ਹੁਸ਼ਿਆਰਪੁਰ, 17 ਫਰਵਰੀ: ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਕਰਵਾਏ ਜਾ ਰਹੇ ਦੋ ਰੋਜ਼ਾ ਖੇਡ ਮੇਲੇ ਦਾ ਉਦਘਾਟਨ ਸ੍ਰੀ ਤੀਕਸ਼ਨ ਸੂਦ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ 18 ਫਰਵਰੀ 2011 ਨੂੰ ਸਵੇਰੇ 10-00 ਵਜੇ ਆਉਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਕਰਨਗੇ। ਇਹ ਜਾਣਕਾਰੀ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਖੇਡ ਮੇਲੇ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਡੀ ਆਰ ਭਗਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਸੁਭਾਸ਼ ਚੰਦਰ ਐਸ ਡੀ ਐਮ ਮੁਕੇਰੀਆਂ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਪ੍ਰੇਮ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਸਬੰਧਤ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।
ਸ੍ਰੀ ਤਰਨਾਚ ਨੇ ਦੱਸਿਆ ਕਿ ਇਸ ਖੇਡ ਮੇਲੇ ਵਿੱਚ 10 ਤਰਾਂ ਦੀਆਂ ਖੇਡਾਂ ਕਰਵਾਈਆਂ ਜਾਣਗੀਆਂ ਜਿਨ੍ਹਾਂ ਵਿੱਚੋਂ 7 ਖੇਡਾਂ ਫੁੱਟਬਾਲ, ਵਾਲੀਬਾਲ, ਬਾਸਕਿਟਬਾਲ, ਹੈਂਡਬਾਲ, ਖੋ-ਖੋ, ਕਬੱਡੀ ਅਤੇ ਐਥਲੈਟਿਕਸ ਆਊਟਡੋਰ ਸਟੇਡੀਅਮ ਵਿੱਚ ਅਤੇ 3 ਖੇਡਾਂ ਕੁਸ਼ਤੀਆਂ, ਜੂਡੋ ਅਤੇ ਬਾਕਸਿੰਗ ਇਨਡੋਰ ਸਟੇਡੀਅਮ ਵਿਖੇ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿੱਚ ਜ਼ਿਲ੍ਹੇ ਭਰ ਤੋਂ 21 ਸਾਲ ਤੋਂ ਘੱਟ ਉਮਰ ਦੇ ਖਿਡਾਰੀ ਹਿੱਸਾ ਲੈਣਗੇ ਅਤੇ ਖਿਡਾਰੀਆਂ ਨੂੰ ਆਉਣ-ਜਾਣ ਦਾ ਸਫ਼ਰ ਭੱਤਾ ਅਤੇ ਖਾਣਾ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਵੱਲੋਂ ਦਿੱਤਾ ਜਾਵੇਗਾ। ਸ੍ਰੀ ਤਰਨਾਚ ਨੇ ਦੱਸਿਆ ਕਿ ਜੇਤੂ ਟੀਮਾਂ ਦੇ ਹਰੇਕ ਖਿਡਾਰੀ ਨੂੰ ਵਧੀਆ ਟਰੈਕ ਸੂਟ ਅਤੇ ਦੂਜੇ ਨੰਬਰ ਤੇ ਆਉਣ ਵਾਲੀਆਂ ਟੀਮਾਂ ਦੇ ਹਰੇਕ ਖਿਡਾਰੀਆਂ ਨੂੰ ਟੀ-ਸ਼ਰਟ ਇਨਾਮ ਵਜੋਂ ਦਿੱਤੀ ਜਾਵੇਗੀ ਅਤੇ ਵਿਅਕਤੀਗਤ ਖੇਡਾਂ ਵਿੱਚੋਂ ਪਹਿਲੇ ਨੰਬਰ ਤੇ ਆਉਣ ਵਾਲੇ ਖਿਡਾਰੀ ਨੂੰ ਟਰੈਕ ਸੂਟ ਅਤੇ ਦੂਜੇ ਤੇ ਤੀਜੇ ਨੰਬਰ ਤੇ ਆਉਣ ਵਾਲੇ ਖਿਡਾਰੀ ਨੂੰ ਟੀ-ਸ਼ਰਟ ਇਨਾਮ ਵਜੋਂ ਦਿੱਤੀ ਜਾਵੇਗੀ।
ਸ੍ਰੀ ਤਰਨਾਚ ਨੇ ਦੱਸਿਆ ਕਿ ਇਸ ਖੇਡ ਮੇਲੇ ਨੂੰ ਸਫ਼ਲਤਾਪੂਰਵਕ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਵੱਖ-ਵੱਖ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ-ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਤਾਂ ਜੋ ਇਹ ਖੇਡ ਮੇਲਾ ਸਫ਼ਲਤਾਪੂਰਵਕ ਨੇਪਰੇ ਚੜ੍ਹ ਸਕੇ ਅਤੇ ਹਿੱਸਾ ਲੈਣ ਵਾਲੇ ਕਿਸੇ ਵੀ ਖਿਡਾਰੀ ਨੂੰ ਕੋਈ ਵੀ ਮੁਸ਼ਕਲ ਪੇਸ਼ ਨਾ ਆਵੇ।
ਇਸ ਉਪਰੰਤ ਸ੍ਰੀ ਤਰਨਾਚ ਨੇ ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਆਯੋਜਿਤ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਅਨੁਸਾਰ ਮੁਕੰਮਲ ਕਰਨ ਅਤੇ ਨਰੇਗਾ ਸਕੀਮ ਦਾ ਲਾਭ ਸਰਕਾਰੀ ਹਦਾਇਤਾਂ ਮੁਤਾਬਕ ਲੋੜਵੰਦਾਂ ਤੱਕ ਪਹੁੰਚਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਰਕਾਰੀ ਜਮੀਨਾਂ, ਜਾਇਦਾਦਾਂ ਅਤੇ ਸੜਕਾਂ ਦੇ ਕਿਨਾਰਿਆਂ ਤੇ ਨਜਾਇਜ਼ ਕਬਜਿਆਂ ਨੂੰ ਸਖਤੀ ਨਾਲ ਹਟਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਦਿੱਤੇ ਫੰਡਾਂ ਨੂੰ ਖਰਚ ਕਰਕੇ ਇਨ੍ਹਾਂ ਦੇ ਵਰਤੋਂ ਸਰਟੀਫਿਕੇਟ ਜਲਦੀ ਦਿੱਤੇ ਜਾਣ ਤਾਂ ਜੋ ਵਿਕਾਸ ਕਾਰਜਾਂ ਲਈ ਹੋਰ ਫੰਡ ਜਾਰੀ ਕਰਾਏ ਜਾ ਸਕਣ।

No comments:
Post a Comment