ਹੁਸ਼ਿਆਰਪੁਰ, 24 ਜਨਵਰੀ: ਪੁਲਿਸ ਲਾਇਨਜ਼ ਹੁਸ਼ਿਆਰਪੁਰ ਵਿਖੇ 26 ਜਨਵਰੀ 2011 ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਬੜੀ ਧੂਮ-ਧਾਮ ਅਤੇ ਰਾਸ਼ਟਰੀ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਤੇ ਸਪੀਕਰ ਪੰਜਾਬ ਵਿਧਾਨ ਸ੍ਰ: ਨਿਰਮਲ ਸਿੰਘ ਕਾਹਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਇਸ ਉਪਰੰਤ ਬੀ ਐਸ ਐਫ ਖੜਕਾਂ, ਪੀ ਆਰ ਟੀ ਸੀ ਜਹਾਨਖੇਲਾਂ, ਪੰਜਾਬ ਪੁਲਿਸ, ਪੰਜਾਬ ਹੋਮਗਾਰਡਜ਼, ਸਾਬਕਾ ਸੈਨਿਕਾਂ, ਗਰਲਜ਼ ਗਾਈਡਜ਼, ਬੁਆਏਜ਼ ਸਕਾਉਟਸ ਦੀਆਂ ਟੁਕੜੀਆਂ ਤੋਂ ਪਰੇਡ ਦੀ ਸਲਾਮੀ ਲੈਣਗੇ । ਅੱਜ ਪੁਲਿਸ ਲਾਈਨਜ਼ ਹੁਸ਼ਿਆਰਪੁਰ ਵਿਖੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀ ਧਰਮ ਦੱਤ ਤਰਨਾਚ ਅਤੇ ਐਸ ਐਸ ਪੀ ਸ੍ਰੀ ਰਾਕੇਸ਼ ਅਗਰਵਾਲ ਨੇ ਗਣਤੰਤਰ ਦਿਵਸ ਸਮਾਗਮ ਦੌਰਾਨ ਪੇਸ਼ ਕੀਤੇ ਜਾਣ ਵਾਲੇ ਸਮੂਚੇ ਪ੍ਰੋਗਰਾਮ ਦੀ ਫੁਲ ਡਰੈਸ ਰਿਹੈਸਲ ਦਾ ਨਿਰੀਖਣ ਕੀਤਾ। ਸ੍ਰੀ ਤਰਨਾਚ ਨੇ ਦੱਸਿਆ ਕਿ ਇਸ ਮੌਕੇ ਤੇ ਪੀ ਆਰ ਟੀ ਸੀ ਜਹਾਨਖੇਲਾਂ ਦੇ ਜਵਾਨਾਂ ਵੱਲੋਂ ਪੀ ਟੀ ਸ਼ੋਅ ਅਤੇ ਮਲਖੰਬ ਪੇਸ਼ ਕੀਤਾ ਜਾਵੇਗਾ ਅਤੇ ਸਕੂਲਾਂ ਦੇ ਬੱਚਿਆਂ ਵੱਲੋਂ ਮਾਸ ਪੀ ਟੀ ਸ਼ੋਅ ਅਤੇ ਸ਼ਾਨਦਾਰ ਸਭਿਆਚਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਸ੍ਰੀ ਤਰਨਾਚ ਨੇ ਹੋਰ ਕਿਹਾ ਕਿ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਨੇ ਆਮ ਲੋਕਾਂ ਨੂੰ ਹੁੰਮ-ਹੂਮਾ ਕੇ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਕਿਹਾ।
ਇਸ ਮੌਕੇ ਤੇ ਵਧੀਕ ਡਿਪਟੀ ਕਮਿਸ਼ਨਰ (ਜ) ਹਰਮਿੰਦਰ ਸਿੰਘ, ਐਸ ਪੀ (ਐਚ) ਸੁਖਵਿੰਦਰ ਸਿੰਘ, ਐਸ ਡੀ ਐਮ ਹੁਸ਼ਿਆਰਪੁਰ ਕੈਪਟਨ ਕਰਨੈਲ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਭੁਪਿੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਕੁਲਦੀਪ ਚੌਧਰੀ, ਨਾਇਬ ਤਹਿਸੀਲਦਾਰ ਮਨਜੀਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

No comments:
Post a Comment