ਮਿੱਤਰਾਂ ਦੇ ਟਿਉਬੈਲ ਤੇ ... ! |
ਸ੍ਰੀ ਸੂਦ ਨੇ ਕਿਹਾ ਕਿ ਪਿੰਡ ਬਸੀ ਗੁਲਾਮ ਹੁਸੈਨ ਨੂੰ ਪੀਣ ਵਾਲਾ ਪਾਣੀ ਸਪਲਾਈ ਕਰਨ ਵਾਲਾ ਟਿਊਬਵੈਲ ਜੋ 1973 ਵਿੱਚ ਲਗਾਇਆ ਗਿਆ ਸੀ, ਉਹ ਬਹੁਤ ਹੀ ਪੁਰਾਣਾ ਹੋਣ ਕਰਕੇ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਾਫ਼ੀ ਮੁਸ਼ਕਲ ਆ ਰਹੀ ਸੀ। ਇਸ ਲਈ ਉਨ੍ਹਾਂ ਦੀ ਇਸ ਮੁਸ਼ਕਲ ਨੂੰ ਦੇਖਦੇ ਹੋਏ ਇਹ ਨਵਾਂ ਟਿਊਬਵੈਲ ਲਗਾਇਆ ਗਿਆ ਹੈ ਜਿਸ ਨਾਲ ਪਿੰਡ ਦੇ 2744 ਵਸਨੀਕਾਂ ਨੂੰ ਨਿਰਵਿਘਨ ਪਾਣੀ ਦੀ ਸਪਲਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪਿੰਡ ਵਿੱਚ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾ ਰਹੀ ਹੈ। ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿੱਚ 98 ਪ੍ਰਤੀਸ਼ਤ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਕਰਾਉਣ ਲਈ ਵੀ ਹੋਰ ਫੰਡ ਮੁਹੱਈਆ ਕਰਵਾਏ ਜਾਣਗੇ।
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਆਰ ਐਲ ਢਾਂਡਾ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟਿਊਬਵੈਲ 3656 ਲੋਕਾਂ ਨੂੰ ਪੀਣ ਵਾਲਾ ਪਾਣੀ ਦੇਣ ਦੇ ਸਮਰੱਥ ਹੈ ਅਤੇ ਇਸ ਸਕੀਮ ਅਧੀਨ 150 ਮੀਟਰ ਡੂੰਘਾ ਟਿਊਬਵੈਲ ਵਰਮਾਇਆ ਗਿਆ ਹੈ ਜਿਸ ਰਾਹੀਂ ਨਵੀਨਤਮ ਤਕਨੀਕੀ (ਸਿਲਵਰ ਆਇਓਨਾਈਜੇਸ਼ਨ) ਰਾਹੀਂ ਸਾਫ਼-ਸੁਥਰਾ ਪੀਣ ਵਾਲਾ ਪਾਣੀ 70 ਲੀਟਰ ਪ੍ਰਤੀ ਵਿਅਕਤੀ ਪ੍ਰਤੀ ਦਿਨ ਦੇ ਹਿਸਾਬ ਨਾਲ ਮੁਹੱਈਆ ਕਰਵਾਇਆ ਜਾਵੇਗਾ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ ਡੀ ਓ ਜਸਪਾਲ ਸਿੰਘ, ਜੇ ਈ ਸੇਵਾ ਸਿੰਘ, ਸੁਖਦੇਵ ਸਿੰਘ ਮਾਨ, ਅਮਰਜੀਤ ਸਿੰਘ, ਰਾਜ ਕੁਮਾਰ, ਦਵਿੰਦਰ ਸਿੰਘ, ਕੰਟਰੈਕਟਰ ਬਿਕਰਮਜੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
No comments:
Post a Comment