ਹੁਸ਼ਿਆਰਪੁਰ, 14 ਫਰਵਰੀ: ਹੁਸ਼ਿਆਰਪੁਰ ਸ਼ਹਿਰ ਵਿੱਚ 102 ਕਰੋੜ ਰੁਪਏ ਖਰਚ ਕਰਕੇ 100 ਪ੍ਰਤੀਸ਼ਤ ਸੀਵਰੇਜ਼ ਪਾਉਣ ਦਾ ਕੰਮ ਤੇਜ਼ੀ ਨਾਲ ਚਲ ਰਿਹਾ ਹੈ ਅਤੇ ਇਸ ਤਹਿਤ 5 ਕਿਲੋਮੀਟਰ ਸੀਵਰੇਜ਼ ਪਾ ਦਿੱਤਾ ਗਿਆ ਹੈ। ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਮਾਊਂਟ ਵਿਊ ਕਲੋਨੀ (ਕੋਟਲਾ ਗੌਂਸਪੁਰ) ਵਿਖੇ ਮਾਊਟ ਵਿਊ ਕਲੋਨੀ ਤੋਂ ਭਰਵਾਈ ਰੋਡ ਤੱਕ 5. 70 ਲੱਖ ਰੁਪਏ ਖਰਚ ਕਰਕੇ ਅੰਡਰ ਗਰਾਉਂਡ ਪਾਈਪਾਂ ਰਾਹੀਂ ਗੰਦੇ ਪਾਣੀ ਦੀ ਨਿਕਾਸੀ ਅਤੇ ਨਾਲੀਆਂ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਣ ਉਪਰੰਤ ਕਲੋਨੀ ਵਾਸੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਹੇਸ਼ ਕੁਮਾਰ, ਜੇ ਈ ਰਾਜ ਕੁਮਾਰ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਵਿਨੋਦ ਪਰਮਾਰ, ਦਿਹਾਤੀ ਮੰਡਲ ਪ੍ਰਧਾਨ ਵਿਜੇ ਪਠਾਨੀਆ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਸ੍ਰੀ ਸੂਦ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਮਾਉਂਟ ਵਿਊ ਕਲੋਨੀ ਦੇ ਨਿਵਾਸੀਆਂ ਵੱਲੋਂ ਗੰਦੇ ਪਾਣੀ ਦੇ ਨਿਕਾਸ ਲਈ ਕਾਫ਼ੀ ਦੇਰ ਤੋਂ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਦੀ ਮੰਗ ਨੂੰ ਦੇਖਦੇ ਹੋਏ ਅੱਜ ਗੰਦੇ ਪਾਣੀ ਦੇ ਨਿਕਾਸ ਦਾ ਕੰਮ ਸ਼ੁਰੂ ਕੀਤਾ ਗਿਆ ਹੈ। ਉਨਾਂ ਕਿਹਾ ਕਿ ਮਾਊਂਟ ਵਿਊ ਕਲੋਨੀ ਵੈਲਫੇਅਰ ਐਸੋਸੀਏਸ਼ਨ ਵੱਲੋਂ ਇਸ ਕਲੋਨੀ ਦੇ ਵਿਕਾਸ ਲਈ ਕਾਫ਼ੀ ਉਪਰਾਲੇ ਕੀਤੇ ਜਾ ਰਹੇ ਹਨ। ਸ੍ਰੀ ਸੂਦ ਨੇ ਕਿਹਾ ਕਿ ਮਾਊਂਟ ਵਿਊ ਕਲੋਨੀ ਦੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਕਲੋਨੀ ਵਿੱਚ ਬਣੇ ਪਾਰਕ ਨੂੰ ਵੀ ਜਲਦ ਹੀ ਕਲੀਨ ਐਂਡ ਗਰੀਨ ਸੁਸਾਇਟੀ ਨਾਲ ਤਾਲਮੇਲ ਕਰਕੇ ਇਸ ਦਾ ਵਿਕਾਸ ਕੀਤਾ ਜਾਵੇਗਾ।
