ਮਾਹਿਲਪੁਰ, 21 ਜਨਵਰੀ: ਪਿੰਡ ਹਾਰਟਾ ਦੇ ਸਰਕਾਰੀ ਹਸਪਤਾਲ ਦੇ ਨਵੀਨੀਕਰਨ ਤੇ 5. 50 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਪਿੰਡ ਹਾਰਟਾ ਵਿਖੇ 58. 80 ਲੱਖ ਰੁਪਏ ਦੀ ਲਾਗਤ ਨਾਲ ਭਾਮ ਤੋਂ ਹਾਰਟਾ ਤੱਕ ਬਣਨ ਵਾਲੀ 3 ਕਿਲੋਮੀਟਰ ਲੰਬੀ ਸੜਕ ਦਾ ਨੀਂਹ ਪੱਥਰ ਰੱਖਣ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਲੋਕ ਨਿਰਮਾਣ ਵਿਭਾਗ ਦੇ ਸਹਾਇਕ ਇੰਜੀਨੀਅਰ ਸ੍ਰੀ ਤਰਸੇਮ ਸਿੰਘ, ਮੈਂਬਰ ਜਨਰਲ ਕੌਂਸਲ ਇਕਬਾਲ ਸਿੰਘ ਖੇੜਾ, ਚੇਅਰਮੈਨ ਬਲਾਕ ਸੰਮਤੀ ਪਰਮਜੀਤ ਸਿੰਘ ਪੰਜੌੜ, ਮੈਂਬਰ ਜਨਰਲ ਕੌਂਸਲ ਮਨਜੀਤ ਸਿੰਘ ਰਾਜਪੁਰ ਭਾਈਆਂ, ਚੇਅਰਮੈਨ ਲੈਂਡ ਮੋਟਗੇਜ਼ ਬੈਂਕ ਕੁਲਦੀਪ ਕੁਮਾਰ ਲਵਲੀ, ਹਰਬੰਸ ਸਿੰਘ ਹਾਰਟਾ, ਨਿਰਮਲ ਸਿੰਘ ਭੀਲੋਵਾਲ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਸ੍ਰ: ਠੰਡਲ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਹਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਇਸ ਸਾਲ ਨਵੀਆਂ 20 ਕਿਲੋਮੀਟਰ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਪੁਰਾਣੀਆਂ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ਵਿਕਾਸ ਕਾਰਜਾਂ ਤੇ ਇਸ ਸਾਲ 5 ਕਰੋੜ ਰੁਪਏ ਹੋਰ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਲਈ ਹਰ ਪਿੰਡ ਵਿੱਚ ਨਵੇਂ ਟਿਊਬਵੈਲ ਲਗਾਏ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਸਾਫ਼-ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਇਸ ਕੰਮ ਲਈ 80 ਲੱਖ ਰੁਪਏ ਹੋਰ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੰਢੀ ਏਰੀਏ ਦੇ ਲੋਕਾਂ ਨੂੰ ਸਿੰਚਾਈ ਸਹੂਲਤਾਂ ਦੇਣ ਲਈ ਡੂੰਘੇ ਟਿਊਬਵੈਲ ਵੀ ਲਗਾਏ ਜਾ ਰਹੇ ਹਨ। ਇਸ ਮੌਕੇ ਤੇ ਸ੍ਰ: ਠੰਡਲ ਨੇ ਪਿੰਡ ਹਾਰਟਾ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਅਤੇ 50 ਹਜ਼ਾਰ ਰੁਪਏ ਅਨੁਸੂਚਿਤ ਜਾਤੀ ਦੀ ਧਰਮਸ਼ਾਲਾ ਦੀ ਮੁਰੰਮਤ ਲਈ ਦੇਣ ਦਾ ਐਲਾਨ ਕੀਤਾ। ਸ੍ਰੀ ਠੰਡਲ ਨੇ ਕਿਹਾ ਕਿ ਪਿੰਡ ਹਾਰਟਾ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਕਰਾਉਣ ਲਈ ਵਿਸ਼ੇਸ਼ ਫੰਡ ਜਲਦੀ ਮੁਹੱਈਆ ਕਰਵਾਏ ਜਾਣਗੇ।
ਸ੍ਰ: ਠੰਡਲ ਨੇ ਇਸ ਮੌਕੇ ਤੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 4. 70 ਲੱਖ ਰੁਪਏ ਦੇ ਚੈਕ ਤਕਸੀਮ ਕੀਤੇ ਜਿਸ ਵਿੱਚ ਪਿੰਡ ਹਾਰਟਾ ਨੂੰ 50 ਹਜ਼ਾਰ ਰੁਪਏ ਦਾ ਚੈਕ ਬਾਲਮੀਕੀ ਧਰਮਸ਼ਾਲਾ ਦੀ ਮੁਰੰਮਤ ਲਈ ਪਿੰਡ ਮੋਨਾ ਖੁਰਦ ਨੂੰ 75 ਹਜ਼ਾਰ ਰੁਪਏ ਦਾ ਚੈਕ ਜੰਝ ਘਰ ਦੀ ਮੁਰੰਮਤ ਲਈ ਅਤੇ 70 ਹਜ਼ਾਰ ਰੁਪਏ ਦਾ ਚੈਕ ਸ਼ਮਸ਼ਾਨਘਾਟ ਲਈ, ਪਿੰਡ ਅਖਨੂਰ ਨੂੰ 50 ਹਜ਼ਾਰ ਰੁਪਏ ਦਾ ਚੈਕ ਖੇਡਾਂ ਦੇ ਵਿਕਾਸ ਲਈ, ਪਿੰਡ ਤਾਜੋਵਾਲ ਨੂੰ 75 ਹਜ਼ਾਰ ਰੁਪਏ ਧਰਮਸ਼ਾਲਾ ਦੀ ਮੁਰੰਮਤ ਲਈ ਪਿੰਡ ਭਟਰਾਣਾ ਦੀ ਪੰਚਾਇਤ ਨੂੰ ਇੱਕ ਲੱਖ ਰੁਪਏ ਦਾ ਚੈਕ ਧਰਮਸ਼ਾਲਾ ਦੀ ਮੁਰੰਮਤ ਲਈ ਅਤੇ ਪਿੰਡ ਚਿੰਤੋ ਨੂੰ 50 ਹਜ਼ਾਰ ਰੁਪਏ ਦਾ ਚੈਕ ਸ਼ਮਸ਼ਾਨਘਾਟ ਦੀ ਮੁਰੰਮਤ ਲਈ ਸ਼ਾਮਲ ਹਨ।
ਸਰਪੰਚ ਹਾਰਟਾ ਬੀਬੀ ਗੁਰਦੇਵ ਕੌਰ ਅਤੇ ਮਾਸਟਰ ਰਛਪਾਲ ਸਿੰਘ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਮੈਂਬਰ ਜਨਰਲ ਕੌਂਸਲ ਮਨਜੀਤ ਸਿੰਘ, ਕੁਲਦੀਪ ਕੁਮਾਰ ਲਵਲੀ, ਨਿਰਮਲ ਸਿੰਘ ਭੀਲੋਵਾਲ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਹਰਜਾਪ ਸਿੰਘ ਮੱਖਣ, ਸਤਪਾਲ ਸਿੰਘ ਸਾਬੀ, ਇਕਬਾਲ ਸਿੰਘ ਸਸੋਲੀ ਅਤੇ ਵੱਖ-ਵੱਖ ਪਿੰਡਾਂ ਤੋਂ ਆਏ ਪੰਚ-ਸਰਪੰਚ ਹਾਜ਼ਰ ਸਨ।

No comments:
Post a Comment