ਹੁਸ਼ਿਆਰਪੁਰ, 2 ਫਰਵਰੀ: ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਵਿਲੱਖਣ ਪਹਿਚਾਣ ਕਾਰਡ (ਆਧਾਰ) ਬਣਾਉਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਐਸ ਡੀ ਐਮ ਗੜ੍ਹਸ਼ੰਕਰ ਜਸਪਾਲ ਸਿੰਘ ਜੱਸੀ, ਐਸ ਡੀ ਐਮ ਮੁਕੇਰੀਆਂ ਸੁਭਾਸ਼ ਚੰਦਰ, ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਪਲਾਈ ਵਿਭਾਗ ਸ੍ਰੀ ਮੰਗਲ ਦਾਸ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਜ਼ਿਲ੍ਹਾ ਖੁਰਾਕ ਅਫ਼ਸਰ ਆਰ ਕੇ ਮਾਨ, ਸੁੱਚਾ ਰਾਮ, ਜ਼ਿਲ੍ਹਾ ਖੇਡ ਅਫਸਰ ਪ੍ਰੇਮ ਸਿੰਘ, ਜ਼ਿਲ੍ਹਾ ਮਾਲ ਅਫ਼ਸਰ ਭੁਪਿੰਦਰਜੀਤ ਸਿੰਘ, ਵੱਖ-ਵੱਖ ਬਲਾਕਾਂ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਪ੍ਰੋ: ਬਹਾਦਰ ਸਿੰਘ, ਹਰਭਜਨ ਭੱਟੀ, ਸੰਦੀਪ ਸਿੰਘ ਅਤੇ ਹੋਰ ਸਬੰਧਤ ਅਧਿਕਾਰੀ ਵੀ ਇਸ ਮੀਟਿੰਗ ਵਿੱਚ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਮਿੰਦਰ ਸਿੰਘ ਨੇ ਦੱਸਿਆ ਕਿ ਵਿਲੱਖਣ ਪਹਿਚਾਣ ਕਾਰਡ (ਆਧਾਰ) ਆਮ ਆਦਮੀ ਲਈ ਇੱਕ ਅਜਿਹਾ ਅਧਿਕਾਰ ਹੈ ਜਿਸ ਰਾਹੀਂ ਉਨ੍ਹਾਂ ਨੂੰ ਇੱਕ ਠੋਸ ਪਹਿਚਾਣ ਮਿਲੇਗੀ, ਖਾਸ ਕਰਕੇ ਉਨ੍ਹਾਂ ਨੂੰ ਜਿਨ੍ਹਾਂ ਕੋਲ ਪਹਿਚਾਣ ਦਾ ਕੋਈ ਸਬੂਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਆਧਾਰ 12 ਅੰਕਾਂ ਵਾਲਾ ਪਹਿਚਾਣ ਕਾਰਡ ਹੋਵੇਗਾ ਜੋ ਹਰੇਕ ਬੱਚੇ, ਵੱਡੇ ਅਤੇ ਬਜੁਰਗ ਨੂੰ ਮਿਲੇਗਾ। ਸਰਕਾਰ ਵੱਲੋਂ ਉਪਲੱਬਧ ਇਹ ਅਨੋਖਾ ਨੰਬਰ ਕਾਰਡ ਦੇਸ਼ ਭਰ ਵਿੱਚ ਮਾਨਤਾ ਪ੍ਰਾਪਤ ਹੋਵੇਗਾ। ਇਸ ਨੰਬਰ ਸਦਕਾ ਸਹੂਲਤਾਂ ਲੈਣੀਆਂ ਆਸਾਨ ਹੋ ਜਾਣਗੀਆਂ ਅਤੇ ਇਹ ਸਬੂਤ ਸਾਰਿਆਂ ਨੂੰ ਮੁਫ਼ਤ ਮਿਲੇਗਾ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀ ਨੂੰ ਕਿਹਾ ਕਿ ਇਸ ਸਬੰਧੀ ਪਿੰਡਾਂ ਵਿੱਚ ਆਮ ਲੋਕਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਇਹ ਆਧਾਰ ਕਾਰਡ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਇਸ ਮੌਕੇ ਤੇ ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਪਲਾਈ ਵਿਭਾਗ ਹੁਸ਼ਿਆਰਪੁਰ ਸ੍ਰੀ ਮੰਗਲ ਦਾਸ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਵਿਲੱਖਣ ਪਹਿਚਾਣ ਪ੍ਰੋਜੈਕਟ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਇਸ ਪ੍ਰੋਜੈਕਟ ਨੂੰ ਆਮ ਜਨਤਾ ਤੱਕ ਪਹੁੰਚਾਉਣ ਲਈ ਹਰ ਬਲਾਕ ਵਿੱਚ ਪੰਚਾਇਤ ਸਕੱਤਰ / ਗਰਾਮ ਸੇਵਕ ਅਤੇ ਸਰਪੰਚਾਂ ਨੂੰ ਜਾਣਕਾਰੀ ਦੇਣ ਲਈ ਵਰਕਸ਼ਾਪ ਲਗਾਈਆਂ ਜਾਣਗੀਆਂ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਪ੍ਰੋਜੈਕਟ ਤਹਿਤ ਲਾਭ ਪ੍ਰਾਪਤ ਕਰ ਸਕਣ।

No comments:
Post a Comment