ਹੁਸ਼ਿਆਰਪੁਰ, 8 ਫਰਵਰੀ: ਸਥਾਨਕ ਰੌਸ਼ਨ ਗਰਾਉਂਡ ਵਿਖੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਦੀ ਹਸਪਤਾਲ ਭਲਾਈ ਸ਼ਾਖਾ ਵੱਲੋਂ ਵੱਖ-ਵੱਖ ਸਵੈਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸ੍ਰੀਮਤੀ ਵਿਜੇ ਲਕਸ਼ਮੀ ਤਰਨਾਚ ਚੇਅਰਪਰਸਨ ਹਸਪਤਾਲ ਭਲਾਈ ਸ਼ਾਖਾ ਦੀ ਅਗਵਾਈ ਹੇਠ ਅੱਜ ਰੈਡ ਕਰਾਸ ਮੇਲਾ-2011 ਆਯੋਜਿਤ ਕੀਤਾ ਗਿਆ ਜਿਸ ਦਾ ਉਦਘਾਟਨ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੇ ਕੀਤਾ। ਸ੍ਰੀਮਤੀ ਵਿਜੇ ਲਕਸ਼ਮੀ ਤਰਨਾਚ ਚੇਅਰਪਰਸਨ ਹਸਪਤਾਲ ਭਲਾਈ ਸ਼ਾਖਾ ਹੁਸ਼ਿਆਰਪੁਰ, ਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਸੁਭਾਸ਼ ਚੰਦਰ ਐਸ ਡੀ ਐਮ ਮੁਕੇਰੀਆਂ, ਭੁਪਿੰਦਰਜੀਤ ਸਿੰਘ ਜ਼ਿਲ੍ਹਾ ਮਾਲ ਅਫ਼ਸਰ, ਇੰਦਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਜ਼ਿਲ੍ਹਾ ਰੈਡ ਕਰਾਸ ਸੁਸਾਇਟੀ, ਹਸਪਤਾਲ ਭਲਾਈ ਸ਼ਾਖਾ ਦੇ ਮੈਂਬਰ, ਵੱਖ-ਵੱਖ ਸਵੈਸੇਵੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਸਬੰਧਤ ਅਧਿਕਾਰੀ ਹਾਜ਼ਰ ਸਨ।
ਸ੍ਰੀ ਤਰਨਾਚ ਨੇ ਮੇਲੇ ਦਾ ਉਦਘਾਟਨ ਕਰਨ ਉਪਰੰਤ ਮੇਲੇ ਵਿੱਚ ਵੱਖ-ਵੱਖ ਵਿਭਾਗਾਂ ਅਤੇ ਸਵੈਸੇਵੀ ਸੰਸਥਾਵਾਂ ਵੱਲੋਂ ਲਗਾਏ ਗਏ ਸਟਾਲ ਅਤੇ ਪ੍ਰਦਰਸ਼ਨੀਆਂ ਨੂੰ ਬੜੇ ਗਹੁ ਨਾਲ ਦੇਖਿਆ ਅਤੇ ਸ਼ਲਾਘਾ ਕੀਤੀ। ਮੇਲੇ ਵਿੱਚ ਹਸਪਤਾਲ ਭਲਾਈ ਸ਼ਾਖਾ ਦੀਆਂ ਮੈਂਬਰ ਔਰਤਾਂ ਵੱਲੋਂ ਖਾਣ-ਪੀਣ, ਬੱਚਿਆਂ ਦੀਆਂ ਖੇਡਾਂ ਅਤੇ ਹੋਰ ਮਨੋਰੰਜਨ ਦੇ ਲਗਭਗ 52 ਸਟਾਲ ਲਗਾਏ ਗਏ। ਜਿਨ੍ਹਾਂ ਦਾ ਵੱਡੀ ਗਿਣਤੀ ਵਿੱਚ ਸ਼ਹਿਰੀਆਂ, ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਮੈਂਬਰਾਂ ਸਕੂਲਾਂ ਤੇ ਕਾਲਜਾਂ ਦੇ ਬੱਚਿਆਂ ਨੇ ਖੁਬ ਆਨੰਦ ਮਾਣਿਆ।
