ਹੁਸ਼ਿਆਰਪੁਰ, 16 ਫਰਵਰੀ: ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਰਹਿੰਦੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਦੇਣ ਲਈ 15 ਨਵੇਂ ਟਿਊਬਵੈਲ ਲਗਾਏ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਪਿੰਡ ਆਦਮਵਾਲ ਵਿਖੇ 16. 43 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਟਿਊਬਵੈਲ ਦਾ ਨੀਂਹ ਪੱਥਰ ਰੱਖਣ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਆਰ ਐਲ ਢਾਂਡਾ, ਐਸ ਡੀ ਓ ਜਸਪਾਲ ਸਿੰਘ, ਜੇ ਈ ਸੇਵਾ ਸਿੰਘ, ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ, ਪ੍ਰਧਾਨ ਬਜੰਰਗ ਦਲ ਵਰਿੰਦਰ ਅਗਨੀਹੋਤਰੀ, ਜਸਬੀਰ ਸਿੰਘ ਸਲੇਰਨ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਸ੍ਰੀ ਸੂਦ ਨੇ ਇਸ ਮੌਕੇ ਤੇ ਪਿੰਡ ਵਾਸੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਿੰਡ ਆਦਮਵਾਲ ਵਿੱਚ 1988 ਵਿੱਚ ਪੀਣ ਵਾਲੇ ਪਾਣੀ ਦਾ ਟਿਊਬਵੈਲ ਲਗਾਇਆ ਗਿਆ ਸੀ ਜੋ ਕਾਫ਼ੀ ਪੁਰਾਣਾ ਹੋਣ ਕਰਕੇ ਇਸ ਦੇ ਪਾਣੀ ਦਾ ਡਿਸਚਾਰਜ ਕਾਫ਼ੀ ਘੱਟ ਗਿਆ ਹੈੇ ਜਿਸ ਕਰਕੇ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਾਫ਼ੀ ਮੁਸ਼ਕਲ ਪੇਸ਼ ਆ ਰਹੀ ਸੀ । ਇਸ ਲਈ ਪਿੰਡ ਵਾਸੀਆਂ ਦੀ ਇਸ ਮੁਢਲੀ ਜ਼ਰੂਰਤ ਨੂੰ ਗੰਭੀਰਤਾ ਨਾਲ ਮਹਿਸੂਸ ਕਰਦਿਆਂ ਹੋਇਆਂ ਇਹ ਨਵਾਂ ਟਿਊਬਵੈਲ ਲਗਾਇਆ ਜਾ ਰਿਹਾ ਹੈ। ਇਸ ਦੇ ਬਣਨ ਨਾਲ ਪਿੰਡ ਆਦਮਵਾਲ ਅਤੇ ਕੋਟਲਾ ਗੌਂਸਪੁਰ ਦੇ ਲਗਭਗ 4215 ਵਿਅਕਤੀਆਂ ਨੂੰ ਨਿਰਵਿਘਨ ਸਪਲਾਈ ਕੀਤਾ ਜਾਵੇਗਾ। ਸ੍ਰੀ ਸੂਦ ਨੇ ਕਿਹਾ ਕਿ ਪਿੰਡ ਆਦਮਵਾਲ ਦੇ ਵਿਕਾਸ ਕਾਰਜਾਂ ਨੂੰ ਜੰਗੀ ਪੱਧਰ ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਆਦਮਵਾਲ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਲਈ ਲਗਭਗ 48 ਲੱਖ ਰੁਪਏ ਖਰਚ ਕੀਤੇ ਗਏ ਹਨ ਜਿਸ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੇ ਨਿਕਾਸ ਸਬੰਧੀ ਨਾਲੇ ਦਾ ਨਿਰਮਾਣ ਕੀਤਾ ਗਿਆ ਹੈ।
ਸ੍ਰੀ ਸੂਦ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਜਦੋਂ ਵੀ ਹੋਂਦ ਵਿੱਚ ਆਉਂਦੀ ਹੈ ਤਾਂ ਉਦੋਂ ਹੀ ਵਿਕਾਸ ਕਾਰਜ ਕਰਵਾਉਣੇ ਸ਼ੁਰੂ ਕਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਤੇ ਸ਼ਹਿਰਾਂ ਦਾ ਬਿਨਾਂ ਭੇਦ-ਭਾਵ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਆਧੁਨਿਕ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਪਿੰਡਾਂ ਵਿੱਚ ਨਵੀਆਂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਸੀਵਰੇਜ਼ ਸਿਸਟਮ ਅਤੇ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਆਰ ਐਲ ਢਾਂਡਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟਿਊਬਵੈਲ 5617 ਲੋਕਾਂ ਨੂੰ ਪੀਣ ਵਾਲਾ ਪਾਣੀ ਦੇਣ ਦੀ ਸਮਰੱਥਾ ਵਾਲਾ ਬਣਾਇਆ ਜਾ ਰਿਹਾ ਹੈ। ਇਸ ਸਕੀਮ ਅਧੀਨ 200 ਮੀਟਰ ਡੂੰਘਾ ਟਿਊਬਵੈਲ ਵਰਮਾਇਆ ਜਾਵੇਗਾ ਅਤੇ ਇਸ ਦੇ ਬਣਨ ਨਾਲ ਪਿੰਡ ਵਾਸੀਆਂ ਨੂੰ ਨਵੀਨਤਮ ਤਕਨੀਕ (ਸਿਲਵਰ ਆਇਓਨਾਈਜੇਸ਼ਨ) ਰਾਹੀਂ ਸਾਫ਼-ਸੁਥਰਾ ਪੀਣ ਵਾਲਾ ਪਾਣੀ 70 ਲੀਟਰ ਪ੍ਰਤੀ ਵਿਅਕਤੀ ਪ੍ਰਤੀ ਦਿਨ ਦੇ ਹਿਸਾਬ ਨਾਲ ਮੁਹੱਈਆ ਕਰਵਾਇਆ ਜਾਵੇਗਾ ਅਤੇ ਲੋਕਾਂ ਦੀ ਮੰਗ ਅਨੁਸਾਰ ਪਾਣੀ ਦੇ ਕੁਨੈਸ਼ਨ ਵੀ ਦਿੱਤੇ ਜਾਣਗੇ।
ਪਿੰਡ ਦੇ ਸਰਪੰਚ ਬਿਕਰਮਜੀਤ ਸਿੰਘ, ਮਾਊਟ ਵਿਊ ਕਲੋਨੀ ਦੇ ਪ੍ਰਧਾਨ ਜੇ ਐਸ ਚੌਹਾਨ, ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ, ਕੋਟਲਾ ਗੌਂਸਪੁਰ ਦੇ ਸਰਪੰਚ ਸ਼ੰਕਰ ਦਾਸ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਸੁਖਦੇਵ ਸਿੰਘ ਮਾਨ, ਅਮਰਜੀਤ ਸਿੰਘ, ਰਾਜ ਕੁਮਾਰ, ਦਵਿੰਦਰ ਸਿੰਘ, ਕਨਟਰੈਕਟਰ ਬਿਕਰਮਜੀਤ ਸਿੰਘ, ਵੱਖ-ਵੱਖ ਸਰਪੰਚ-ਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ।

No comments:
Post a Comment