ਹੁਸ਼ਿਆਰਪੁਰ, 9 ਫਰਵਰੀ: ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮਾਲ ਵਿਭਾਗ, ਸਿੱਖਿਆ, ਸਿਹਤ, ਪੁਲਿਸ, ਆਬਕਾਰੀ ਤੇ ਕਰ, ਸਮਾਜ ਭਲਾਈ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੀਆਂ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਹੋਈਆਂ। ਜਿਨ੍ਹਾਂ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਭੁਪਿੰਦਰਜੀਤ ਸਿੰਘ ਜ਼ਿਲ੍ਹਾ ਮਾਲ ਅਫ਼ਸਰ, ਇੰਦਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਡਾ. ਯਸ਼ ਮਿੱਤਰਾ ਜ਼ਿਲ੍ਹਾ ਸਿਹਤ ਅਫ਼ਸਰ, ਮਹਿੰਦਰ ਸਿੰਘ ਡੀ ਐਸ ਪੀ, ਲਖਵਿੰਦਰ ਸਿੰਘ ਸਹਾਇਕ ਕਮਿਸ਼ਨਰ ਆਬਕਾਰੀ ਤੇ ਕਰ ਵਿਭਾਗ, ਸਬੰਧਤ ਵਿਭਾਗਾਂ ਦੇ ਅਧਿਕਾਰੀ ਅਤੇ ਸਲਾਹਕਾਰ ਕਮੇਟੀਆਂ ਦੇ ਗੈਰ ਸਰਕਾਰੀ ਮੈਂਬਰ ਹਾਜ਼ਰ ਸਨ।
ਸ੍ਰੀ ਤਰਨਾਚ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਮੀਨਾਂ ਦੀਆਂ ਗਿਰਦਾਵਰੀਆਂ ਸਮੇਂ ਸਿਰ ਅਤੇ ਕਾਨੂੰਨ ਅਨੁਸਾਰ ਕਰਨ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰੀ ਸਕੂਲਾਂ ਦੀਆਂ ਅਣਸੁਰੱਖਿਅਤ ਇਮਾਰਤਾਂ ਦਾ ਸਰਵੈ ਕਰਵਾ ਕੇ ਬਲਾਕ ਵਾਈਜ਼ ਸੂਚੀਆਂ ਤਿਆਰ ਕੀਤੀਆਂ ਜਾਣ ਅਤੇ ਇਨ੍ਹਾਂ ਇਮਾਰਤਾਂ ਵਿੱਚ ਵਿਦਿਆਰਥੀਆਂ ਨੂੰ ਨਾ ਬਿਠਾਇਆ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਨੂੰ ਯਕੀਨੀ ਬਣਾਉਣ ਲਈ ਪਾਣੀ ਦੇ ਟੈਸਟ ਕਰਵਾਏ ਜਾਣ ਅਤੇ ਸ਼ਹਿਰਾਂ ਵਿੱਚ ਸਕੂਲਾਂ ਦੇ ਬਾਹਰ ਖੜੀਆਂ ਰੇਹੜੀਆਂ ਨੂੰ ਹਟਾਇਆ ਜਾਵੇ। ਉਨ੍ਹਾਂ ਨੇ ਸਕੂਲਾਂ ਵਿੱਚ ਹੋ ਰਹੀਆਂ ਚੋਰੀਆਂ ਨੂੰ ਰੋਕਣ ਲਈ ਚੌਕੀਦਾਰ ਰੱਖਣ ਵਾਸਤੇ ਪਸਵਕ ਕਮੇਟੀਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਕਿਹਾ।
