ਹੁਸ਼ਿਆਰਪੁਰ, 13 ਫਰਵਰੀ: ਨਗਰ ਕੌਂਸਲ ਹੁਸ਼ਿਆਰਪੁਰ ਦੇ ਵਾਰਡ ਨੰਬਰ 3 ਦੇ ਸਰਵਪੱਖੀ ਵਿਕਾਸ ਤੇ 2 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾ ਚੁੱਕੇ ਹਨ। ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਅੱਜ ਮੁਹੱਲਾ ਈਸ਼ ਨਗਰ ਵਿੱਚ 4. 12 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਵਿੱਚ ਇੰਟਰ ਲਾਕਿੰਗ ਟਾਈਲਾਂ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਕਾਰਜਸਾਧਕ ਅਫ਼ਸਰ ਸੁਰਿੰਦਰ ਕੁਮਾਰ ਅਗਰਵਾਲ, ਮਿਉਂਸਪਲ ਇੰਜੀ: ਪਵਨ ਕੁਮਾਰ ਸ਼ਰਮਾ, ਸਹਾਇਕ ਮਿਉਂਸਪਲ ਇੰਜੀ: ਹਰਪ੍ਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ ਅਤੇ ਜਨਰਲ ਸਕੱਤਰ ਭਾਜਪਾ ਸ਼ਿਵ ਸੂਦ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਇਸ ਮੌਕੇ ਤੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੂਦ ਨੇ ਕਿਹਾ ਕਿ ਵਾਰਡ ਨੰ: 3 ਦੇ ਮੁਹੱਲਾ ਈਸ਼ ਨਗਰ ਨਾਲ ਮੈਨੂੰ ਵਿਸ਼ੇਸ਼ ਲਗਾਵ ਹੈ ਕਿਉਂਕਿ ਮੈਂ ਪਹਿਲਾਂ ਇਥੇ ਹੀ ਰਹਿੰਦਾ ਰਿਹਾ ਹਾਂ ਅਤੇ ਆਪਣੀ ਰਾਜਨੀਤੀ ਦੀ ਸ਼ੁਰੂਆਤ ਵੀ ਇਥੋਂ ਹੀ ਕੀਤੀ ਸੀ। ਇਸ ਲਈ ਇਸ ਮੁਹੱਲੇ ਦਾ ਵਿਕਾਸ ਪਹਿਲ ਦੇ ਆਧਾਰ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰਡ ਨੰ: ਦੇ ਮਿਉਂਸਪਲ ਕੌਂਸਲਰ ਸ੍ਰੀਮਤੀ ਸੁਸ਼ਮਾ ਸੇਤੀਆ ਨੇ ਵੀ ਇਸ ਮੁਹੱਲੇ ਦੀਆਂ ਗਲੀਆਂ ਪੱਕੀਆਂ ਕਰਨ ਲਈ ਕਿਹਾ ਸੀ ਇਸ ਲਈ ਅੱਜ ਇਸ ਮੁਹੱਲੇ ਦੀਆਂ ਗਲੀਆਂ ਪੱਕੀਆਂ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਾਕੀ ਵਾਰਡਾਂ ਦੇ ਵਿਕਾਸ ਕਾਰਜਾਂ ਵਿੱਚ ਵੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਹਰਾ-ਭਰਾ ਅਤੇ ਸੁੰਦਰ ਬਣਾਉਣ ਲਈ ਸਾਰੇ ਪਾਰਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵਿੱਚ ਵਧੀਆ ਕਿਸਮ ਦੇ ਪੌਦੇ ਲਗਾਏ ਜਾ ਰਹੇ ਹਨ ਅਤੇ ਲੋਕਾਂ ਦੇ ਬੈਠਣ ਲਈ ਬੈਂਚ ਵੀ ਬਣਾਏ ਜਾ ਰਹੇ ਹਨ।
ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਜਨਰਲ ਸਕੱਤਰ ਜ਼ਿਲ੍ਹਾ ਭਾਜਪਾ ਕਮਲਜੀਤ ਸੇਤੀਆ ਨੇ ਵੀ ਇਸ ਮੌਕੇ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਮੰਡਲ ਪ੍ਰਧਾਨ ਅਸ਼ਵਨੀ ਓਹਰੀ, ਗਗਨ ਬੱਤਰਾ, ਪ੍ਰੇਮ ਕੁਮਾਰ ਅਤੇ ਮੁਹੱਲਾ ਨਿਵਾਸੀ ਹਾਜ਼ਰ ਸਨ।

No comments:
Post a Comment