ਹੁਸ਼ਿਆਰਪੁਰ, 22 ਜਨਵਰੀ: ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ 27 ਜਨਵਰੀ 2011 ਨੂੰ ਹੁਸ਼ਿਆਰਪੁਰ ਵਿਖੇ 102 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਸੀਵਰੇਜ਼ ਸਿਸਟਮ ਅਤੇ 7 ਕਰੋੜ ਰੁਪਏ ਦੀ ਲਾਗਤ ਨਾਲ ਆਊਟਡੋਰ ਸਟੇਡੀਅਮ ਦੇ ਆਧੁਨਕੀਕਰਨ ਦਾ ਨੀਂਹ ਪੱਥਰ ਰੱਖਣਗੇ। ਇਹ ਜਾਣਕਾਰੀ ਸ੍ਰੀ ਤੀਕਸ਼ਨ ਸੂਦ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦਿਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰ: ਸੋਹਨ ਸਿੰਘ ਠੰਡਲ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ, ਸ੍ਰ: ਦੇਸ ਰਾਜ ਸਿੰਘ ਧੁੱਗਾ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ ਵਿਭਾਗ, ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ, ਰਾਕੇਸ਼ ਅਗਰਵਾਲ ਐਸ ਐਸ ਪੀ ਹੁਸ਼ਿਆਰਪੁਰ, ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਡੀ ਆਰ ਭਗਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਬਲਬੀਰ ਸਿੰਘ ਮਿਆਣੀ ਸਾਬਕਾ ਮੰਤਰੀ ਪੰਜਾਬ, ਜਸਜੀਤ ਸਿੰਘ ਥਿਆੜਾ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ, ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ, ਜਗਤਾਰ ਸਿੰਘ ਪ੍ਰਧਾਨ ਜ਼ਿਲ੍ਹਾ ਭਾਜਪਾ, ਮਹਿੰਦਰਪਾਲ ਮਾਨ ਭਾਜਪਾ ਆਗੂ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਸ੍ਰੀ ਸੂਦ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਉਪਰੋਕਤ ਨੀਂਹ ਪੱਥਰ ਰੱਖਣ ਉਪਰੰਤ ਸਥਾਨਕ ਰੌਸ਼ਨ ਗਰਾਉਂਡ ਵਿਖੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦਿਆਂ ਅਪੀਲ ਕੀਤੀ ਕਿ ਉਹ ਇਸ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਅਤੇ ਸ੍ਰ: ਬਾਦਲ ਨੂੰ ਜੀ ਆਇਆਂ ਕਹਿਣ ਲਈ ਭਾਰੀ ਗਿਣਤੀ ਵਿੱਚ ਰੌਸ਼ਨ ਗਰਾਉਂਡ ਪਹੁੰਚਣ। ਉਨ੍ਹਾਂ ਦੱਸਿਆ ਕਿ ਸ੍ਰ: ਬਾਦਲ ਨੇ ਵਿਸ਼ਵ ਕਬੱਡੀ ਟੂਰਨਾਮੈਂਟ ਮੌਕੇ ਆਊਟਡੋਰ ਸਟੇਡੀਅਮ ਨੂੰ ਅਪਗਰੇਡ ਕਰਨ ਅਤੇ ਅੰਤਰ-ਰਾਸ਼ਟਰੀ ਪੱਧਰ ਦਾ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਸੀ ਅਤੇ ਉਨ੍ਹਾਂ ਵੱਲੋਂ ਬਣਾਈ ਗਈ ਪੰਜਾਬ ਖੇਡ ਨੀਤੀ ਤਹਿਤ 13 ਸਟੇਡੀਅਮਾਂ ਨੁੰ ਅੰਤਰ ਰਾਸ਼ਟਰੀ ਪੱਧਰ ਤੇ ਬਣਾਉਣ ਲਈ 60 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਸ ਵਿੱਚੋਂ 7 ਕਰੋੜ ਰੁਪਏ ਹੁਸ਼ਿਆਰਪੁਰ ਸਟੇਡੀਅਮ ਤੇ ਖਰਚ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਇਸ ਸਮਾਗਮ ਨੂੰ ਸਫ਼ਲਤਾਪੂਰਵਕ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਕਿਹਾ ਕਿ ਉਹ ਆਪਣੀਆਂ ਡਿਊਟੀਆਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕਮਲਜੀਤ ਸੇਤੀਆ ਜਨਰਲ ਸਕੱਤਰ ਭਾਜਪਾ, ਜੋਰਾਵਰ ਸਿੰਘ ਸਾਬਕਾ ਡਿਪਟੀ ਡਾਇਰੈਕਟਰ ਖੇਡਾਂ, ਅਮਰਜੀਤ ਸਿੰਘ ਚੌਹਾਨ ਚੇਅਰਮੈਨ ਮਾਰਕੀਟ ਕਮੇਟੀ ਹੁਸ਼ਿਆਰਪੁਰ, ਸਤਵਿੰਦਰਪਾਲ ਸਿੰਘ ਢੱਟ, ਪ੍ਰਕਾਸ਼ ਸਿੰਘ ਗੜਦੀਵਾਲਾ, ਅਰਵਿੰਦਰ ਸਿੰਘ ਰਸੂਲਪੁਰ ਅਤੇ ਹੋਰ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

No comments:
Post a Comment