ਅੱਜੋਵਾਲ, 28 ਫਰਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਵਿਦਿਆ ਦੇ ਮਿਆਰ ਨੂੰ ਉਚਾ ਚੁਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਾਲ 2010-11 ਦੌਰਾਨ ਪੇਂਡੂ ਖੇਤਰਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ 546 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਹ ਪ੍ਰਗਟਾਵਾ ਸ੍ਰੀ ਤੀਕਸ਼ਨ ਸੂਦ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅੱਜੋਵਾਲ ਹੁਸ਼ਿਆਰਪੁਰ ਵਿਖੇ ਈ.ਟੀ.ਟੀ ਦੇ ਪੁਰਾਣੇ ਸਿਖਿਆਰਥੀਆਂ ਵੱਲੋਂ ਨਵੇਂ ਸਿਖਿਆਰਥੀਆਂ ਲਈ ਸਵਾਗਤੀ ਪਾਰਟੀ ਸਬੰਧੀ ਆਯੋਜਿਤ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਸ੍ਰੀ ਸੂਦ ਨੇ ਦੱ੍ਯਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਾਡਲ ਸਕੂਲਾਂ ਨਾਲੋਂ ਬੇਹਤਰ ਬਣਾਉਣ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ ਅਤੇ ਸਕੂਲਾਂ ਵਿੱਚ ਆਧੁਨਿਕ ਸਾਜੋ ਸਮਾਨ ਮੁਹੱਈਆ ਕਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਜਿਥੇ ਵੱਖ-ਵੱਖ ਵਿਭਾਗਾਂ ਵਿੱਚ ਹਜਾਰਾਂ ਪੜੇ ਲਿਖੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਾਇਆ ਗਿਆ ਹੈ, ਉਥੇ ਸਰਕਾਰੀ ਸਕੂਲਾਂ ਵਿੱਚ 40 ਹਜ਼ਾਰ ਤੋਂ ਵੱਧ ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਹੋਰ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰ: ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ ਹਰ ਬੱਚੇ ਨੂੰ ਵਿਦਿਆ ਮੁਹੱਈਆ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ 142 ਕਰੋੜ ਰੁਪਏ ਖਰਚ ਕਰਕੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਬੇਹਤਰ ਬਣਾਇਆ ਗਿਆ ਹੈ।
ਸ੍ਰੀ ਸੂਦ ਨੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਅੱਜੋਵਾਲ ਦੇ ਪ੍ਰਿੰਸੀਪਲ ਸ੍ਰ: ਮੋਹਨ ਸਿੰਘ ਲੇਹਲ, ਸ਼ਾਮ ਸੁੰਦਰ ਦੱਤਾ ਮੈਂਬਰ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਵਿੱਚ ਪੁਰਾਣੇ ਸਿਖਿਆਰਥੀਆਂ ਵੱਲੋਂ ਨਵੇਂ ਸਿਖਿਆਰਥੀਆਂ ਨੂੰ ਪ੍ਰੀਤੀ ਭੋਜਨ ਦੇ ਕੇ ਸਵਾਗਤ ਕਰਨ ਦੀ ਪ੍ਰੰਪਰਾ ਜੋ ਸ਼ੁਰੂ ਕੀਤੀ ਗਈ ਹੈ , ਇਹ ਇੱਕ ਵਧੀਆ ਉਪਰਾਲਾ ਹੈ ਜਿਸ ਨਾਲ ਪੁਰਾਣੇ ਅਤੇ ਨਵੇਂ ਸਿਖਿਆਰਥੀਆਂ ਵਿੱਚ ਆਪਸੀ ਨੇੜਤਾ ਵੱਧਦੀ ਹੈ ਅਤੇ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ, ਉਥੇ ਇਸ ਤਰਾਂ ਦੀਆਂ ਪ੍ਰੰਪਰਾਵਾਂ ਸਿਖਿਆ ਦੇ ਅਦਾਰਿਆਂ ਵਿੱਚ ਵੱਧ ਰਹੇ ਪੱਛਮੀ ਸਭਿਆਚਾਰ ਦੇ ਪ੍ਰਭਾਵ ਨੂੰ ਵੀ ਰੋਕਣ ਵਿੱਚ ਸਹੀ ਸਾਬਤ ਹੋ ਹੁੰਦੀਆਂ ਹਨ। ਸ੍ਰੀ ਸੂਦ ਨੇ ਸਿਖਲਾਈ ਸੰਸਥਾ ਅੱਜੋਵਾਲ ਨੂੰ ਜਾਂਦੇ ਰਸਤੇ ਨੂੰ ਪੱਕਿਆਂ ਕਰਨ ਦਾ ਐਲਾਨ ਕੀਤਾ ਅਤੇ ਸੰਸਥਾ ਵਿੱਚ ਸੀਵਰੇਜ਼ ਸਿਸਟਮ ਵਿੱਚ ਸੁਧਾਰ ਲਿਆਉਣ ਅਤੇ ਸਾਜੋ-ਸਮਾਨ ਲਈ ਫੰਡ ਮੁਹੱਈਆ ਕਰਾਉਣ ਦਾ ਵਿਸ਼ਵਾਸ਼ ਦੁਆਇਆ।
ਇਸ ਮੌਕੇ ਤੇ ਸੰਸਥਾ ਦੇ ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਸ੍ਰੀ ਤੀਕਸ਼ਨ ਸੂਦ ਕੈਬਨਿਟ ਮੰਤਰੀ ਪੰਜਾਬ ਨੂੰ ਸਨਮਾਨਿਤ ਵੀ ਕੀਤਾ ਗਿਆ।
ਸ੍ਰ: ਮੋਹਨ ਸਿੰਘ ਲੇਹਲ ਪ੍ਰਿੰਸੀਪਲ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ ਅਤੇ ਸੰਸਥਾ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਨੁਸ਼ਾਸ਼ਨ ਵਿੱਚ ਰਹਿ ਕੇ ਆਪਣੀ ਪੜਾਈ ਪੂਰੀ ਕਰਨ ਲਈ ਪ੍ਰੇਰਨਾ ਦਿੱਤੀ ਅਤੇ ਕਿਹਾ ਕਿ ਮਨੁੱਖ ਮਿਹਨਤ ਨਾਲ ਤਰੱਕੀ ਕਰ ਸਕਦਾ ਹੈ। ਸ੍ਰੀ ਸ਼ਾਮ ਸੁੰਦਰ ਦੱਤਾ ਮੈਂਬਰ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮੰਗ ਪੱਤਰ ਪੜਿਆ ਅਤੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਸਿਖਿਆਰਥੀਆਂ ਵੱਲੋਂ ਇੱਕ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਸਰਵਸ੍ਰੀ ਹਰੀਸ਼ ਚੰਦਰ ਸ਼ਰਮਾ ਮੈਂਬਰ ਜ਼ਿਲ੍ਹਾ ਸਿੱਖਿਆ ਸਲਾਹਕਾਰ ਕਮੇਟੀ ਹੁਸ਼ਿਆਰਪੁਰ, ਸ੍ਰੀਮਤੀ ਪਰਮਿੰਦਰ ਢੀਂਗਰਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ ਨੇ ਵੀ ਵਿਚਾਰ ਪੇਸ਼ ਕੀਤੇ ਅਤੇ ਵਿਦਿਆਰਥੀਆਂ ਨੂੰ ਮਿਹਨਤ ਤੇ ਲਗਨ ਨਾਲ ਪੜਨ ਲਈ ਪ੍ਰੇਰਿਤ ਕੀਤਾ। ਸ੍ਰੀ ਕਮਲਜੀਤ ਸੇਤੀਆ ਜਨਰਲ ਸਕੱਤਰ ਜ਼ਿਲ੍ਹਾ ਭਾਜਪਾ, ਸ੍ਰੀਮਤੀ ਕਿਰਨ ਸੈਣੀ, ਸ੍ਰੀਮਤੀ ਸਤਿੰਦਰ ਕੌਰ, ਮਨਦੀਪ ਸਿੰਘ, ਗੁਰਪ੍ਰੀਤ ਕੌਰ, ਹਰਵਿੰਦਰ ਕੌਰ ਅਤੇ ਸਟਾਫ਼ ਦੇ ਬਾਕੀ ਮੈਂਬਰ ਵੀ ਹਾਜ਼ਰ ਸਨ।

No comments:
Post a Comment