ਦਸੂਹਾ, 22 ਜਨਵਰੀ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਮ ਲੋਕਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੰਜਾਬ ਪੁਲਿਸ ਵਿਭਾਗ ਹੁਸ਼ਿਆਰਪੁਰ ਵੱਲੋਂ ਦਾਣਾ ਮੰਡੀ ਦਸੂਹਾ ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ ਜਿਸ ਵਿੱਚ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਅਤੇ ਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣ ਕੇ ਮੌਕੇ ਤੇ ਹੀ ਨਿਪਟਾਰਾ ਕੀਤਾ। ਸ੍ਰ: ਅਮਰਜੀਤ ਸਿੰਘ ਸਾਹੀ ਵਿਧਾਇਕ ਹਲਕਾ ਦਸੂਹਾ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਇਸ ਕੈਂਪ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਸ੍ਰੀ ਸਾਹੀ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਸ੍ਰ: ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਤਹਿਸੀਲ ਪੱਧਰ ਤੇ ਬਲਾਕ ਪੱਧਰ ਤੇ ਲੋਕ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ ਜੋ ਇੱਕ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਦੂਰ ਕਰਨ ਅਤੇ ਭਲਾਈ ਸਕੀਮਾਂ ਦਾ ਮੌਕੇ ਤੇ ਹੀ ਲਾਭ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।
ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਲੋਕ ਸੁਵਿਧਾ ਕੈਂਪਾਂ ਦਾ ਲਾਭ ਉਠਾਉਣ ਲਈ ਲੋਕਾਂ ਵਿੱਚ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਅੱਜ ਦੇ ਲੋਕ ਸੁਵਿਧਾ ਕੈਂਪ ਵਿੱਚ ਇਲਾਕੇ ਦੇ ਹਜ਼ਾਰਾਂ ਲੋਕਾਂ ਨੇ ਪਹੁੰਚ ਕੇ ਇਸ ਕੈਂਪ ਦਾ ਲਾਭ ਉਠਾਇਆ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਮੁਸ਼ਕਲਾਂ ਤੇ ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕਰਨ ਲਈ ਵੱਖ-ਵੱਖ ਵਿਭਾਗਾਂ ਵੱਲੋਂ 19 ਕਾਉਂਟਰ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਨਾਲ ਜਿਥੇ ਲੋਕਾਂ ਦੀਆਂ ਸ਼ਿਕਾਇਤਾਂ ਤੇ ਕੰਮ ਮੌਕੇ ਤੇ ਹੀ ਹੱਲ ਹੁੰਦੇ ਹਨ, ਉਥੇ ਲੋਕਾਂ ਅਤੇ ਪ੍ਰਸ਼ਾਸ਼ਨ ਵਿੱਚ ਨੇੜਤਾ ਵੀ ਵੱਧਦੀ ਹੈ। ਉਨ੍ਹਾਂ ਦੱਸਿਆ ਕਿ ਅੱਜ ਦੇ ਲੋਕ ਸੁਵਿਧਾ ਕੈਂਪ ਵਿੱਚ ਖੁਰਾਕ ਤੇ ਸਪਲਾਈ ਵਿਭਾਗ, ਲੋਕ ਨਿਰਮਾਣ, ਸਿੰਚਾਈ, ਡਰੇਨੇਜ਼, ਨਗਰ ਕੌਂਸਲ, ਪੁਲਿਸ , ਸਿਹਤ , ਮਾਲ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਸਬੰਧਤ 95 ਸ਼ਿਕਾਇਤਾਂ ਲੋਕਾਂ ਵੱਲੋਂ ਪੇਸ਼ ਕੀਤੀਆਂ ਗਈਆਂ ਜਿਨ੍ਹਾਂ ਵਿੱਚੋਂ 85 ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਰਹਿੰਦੀ ਸ਼ਿਕਾਇਤਾਂ ਸਬੰਧਤ ਵਿਭਾਗਾਂ ਨੂੰ ਭੇਜ ਕੇ ਹਦਾਇਤ ਕੀਤੀ ਗਈ ਕਿ ਉਹ ਇਨ੍ਹਾਂ ਸ਼ਿਕਾਇਤਾਂ ਦਾ ਇੱਕ ਹਫ਼ਤੇ ਦੇ ਅੰਦਰ-ਅੰਦਰ ਨਿਪਟਾਰਾ ਕਰਨ। ਸ੍ਰੀ ਤਰਨਾਚ ਨੇ ਦੱਸਿਆ ਕਿ ਅੱਜ ਦੇ ਲੋਕ ਸੁਵਿਧਾ ਕੈਂਪ ਵਿੱਚ 700 ਡਰਾਈਵਿੰਗ ਲਰਨਿੰਗ ਲਾਇਸੰਸ, 80 ਰਾਸ਼ਨ ਕਾਰਡ, 47 ਅਨੁਸੂਚਿਤ ਜਾਤੀ ਤੇ ਪੱਛੜੀ ਸ਼੍ਰੇਣੀਆਂ ਅਤੇ ਰੂਰਲ ਏਰੀਆ ਸਰਟੀਫਿਕੇਟ ਅਤੇ 78 ਅੰਗਹੀਣ ਸਰਟੀਫਿਕੇਟ ਬਣਾਏ ਗਏ ਅਤੇ 638 ਮੌਤ ਤੇ ਜਨਮ ਦੇ ਸਰਟੀਫਿਕੇਟ ਬਣਾਉਣ ਲਈ ਅਤੇ 400 ਵੱਖ-ਵੱਖ ਪੈਨਸ਼ਨ ਸਕੀਮਾਂ ਤਹਿਤ ਫਾਰਮ ਭਰ ਕੇ ਲੋੜੀਂਦੀ ਕਾਰਵਾਈ ਕੀਤੀ ਗਈ।
ਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਨੇ ਇਸ ਮੌਕੇ ਤੇ ਦੱਸਿਆ ਕਿ ਇਸ ਲੋਕ ਸੁਵਿਧਾ ਕੈਂਪ ਵਿੱਚ ਪੁਲਿਸ ਵਿਭਾਗ ਵੱਲੋਂ ਅਸਲਾ ਲਾਇਸੰਸਾਂ ਬਣਾਉਣ ਸਬੰਧੀ ਪ੍ਰਾਪਤ ਹੋਈਆਂ 80 ਦਰਖਾਸਤਾਂ ਅਤੇ 20 ਪੁਲਿਸ ਕਲੀਅਰੈਂਸ ਸਰਟੀਫਿਕੇਟ ਬਣਾਉਣ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਗਈ ਅਤੇ ਪ੍ਰਾਪਤ ਹੋਈਆਂ 80 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਨਵੀਆਂ ਪ੍ਰਾਪਤ ਹੋਈਆਂ 18 ਦਰਖਾਸਤਾਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੀ ਕਾਰਵਾਈ ਲਈ ਭੇਜੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਾਸਪੋਰਟ ਵੈਰੀਫਿਕੇਸ਼ਨ ਦੇ 98 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਮੰਗਲ ਦਾਸ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਹਰਪ੍ਰੀਤ ਸਿੰਘ ਸੰਧੂ ਡੀ ਐਸ ਪੀ ਦਸੂਹਾ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।

No comments:
Post a Comment