ਹੁਸ਼ਿਆਰਪੁਰ, 1 ਫਰਵਰੀ: ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਰੈਡ ਕਰਾਸ ਦੀਆਂ ਸਹਾਇਕ ਸੰਸਥਾਵਾਂ ਅਤੇ ਹਸਪਤਾਲ ਭਲਾਈ ਸ਼ਾਖਾ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਧਰਮ ਦੱਤ ਤਰਨਾਚ ਦੀ ਅਗਵਾਈ ਵਿੱਚ 5 ਫਰਵਰੀ 2011 ਨੂੰ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਉਂਡ ਹੁਸ਼ਿਆਰਪੁਰ ਵਿਖੇ ਰੈਡ ਕਰਾਸ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ)ਸ੍ਰੀ ਹਰਮਿੰਦਰ ਸਿੰਘ ਨੇ ਅੱਜ ਰੈਡ ਕਰਾਸ ਭਵਨ ਵਿਖੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਹਸਪਤਾਲ ਭਲਾਈ ਸ਼ਾਖਾ ਦੇ ਮੈਂਬਰਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਰੈਡ ਕਰਾਸ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਸ੍ਰੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਰੈਡ ਕਰਾਸ ਮੇਲਾ ਪਿਛਲੇ ਦਿਨੀਂ ਮੌਸਮ ਦੀ ਖਰਾਬੀ ਕਾਰਨ ਮੁਲਤਵੀ ਕਰ ਦਿੱਤਾ ਗਿਆ ਸੀ ਅਤੇ ਇਹ ਮੇਲਾ ਹੁਣ 5 ਫਰਵਰੀ ਨੂੰ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਉਂਡ ਵਿਖੇ ਲਗਾਇਆ ਜਾਵੇਗਾ। ਇਸ ਮੇਲੇ ਵਿੱਚ ਰੈਡ ਕਰਾਸ ਦੀਆਂ ਸਹਾਇਕ ਸੰਸਥਾਵਾਂ ਅਤੇ ਹਸਪਤਾਲ ਭਲਾਈ ਸ਼ਾਖਾ ਦੇ ਮੈਂਬਰਾਂ ਵੱਲੋਂ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਖਾਣ-ਪੀਣ ਦੇ ਸਟਾਲ ਅਤੇ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਇਸ ਮੌਕੇ ਤੇ ਬੱਚਿਆਂ ਦੇ ਪੇਟਿੰਗ ਮੁਕਾਬਲੇ, ਫਲਾਵਰ ਅਰੇਂਜਮੈਂਟ, ਫੈਂਸੀ ਡਰੈਸ ਮੁਕਾਬਲੇ ਵੀ ਕਰਵਾਏ ਜਾਣਗੇ ਅਤੇ ਇਸ ਮੌਕੇ ਤੇ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੇ ਜਾਣਗੇ। ਇਸ ਰੈਡ ਕਰਾਸ ਮੇਲੇ ਨੂੰ ਅਕਰਸ਼ਿਤ ਬਣਾਉਣ ਲਈ ਇੱਕ ਲੱਕੀ ਬੈਗ ਡਰਾਅ ਵੀ ਕੱਢਿਆ ਜਾਵੇਗਾ ਜਿਸ ਵਿੱਚ ਕੰਪਿਊਟਰ, ਰੰਗੀਨ ਟੈਲੀਵਿਜ਼ਨ, ਫਰਿੱਜ, ਸਾਈਕਲ, ਹਾਕਿੰਗ ਪਰੈਸ਼ਰ ਕੁੱਕਰ, ਪ੍ਰੈਸ, ਪੱਖੇ, ਥਰਮਸ ਅਤੇ ਹੋਟ ਕੇਸ ਆਦਿ ਇਨਾਮ ਕੱਢੇ ਜਾਣਗੇ। ਇਸ ਲੱਕੀ ਸਕੀਮ ਦੀ ਟਿਕਟ ਦੀ ਕੀਮਤ ਕੇਵਲ 5/- ਰੁਪਏ ਹੈ ਜੋ ਰੈਡ ਕਰਾਸ ਦੇ ਦਫ਼ਤਰ ਵਿੱਚ ਉਪਲੱਬਧ ਹੈ ਅਤੇ ਇਹ ਟਿਕਟ ਰੈਡ ਕਰਾਸ ਮੇਲੇ ਵਿੱਚ ਉਪਲੱਬਧ ਹੋਵੇਗੀ। ਉਨ੍ਹਾਂ ਕਿਹਾ ਕਿ ਰੈਡ ਕਰਾਸ ਸੁਸਾਇਟੀ ਅਤੇ ਹਸਪਤਾਲ ਭਲਾਈ ਸ਼ਾਖਾ ਦੇ ਮੈਂਬਰ ਇਸ ਰੈਡ ਕਰਾਸ ਮੇਲੇ ਨੂੰ ਕਾਮਯਾਬ ਕਰਨ ਲਈ ਪੂਰਾ ਸਹਿਯੋਗ ਦੇਣ। ਉਨ੍ਹਾਂ ਆਮ ਲੋਕਾਂ ਅਤੇ ਬੱਚਿਆਂ ਨੂੰ ਅਪੀਲ ਕੀਤੀ ਕਿ ਇਸ ਰੈਡ ਕਰਾਸ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਆਪਣੇ ਮਨੋਰੰਜਨ ਦੇ ਨਾਲ-ਨਾਲ ਰੈਡ ਕਰਾਸ ਸੁਸਾਇਟੀ ਦੀ ਵੀ ਸਹਾਇਤਾ ਕਰਨ ਕਿਉਂਕਿ ਇਸ ਮੇਲੇ ਵਿੱਚੋਂ ਹੋਈ ਆਮਦਨ ਨੂੰ ਕਮਜ਼ੋਰ ਵਰਗਾਂ ਦੀ ਭਲਾਈ ਲਈ ਖਰਚ ਕੀਤਾ ਜਾਂਦਾ ਹੈ।
ਇਸ ਮੀਟਿੰਗ ਵਿੱਚ ਸਕੱਤਰ ਰੈਡ ਕਰਾਸ ਸੁਸਾਇਟੀ ਕਰਨਲ ਤਜਿੰਦਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਮਨਜੀਤ ਸਿੰਘ, ਕੰਟਰੋਲਰ ਖੁਰਾਕ ਤੇ ਸਿਵਲ ਸਪਲਾਈ ਮੰਗਲ ਦਾਸ, ਕਾਰਜਕਾਰੀ ਇੰਜੀਨੀਅਰ ਜ਼ਿਲ੍ਹਾ ਪ੍ਰੀਸ਼ਦ ਆਰ ਕੇ ਵਰਮਾ, ਲੋਕ ਨਿਰਮਾਣ ਵਿਭਾਗ ਦੇ ਐਸ ਡੀ ਈ ਰਾਜਿੰਦਰ ਕੁਮਾਰ, ਈ ਟੀ ਓ ਸ੍ਰੀਮਤੀ ਦਰਵੀਰ ਰਾਜ, ਸਹਾਇਕ ਸਿਵਲ ਸਰਜਨ ਡਾ ਰਮੇਸ਼ ਕੁਮਾਰ ਥਿੰਦ, ਜੇ ਈ ਸੇਵਾ ਸਿੰਘ, ਪ੍ਰਿੰਸੀਪਲ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਗੋਤਮ ਮਹਿਤਾ, ਰਾਮ ਧੰਨ, ਰੈਡ ਕਰਾਸ ਸੁਸਾਇਟੀ ਅਤੇ ਹਸਪਤਾਲ ਭਲਾਈ ਸ਼ਾਖਾ ਦੇ ਮੈਂਬਰ ਹਾਜ਼ਰ ਸਨ।

No comments:
Post a Comment