ਹੁਸ਼ਿਆਰਪੁਰ, 26 ਫਰਵਰੀ: ਸੂਚਨਾ ਦਾ ਅਧਿਕਾਰ ਐਕਟ-2005 ਅਧੀਨ 1 ਜਨਵਰੀ 2010 ਤੋਂ 31 ਦਸੰਬਰ 2010 ਤੱਕ ਆਮ ਜਨਤਾ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 593 ਦਰਖਾਸਤਾਂ ਪ੍ਰਾਪਤ ਹੋਈਆਂ ਜਿਨ੍ਹਾਂ ਵਿੱਚੋਂ 373 ਦਰਖਾਸਤਾਂ ਇਸ ਐਕਟ ਦੀ ਧਾਰਾ 6 (3) ਦੇ ਤਹਿਤ ਵੱਖ-ਵੱਖ ਵਿਭਾਗਾਂ ਨੂੰ ਸਿੱਧੇ ਨਿਪਟਾਰੇ ਲਈ ਭੇਜ ਦਿੱਤੀਆਂ ਗਈਆਂ ਅਤੇ 220 ਦਰਖਾਸਤਾਂ ਦਾ ਨਿਪਟਾਰਾ ਦਫ਼ਤਰ ਡਿਪਟੀ ਕਮਿਸ਼ਨਰ ਵੱਲੋਂ ਸਿੱਧੇ ਤੌਰ ਤੇ ਕਰ ਦਿੱਤਾ ਗਿਆ। ਇਹ ਜਾਣਕਾਰੀ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਸਥਾਨਕ ਮਿੰਨੀ ਸਕਤਰੇਤ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੂਚਨਾ ਦਾ ਅਧਿਕਾਰ ਐਕਟ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਆਯੋਜਿਤ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਸੈਮੀਨਾਰ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਜਸਪਾਲ ਸਿੰਘ ਐਸ ਡੀ ਐਮ ਗੜ੍ਹਸ਼ੰਕਰ, ਸੁਭਾਸ਼ ਚੰਦਰ ਐਸ ਡੀ ਐਮ ਮੁਕੇਰੀਆਂ, ਭੁਪਿੰਦਰਜੀਤ ਸਿੰਘ ਜ਼ਿਲ੍ਹਾ ਮਾਲ ਅਫ਼ਸਰ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪਚੰਾਇਤ ਅਫ਼ਸਰ, ਮੰਗਲ ਦਾਸ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਸੁਰਿੰਦਰ ਕੌਰ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ, ਦੇਸਵੀਰ ਸ਼ਰਮਾ ਲੋਕ ਪਾਲ ਨਰੇਗਾ, ਸੁਰਜੀਤ ਸਿੰਘ ਕੋਆਰਡੀਨੇਟਰ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟਰੇਸ਼ਨ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਵੈਸੇਵੀ ਜਥੇਬੰਦੀਆਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਸ੍ਰੀ ਤਰਨਾਚ ਨੇ ਇਸ ਮੌਕੇ ਤੇ ਬੋਲਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਨੂੰ ਸੂਚਨਾ ਦਾ ਅਧਿਕਾਰ ਐਕਟ 2005 ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਤੇ ਸੈਮੀਨਾਰ ਕਰਵਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਸੈਮੀਨਾਰ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਆਰ.ਟੀ.