ਸ਼ਾਮਚੁਰਾਸੀ, 13 ਫਰਵਰੀ: ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਜਲੰਧਰ, ਅੰਮ੍ਰਿਤਸਰ ਅਤੇ ਬਠਿੰਡੇ ਵਿੱਚ ਸਪੋਰਟਸ ਸਕੂਲ ਖੋਲ੍ਹੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਪਿੰਡ ਵਾਹਿਦ ਵਿਖੇ ਨਵੇਂ ਬਣੇ ਜਿੰਮ ਦਾ ਉਦਘਾਟਨ ਕਰਨ ਉਪਰੰਤ ਇੱਕ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਤੇ ਉਨ੍ਹਾਂ ਨੇ ਵਾਹਿਦ ਸਪੋਰਟਸ ਕਲੱਬ ਦੇ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਉਪਰਾਲੇ ਸਦਕਾ ਹੀ ਇਸ ਪਿੰਡ ਵਿੱਚ ਜਿੰਮ ਖੋਲ੍ਹਿਆ ਗਿਆ ਹੈ। ਇਸ ਦੇ ਬਣਨ ਨਾਲ ਪਿੰਡ ਦੇ ਨੌਜਵਾਨ ਆਪਣਾ ਸਮਾਂ ਨਸ਼ਿਆਂ ਵਿੱਚ ਗੁਆਉਣ ਦੀ ਬਜਾਏ ਜਿੰਮ ਵਿੱਚ ਆ ਕੇ ਆਪਣੀ ਸਿਹਤ ਬਣਾਉਣ ਵਿੱਚ ਲਗਾਉਣਗੇ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਪਿੰਡਾਂ ਵਿੱਚ ਵੀ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਬਲਾਕ ਪੱਧਰ ਤੇ ਖੇਡ ਸਟੇਡੀਅਮ ਬਣਾ ਰਹੀ ਹੈ । ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਜਿੰਮ ਵਿੱਚ ਆ ਕੇ ਆਪਣਾ ਸਮਾਂ ਕਸਰਤ ਕਰਨ ਵਿੱਚ ਲਗਾਉਣ ਅਤੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਪਿੰਡ ਦੀਆਂ ਔਰਤਾਂ ਨੂੰ ਕਿਹਾ ਕਿ ਉਹ ਵੀ ਇਸ ਜਿੰਮ ਵਿੱਚ ਆਪਣੀ ਸਿਹਤ ਸੰਭਾਲ ਕਰਨ ਲਈ ਆ ਸਕਦੀਆਂ ਹਨ।
ਇਸ ਮੌਕੇ ਤੇ ਪ੍ਰਧਾਨ ਵਾਹਿਦ ਸਪੋਰਟਸ ਕਲੱਬ ਅਮਰਿੰਦਰ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਪ੍ਰਧਾਨ ਨਗਰ ਕੌਂਸਲ ਸ਼ਾਮਚੁਰਾਸੀ ਮੈਡਮ ਇੰਦਰਜੀਤ ਕੌਰ, ਐਮ ਸੀ ਦਲਜਿੰਦਰ ਸਿੰਘ, ਐਮ ਸੀ ਮੰਗੀ ਰਾਮ, ਯੂਥ ਪ੍ਰਧਾਨ ਇੰਦਰਜੀਤ ਗੋਲਡੀ, ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਜੇ ਈ ਧਰਮ ਪਾਲ, ਸਕੱਤਰ ਪ੍ਰਮਿੰਦਰ ਸਿੰਘ, ਸਰਪੰਚ ਹਰਕੇਸ਼ ਕੌਰ, ਸਾਬਕਾ ਸਰਪੰਚ ਕੁਲਵਿੰਦਰ ਸਿੰਘ, ਸਾਬਕਾ ਸਰਪੰਚ ਕੁਲਦੀਪ ਸਿੰਘ, ਪੰਚ ਮਹਿੰਦਰ ਸਿੰਘ, ਤਰਸੇਮ ਸਿੰਘ, ਨੰਬਰਦਾਰ ਗੁਰਦੇਵ ਸਿੰਘ, ਦਿਲਬਾਗ ਸਿੰਘ, ਸੇਵਾ ਸਿੰਘ, ਬਲਵਿੰਦਰ ਸਿੰਘ, ਬਿਕਰਮਜੀਤ ਸਿੰਘ, ਜਤਿੰਦਰ ਸਿੰਘ, ਵਰਿੰਦਰ ਸਿੰਘ, ਸੁਖਚੈਨ ਸਿੰਘ, ਵਰਿੰਦਰਜੀਤ ਸਿੰਘ, ਗੁਰਮੀਤ ਸਿੰਘ, ਮਨਵੀਰ ਸਿੰਘ, ਤੋਤਾ ਸਿੰਘ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ ਨਵਜੋਤ ਸਿੰਘ, ਪ੍ਰਭਜੀਤ ਸਿੰਘ, ਸੁਖਜਿੰਦਰ ਸਿੰਘ ਹਾਜ਼ਰ ਸਨ।
ਇਸ ਤੋਂ ਉਪਰੰਤ ਬੀਬੀ ਜੋਸ਼ ਨੇ ਪਿੰਡ ਰਾਏਪੁਰ ਵਿਖੇ ਵੀ ਨਵੇਂ ਜਿੰਮ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੁੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਬਿਨਾਂ ਭੇਦ-ਭਾਵ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੀ ਖੇਡਾਂ ਨੂੰ ਉਤਸਾਹਿਤ ਕਰਨ ਲਈ ਮਿੰਨੀ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਪਿੰਡਾਂ ਵਿੱਚ ਵੀ ਸ਼ਹਿਰਾਂ ਵਾਂਗ ਸਟਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ ਅਤੇ ਸੀਵਰੇਜ਼ ਸਿਸਟਮ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਹਲਕਾ ਸ਼ਾਮਚੁਰਾਸੀ ਦੇ ਲਗਭਗ ਸਾਰੇ ਪਿੰਡਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾ ਦਿੱਤਾ ਗਿਆ ਹੈ। ਪਿੰਡਾਂ ਨੂੰ ਜਾਣ ਵਾਲੀਆਂ ਲਿੰਕ ਸੜਕਾਂ ਦਾ ਨਿਰਮਾਣ ਵੀ ਪਹਿਲ ਦੇ ਆਧਾਰ ਤੇ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਸਰਪੰਚ ਮਲਕੀਤ ਕੌਰ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ ਅਤੇ ਪਿੰਡ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਾਬਕਾ ਸਰਪੰਚ ਊਧਮ ਸਿੰਘ, ਪੰਚ ਗੁਰਦਿਆਲ ਸਿੰਘ, ਗੁਰਮਿੰਦਰ ਸਿੰਘ, ਸਤਨਾਮ, ਕਾਸ਼ੀ ਰਾਮ, ਨੰਬਰਦਾਰ ਮਹਿੰਦਰ ਸਿੰਘ, ਅਵਤਾਰ ਸਿੰਘ, ਦਲਬੀਰ ਸਿੰਘ, ਸਕੱਤਰ ਪ੍ਰਮਿੰਦਰ ਸਿੰਘ, ਜੇ ਈ ਧਰਮ ਪਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ।

No comments:
Post a Comment