ਸ੍ਰੀ ਤਰਨਾਚ ਨੇ ਸਿਹਤ ਵਿਭਾਗ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਨ ਔਸ਼ਧੀ ਮੈਡੀਕਲ ਸਟੋਰ ਵਿੱਚ ਉਨ੍ਹਾਂ ਦਵਾਈਆਂ ਦੀ ਉਪਲਬੱਧਤਾ ਨੂੰ ਯਕੀਨੀ ਬਣਾਇਆ ਜਾਵੇ ਜਿਹੜੀਆਂ ਦਵਾਈਆ ਡਾਕਟਰਾਂ ਵੱਲੋਂ ਲਿਖੀਆਂ ਜਾਂਦੀਆਂ ਹਨ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੁੰ ਇਹ ਵੀ ਕਿਹਾ ਕਿ ਸਿਵਲ ਹਸਪਤਾਲਾਂ ਵਿੱਚ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਟਾਂਡਾ ਸਿਵਲ ਹਸਪਤਾਲ ਦੇ ਬਾਹਰ ਖੜੀਆਂ ਰੇਹੜੀਆਂ ਨੂੰ ਹਟਾਉਣ ਲਈ ਪੁਲਿਸ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਦਾ ਸਹਿਯੋਗ ਲਿਆ ਜਾਵੇ ਅਤੇ ਲਗਾਤਾਰ ਚੈਕਿੰਗ ਕੀਤੀ ਜਾਵੇ। ਡਾ. ਯਸ਼ ਮਿੱਤਰਾ ਜ਼ਿਲ੍ਹਾ ਸਿਹਤ ਅਫ਼ਸਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਜਿਨ੍ਹਾਂ ਬੱਚਿਆਂ ਦੇ ਜਨਮ ਸਰਟੀਫਿਕੇਟ ਤੇ ਲੜਕਾ ਜਾਂ ਲੜਕੀ ਲਿਖਿਆ ਹੋਇਆ ਹੈ ਅਤੇ ਬੱਚੇ ਦਾ ਨਾਮ ਨਹੀਂ ਲਿਖਿਆ ਹੋਇਆ , ਉਹ ਜਨਮ ਸਰਟੀਫਿਕੇਟ ਤੇ 31 ਦਸੰਬਰ 2012 ਤੱਕ ਆਪਣਾ ਨਾਮ ਸੀ ਐਮ ਓ ਦਫ਼ਤਰ ਵਿਖੇ ਦਰਜ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਦੋਂ ਵੀ ਉਹ ਕਿਤੇ ਬਾਹਰ ਪਿੰਡਾਂ ਵਿੱਚ ਚੈਕਿੰਗ ਤੇ ਜਾਂਦੇ ਹਨ ਤਾਂ ਉਹ ਉਸ ਹਲਕੇ ਦੇ ਸਬੰਧਤ ਸਲਾਹਕਾਰ ਕਮੇਟੀ ਦੇ ਮੈਂਬਰ ਨੂੰ ਸੂਚਿਤ ਕਰਨ।
ਸ੍ਰੀ ਤਰਨਾਚ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਦੀ ਸਫ਼ਾਈ ਨੂੰ ਯਕੀਨੀ ਬਣਾਉਣ, ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ ਲਈ ਪੌਦੇ ਲਗਾਉਣ, ਆਵਾਜ਼ ਪ੍ਰਦੂਸ਼ਣ ਨੂੰ ਰੋਕਣ ਲਈ ਮਾਨਯੋਗ ਸੁਪਰੀਮ ਕੋਰਟ ਦੀਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਰਾਤ 10-00 ਵਜੇ ਤੋਂ ਸਵੇਰੇ 6-00 ਵਜੇ ਤੱਕ ਲਾਉਂਡ ਸਪੀਕਰ, ਡੀ. ਜੇ. ਆਦਿ ਨਾ ਵਜਾਉਣ, ਸਰਕਾਰੀ ਜਮੀਨਾਂ ਅਤੇ ਜਾਇਦਾਦਾਂ ਤੇ ਨਜਾਇਜ਼ ਕਬਜੇ ਨਾ ਕਰਨ ਅਤੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ। ਉਨ੍ਹਾਂ ਨੇ ਗੈਰ ਸਰਕਾਰੀ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਲੋਕਾਂ ਨੂੰ ਇਨ੍ਹਾਂ ਸਬੰਧੀ ਜਾਗਰੂਕ ਕਰਨ। ਸ੍ਰੀ ਤਰਨਾਚ ਨੇ ਕਿਹਾ ਕਿ ਜਿਹੜੇ ਮੈਂਬਰ ਅੱਜ ਦੀਆਂ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਹਾਜ਼ਰ ਨਹੀਂ ਹੋਏ, ਉਨ੍ਹਾਂ ਦੀ ਮੀਟਿੰਗ 22 ਫਰਵਰੀ 2011 ਨੂੰ ਬਾਅਦ ਦੁਪਹਿਰ 12-45 ਵਜੇ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਦੁਬਾਰਾ ਕੀਤੀ ਜਾਵੇਗੀ। ਉਨ੍ਹਾਂ ਨੇ ਜ਼ਿਲ੍ਹਾ ਸਲਾਹਕਾਰ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਵਿੱਚ ਹਾਜ਼ਰ ਹੋ ਕੇ ਆਪਣੇ ਵੱਡਮੁਲੇ ਸੁਝਾਅ ਦੇਣ ਤਾਂ ਜੋ ਉਨ੍ਹਾਂ ਦੇ ਸੁਝਾਵਾਂ ਨੂੰ ਅਮਲ ਵਿੱਚ ਲਿਆ ਕੇ ਸਮਾਜ ਲਈ ਹੋਰ ਸੁਧਾਰ ਕੀਤੇ ਜਾ ਸਕਣ।
ਸ੍ਰੀ ਤਰਨਾਚ ਨੇ ਪੁਲਿਸ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਿਸ ਵਿਭਾਗ ਦੇ ਅਧਿਕਾਰੀਆਂ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਅਤੇ ਜਨਰਲ ਮੈਨੇਜਰ ਰੋਡਵੇਜ਼ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਚੰਡੀਗੜ੍ਹ ਸਾਈਡ ਨੂੰ ਜਾਣ ਵਾਲੀਆਂ ਅਤੇ ਚੰਡੀਗੜ੍ਹ ਸਾਈਡ ਤੋਂ ਆਉਣ ਵਾਲੀਆਂ ਬੱਸਾਂ ਗੜ੍ਹਸ਼ੰਕਰ ਬੱਸ ਅੱਡੇ ਦੇ ਅੰਦਰੋਂ ਹੋ ਕੇ ਆਉਣ ਤੇ ਜਾਣ । ਉਨ੍ਹਾਂ ਨੇ ਜ਼ਿਲ੍ਹਾ ਸਮਾਜ ਭਲਾਈ ਵਿਭਾਗ, ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਗਰੀਬ ਲੋਕਾਂ ਲਈ ਬਣਾਈਆਂ ਗਈਆਂ ਭਲਾਈ ਅਤੇ ਵਿਕਾਸ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ ਤਾਂ ਜੋ ਲੋੜਵੰਦ ਵਿਅਕਤੀ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਕੇ ਆਪਣਾ ਜੀਵਨ ਪੱਧਰ ਉਚਾ ਚੁਕ ਸਕਣ। ਸ੍ਰੀ ਤਰਨਾਚ ਨੇ ਆਬਕਾਰੀ ਤੇ ਕਰ ਵਿਭਾਗ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਜਾਇਜ਼ ਸ਼ਰਾਬ ਦੀ ਵਿਕਰੀ ਨੂੰ ਰੋਕਣ ਲਈ ਵਿਸੇਸ਼ ਉਪਰਾਲੇ ਕਰਨ ਅਤੇ ਟੈਕਸ ਚੋਰੀ ਨੂੰ ਰੋਕਣ ਲਈ ਚੈਕਿੰਗ ਤੇਜ਼ ਕੀਤੀ ਜਾਵੇ।

No comments:
Post a Comment