ਆਈ. ਐਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੇਣਾ ਹੈ ਤਾਂ ਜੋ ਆਮ ਵਿਅਕਤੀ ਇਸ ਐਕਟ ਦਾ ਪੂਰਾ ਲਾਭ ਉਠਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਜੇ ਕੋਈ ਵਿਅਕਤੀ ਇਸ ਐਕਟ ਅਧੀਨ ਸੂਚਨਾ ਮੰਗਦਾ ਹੈ ਤਾਂ ਉਸ ਨੂੰ ਸੂਚਨਾ ਸਮੇਂ ਸਿਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਐਕਟ ਦਾ ਮੁੱਖ ਉਦੇਸ਼ ਸਰਕਾਰੀ ਅਦਾਰਿਆਂ ਵਿੱਚ ਕੰਮ ਕਰ ਰਹੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਕੰਮ-ਕਾਜ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਉਨ੍ਹਾਂ ਨੂੰ ਜਵਾਬਦੇਹ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਐਕਟ ਸਬੰਧੀ ਹੋਰ ਜਾਗਰੂਕ ਕਰਨ ਲਈ ਸਬਡਵੀਜ਼ਨ, ਬਲਾਕ ਅਤੇ ਪਿੰਡ ਪੱਧਰ ਤੇ ਸੈਮੀਨਾਰ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟਰੇਸ਼ਨ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵੱਲੋਂ ਵੀ ਇਸ ਐਕਟ ਸਬੰਧੀ ਲਗਾਤਾਰ ਸੈਮੀਨਾਰ ਲਗਾਏ ਜਾ ਰਹੇ ਹਨ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਸ ਐਕਟ ਦਾ ਸਹੀ ਉਪਯੋਗ ਕਰਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਦਫ਼ਤਰਾਂ ਦੇ ਬਾਹਰ ਆਰ.ਟੀ.ਆਈ ਐਕਟ ਸਬੰਧੀ ਸੂਚਨਾ ਬੋਰਡ ਲਗਾਉਣ।
ਇਸ ਸੈਮੀਨਾਰ ਵਿੱਚ ਡਿਪਟੀ ਕਮਿਸ਼ਨਰ ਨੇ ਆਏ ਹੋਏ ਸਰਕਾਰੀ ਅਧਿਕਾਰੀਆਂ, ਪਤਵੰਤੇ ਅਤੇ ਆਮ ਲੋਕਾਂ ਨਾਲ ਆਰ.ਟੀ.ਆਈ. ਐਕਟ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਵੱਲੋਂ ਇਸ ਐਕਟ ਸਬੰਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਵਿਸਥਾਰ ਵਿੱਚ ਦਿੱਤੇ।
ਪ੍ਰੋ: ਜਤਿੰਦਰ ਸਿੰਘ ਪ੍ਰੋਗਰਾਮ ਅਫ਼ਸਰ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਨਿਸਟਰੇਸ਼ਨ ਚੰਡੀਗੜ੍ਹ ਜੋ ਇਸ ਸੈਮੀਨਾਰ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਨੇ ਆਰ.ਟੀ.ਆਈ.ਐਕਟ-2005 ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਐਕਟ ਭਾਰਤ ਵਿੱਚ 12 ਅਕਤੂਬਰ 2005 ਵਿੱਚ ਲਾਗੂ ਹੋਇਆ। ਉਨ੍ਹਾਂ ਦੱਸਿਆ ਕਿ ਭਾਰਤ ਤੋਂ ਇਲਾਵਾ ਇਹ ਐਕਟ 65 ਮੁਲਕਾਂ ਵਿੱਚ ਲਾਗੂ ਹੋ ਚੁੱਕਾ ਹੈ ਪਰ ਭਾਰਤ ਵਿੱਚ ਇਹ ਐਕਟ ਸਭ ਤੋਂ ਜਿਆਦਾ ਸ਼ਕਤੀਸ਼ਾਲੀ ਹੈ। ਜਿਸ ਦੀ ਵਿਸ਼ਵ ਬੈਂਕ ਵੱਲੋਂ ਵੀ ਪ੍ਰਸੰਸਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਐਕਟ ਦੇ ਲਾਗੂ ਹੋਣ ਨਾਲ ਵਿਕਾਸ ਦੇ ਕੰਮਾਂ ਵਿੱਚ ਅੜਿੱਕੇ ਦੂਰ ਹੋ ਰਹੇ ਹਨ। ਰਜਨੀ ਨੰਦਾ ਸਹਾਇਕ ਪ੍ਰੋ: ਸਵਾਮੀ ਸਰਵਾਨੰਦ ਪੰਜਾਬ ਯੂਨੀਵਰਸਿਟੀ ਰਿਜੀਨਲ ਕੈਂਪਸ ਨੇ ਵੀ ਸੂਚਨਾ ਦਾ ਅਧਿਕਾਰ ਐਕਟ-2005 ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

No comments:
Post a Comment