ਸ੍ਰੀ ਸੂਦ ਨੇ ਕਿਹਾ ਕਿ ਨਗਰ ਕੌਂਸਲ ਹੁਸ਼ਿਆਰਪੁਰ ਵੱਲੋਂ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਸੜਕਾਂ ਦੇ ਕਿਨਾਰੇ ਵਧੀਆ ਕਿਸਮ ਦੇ ਪੌਦੇ ਅਤੇ ਪਾਰਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਸ੍ਰੀ ਸੂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਹੁਸ਼ਿਆਰਪੁਰ ਦੇ ਸਰਵਪੱਖੀ ਵਿਕਾਸ ਲਈ 10 ਕਰੋੜ ਰੁਪਏ ਦਿੱਤੇ ਗਏ ਹਨ ਜਿਸ ਨਾਲ ਸ਼ਹਿਰ ਦਾ ਵਿਕਾਸ ਕੀਤਾ ਜਾ ਰਿਹਾ ਹੈ। ਸ੍ਰੀ ਸੂਦ ਨੇ ਕਿਹਾ ਕਿ ਮਾਉਂਟ ਵਿਊ ਕਲੋਨੀ ਦੇ ਨਿਵਾਸੀਆਂ ਵੱਲੋਂ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੀ ਮੰਗ ਕੀਤੀ ਗਈ ਹੈ। ਇਸ ਲਈ ਇਨ੍ਹਾਂ ਦੀ ਮੰਗ ਨੂੰ ਦੇਖਦੇ ਹੋਏ ਜਲਦੀ ਹੀ ਇੱਕ ਨਵਾਂ ਟਿਊਬਵੈਲ ਲਗਾ ਦਿੱਤਾ ਜਾਵੇਗਾ । ਇਸ ਦੇ ਲੱਗਣ ਨਾਲ ਇਸ ਕਲੋਨੀ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਕਮੀ ਨਹੀਂ ਰਹੇਗੀ।
ਮਾਊਂਟ ਵਿਊ ਕਲੋਨੀ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ੍ਰੀ ਜੇ ਐਸ ਚੌਹਾਨ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਕਲੋਨੀ ਨਿਵਾਸੀਆਂ ਦੀਆਂ ਮੁਸ਼ਕਲਾਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਸੁਸਾਇਟੀ ਦੇ ਸਕੱਤਰ ਰਾਜੇਸ਼ ਜੈਨ, ਪਿੰਡ ਦੀ ਸਰਪੰਚ ਗੁਰਮੀਤ ਕੌਰ, ਸਾਬਕਾ ਸਰਪੰਚ ਅਤੇ ਪ੍ਰਧਾਨ ਬਾਜੀਗਰ ਸੈਲ ਸ਼ੰਕਰ ਦਾਸ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਸੁਸਾਇਟੀ ਦੇ ਸਲਾਹਕਾਰ ਬੀ ਐਸ ਬੱਲ, ਜਸਬੀਰ ਸਿੰਘ, ਪ੍ਰਧਾਨ ਬਜਰੰਗ ਦਲ ਵਰਿੰਦਰ ਅਗਨੀਹੋਤਰੀ, ਲੱਕੀ ਬਾਬਾ, ਕਨਵੀਨਰ ਭਾਵਾ ਦਾਸ ਪੰਜਾਬ ਮਨੋਜ ਕੈਨੇਡੀ, ਹਰੀ ਰਾਮ ਆਦੀਆ, ਦਿਵਾਨ ਚੰਦ, ਵਿਨੋਦ ਚੁਰਸੀਆ, ਕਰਨਲ ਐਸ ਕੇ ਸੂਦ ਅਤੇ ਹੋਰ ਪਤਵੰਤੇ ਵੀ ਇਸ ਮੌਕੇ ਤੇ ਹਾਜ਼ਰ ਸਨ।

No comments:
Post a Comment