ਸ੍ਰੀ ਤਰਨਾਚ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਰੈਡ ਕਰਾਸ ਹਸਪਤਾਲ ਭਲਾਈ ਸ਼ਾਖਾ ਦੇ ਮੈਂਬਰਾਂ ਵੱਲੋਂ ਹਰ ਸਾਲ ਰੈਡ ਕਰਾਸ ਮੇਲਾ ਲਗਾਇਆ ਜਾਂਦਾ ਹੈ ਅਤੇ ਇਸ ਮੇਲੇ ਵਿੱਚ ਇਕੱਤਰ ਕੀਤੇ ਪੈਸੇ ਅਤੇ ਹੋਈ ਆਮਦਨ ਨੂੰ ਗਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਸਮਾਜ ਭਲਾਈ ਕੰਮਾਂ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਬਨਾਵਟੀ ਅੰਗ, ਟਰਾਈਸਾਈਕਲ, ਵੀਲ੍ਹ ਚੇਅਰ, ਸਿਲਾਈ ਮਸ਼ੀਨਾਂ ਅਤੇ ਸੁਣਨ ਵਾਲੇ ਯੰਤਰ ਵੀ ਪ੍ਰਦਾਨ ਕੀਤੇ ਜਾਂਦੇ ਹਨ।
ਸ੍ਰੀਮਤੀ ਵਿਜੇ ਲਕਸ਼ਮੀ ਤਰਨਾਚ ਚੇਅਰਪਰਸਨ ਹਸਪਤਾਲ ਭਲਾਈ ਸ਼ਾਖਾ ਨੇ ਰੈਡ ਕਰਾਸ ਮੇਲੇ ਵਿੱਚ ਲਗਾਏ ਗਏ ਵੱਖ-ਵੱਖ ਸਟਾਲਾਂ ਦੀ ਸ਼ਲਾਘਾ ਕੀਤੀ ਅਤੇ ਮੈਂਬਰਾਂ ਵੱਲੋਂ ਇਸ ਮੇਲੇ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਮਾਜ ਸੇਵੀ ਜਥੇਬੰਦੀਆਂ ਨੂੰ ਅਤੇ ਆਮ ਲੋਕਾਂ ਨੂੰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨਾਲ ਜੁੜ ਕੇ ਲੋਕ ਭਲਾਈ ਕੰਮਾਂ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਲਈ ਕਿਹਾ ।
ਕਰਨਲ (ਰੀਟਾ:) ਤੇਜਇੰਦਰ ਸਿੰਘ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੇ ਮੁੱਖ ਮਹਿਮਾਨ ਅਤੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਉਨ੍ਹਾਂ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਤੇ ਬੱਚਿਆਂ ਦੇ ਪੇਟਿੰਗ ਮੁਕਾਬਲੇ, ਫਲਾਵਰ ਅਰੇਂਜਮੈਂਟ, ਫੈਂਸੀ ਡਰੈਸ ਮੁਕਾਬਲੇ ਵੀ ਕਰਵਾਏ ਗਏ ਅਤੇ ਬੱਚਿਆਂ ਵੱਲੋਂ ਇੱਕ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਰੈਡ ਕਰਾਸ ਮੇਲੇ ਵਿੱਚ ਇੱਕ ਲੱਕੀ ਬੈਗ ਡਰਾਅ ਵੀ ਕੱਢਿਆ ਗਿਆ ਜਿਸ ਵਿੱਚ 73 ਇਨਾਮ, ਜਿਨ੍ਹਾਂ ਵਿੱਚ ਕੰਪਿਊਟਰ, ਰੰਗੀਨ ਟੈਲੀਵਿਜ਼ਨ, ਫਰਿਜ਼, ਸਾਈਕਲ, ਹਾਕਿੰਨਜ਼ ਪ੍ਰੈਸ਼ਰ ਕੂਕਰ, ਪ੍ਰੈਸ, ਪੱਖੇ, ਥਰਮਲ ਅਤੇ ਹਾਟ ਕੇਸ ਆਦਿ ਇਨਾਮ ਸ਼ਾਮਲ ਹਨ।

No comments:
Post a Comment