ਹੁਸ਼ਿਆਰਪੁਰ 18 ਫਰਵਰੀ: ਸਥਾਨਕ ਆਉਟ-ਡੋਰ ਸਟੇਡੀਅਮ ਵਿਖੇ ਜਿਲਾ ਓਲੰਪਿਕ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਕਰਵਾਇਆ ਜਾ ਰਿਹਾ ਦੋ ਰੋਜ਼ਾ ਖੇਡ ਮੇਲਾ ਅੱਜ ਬੜੇ ਧੂਮ ਧੜੱਕੇ ਨਾਲ ਸ਼ੁਰੂ ਹੋਇਆ । ਜਿਸ ਦਾ ਉਦਘਾਟਨ ਸ੍ਰੀ ਤੀਕਸ਼ਨ ਸੂਦ ਜੰਗਲਾਤ , ਜੰਗਲੀ ਜੀਵ, ਮੈਡੀਕਲ ਸਿਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਕੀਤਾ । ਇਸ ਖੇਡ ਮੇਲੇ ਵਿਚ ਵੱਖ ਵੱਖ ਖੇਡਾਂ ਨਾਲ ਸਬੰਧਤ 21 ਸਾਲ ਤੋਂ ਘੱਟ ਉਮਰ ਦੇ 2000 ਤੋ ਵੱਧ ਖਿਡਾਰੀਆਂ ਨੇ ਹਿੱਸਾ ਲਿਆ ।
ਸ੍ਰੀ ਸੂਦ ਨੇ ਇਸ ਮੌਕੇ ਤੇ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ: ਪਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਉਤਸ਼ਾਹਿਤ, ਪ੍ਰਫੂਲਤ ਕਰਨ ਅਤੇ ਖਿਡਾਰੀਆਂ ਨੂੰ ਆਧੁਨਿਕ ਖੇਡ ਸਹੂਲਤਾਂ ਮੁਹੱਈਆ ਕਰਨ ਦੇ ਮੰਤਵ ਨਾਲ 60 ਕਰੋੜ ਰੁਪਏ ਦੀ ਲਾਗਤ ਨਾਲ ਬਹੁ-ਮੰਤਵੀ ਅਤੇ ਅੰਤਰ ਰਾਸ਼ਟਰੀ ਪੱਧਰ ਦੇ 13 ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਜਿਨਾਂ ਵਿਚ ਹੁਸ਼ਿਆਰਪੁਰ ਦਾ ਆਉਟ ਡੋਰ ਸਟੇਡੀਅਮ ਤੇ 7.50 ਕਰੋੜ ਰੁਪਏ ਖਰਚ ਕਰਕੇ ਬਹੁਮੰਤਵੀ ਸਟੇਡੀਅਮ ਬਣਾਇਆ ਜਾ ਰਿਹਾ ਹੈ ਜਿਸ ਦੀ ਉਸਾਰੀ ਦਾ ਕੰਮ ਸ਼ਰੂ ਕਰ ਦਿੱਤਾ ਗਿਆ ਹੈ ਜੋ ਜਲਦੀ ਹੀ ਮੁਕੰਮਲ ਹੋ ਜਾਵੇਗਾ । ਉਨਾਂ ਕਿਹਾ ਕਿ ਇਸ ਤੋਂ ਇਲਾਵਾ ਹੁਸ਼ਿਆਰਪੁਰ ਦੇ ਇੰਨਡੋਰ ਸਟੇਡੀਅਮ ਤੇ ਵੀ 16 . 50 ਲੱਖ ਰੁਪਏ ਖਰਚ ਕਰਕੇ ਇਸ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ । ਸ੍ਰੀ ਸੂਦ ਨੇ ਜਿਲਾ ਓਲੰਪਿਕ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਖੇਡ ਮੇਲੇ ਨਾਲ ਬੱਚਿਆਂ ਵਿਚ ਖੇਡਾਂ ਪ੍ਰਤੀ ੳਤਸਾਹ ਵਧੇਗਾ । ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਖੇਡ ਨੀਤੀ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਖੇਡ ਨੀਤੀ ਤਹਿਤ ਅੰਤਰ ਰਾਸ਼ਟਰੀ ਖੇਡਾਂ ਵਿੱਚ ਗੋਲਡ, ਸਿਲਵਰ ਅਤੇ ਕਾਂਸੇ ਦੇ ਤਮਗੇ ਜਿੱਤਣ ਵਾਲੇ ਖਿਡਾਰੀਆਂ ਨੂੰ ਨਿਸ਼ਚਿਤ ਰਾਸ਼ੀ ਇਨਾਮ ਵਜੋਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਨੇ ਅੰਤਰ ਰਾਸ਼ਟਰੀ ਖੇਡਾਂ ਵਿੱਚ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 7. 50 ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਪ੍ਰੇਰਨਾ ਦਿੱਤੀ ਕਿ ਖੇਡਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਜ਼ਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਂ ਅੰਤਰ-ਰਾਸ਼ਟਰੀ ਪੱਧਰ ਤੇ ਰੌਸ਼ਨ ਕਰਨ।
ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਓਲੰਪਿਕ ਐਸੋਸੀਏਸ਼ਨ ਹੁਸ਼ਿਆਰਪੁਰ ਨੇ ਇਸ ਮੌਕੇ ਤੇ ਦੱਸਿਆ ਕਿ ਇਸ ਖੇਡ ਮੇਲੇ ਵਿੱਚ 10 ਤਰਾਂ ਦੀਆਂ ਖੇਡਾਂ ਕਰਾਈਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚੋਂ 7 ਖੇਡਾਂ ਫੁੱਟਬਾਲ, ਵਾਲੀਬਾਲ, ਬਾਸਕਿਟਬਾਲ, ਹੈਂਡਬਾਲ, ਖੋ-ਖੋ, ਕਬੱਡੀ ਅਤੇ ਐਥਲੈਟਿਕਸ ਆਊਟਡੋਰ ਸਟੇਡੀਅਮ ਵਿੱਚ ਅਤੇ 3 ਖੇਡਾਂ ਕੁਸ਼ਤੀਆਂ, ਜੂਡੋ ਅਤੇ ਬਾਕਸਿੰਗ ਇਨਡੋਰ ਸਟੇਡੀਅਮ ਵਿਖੇ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਖੇਡ ਮੇਲੇ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਕੇ ਉਨ੍ਹਾਂ ਦਾ ਮਾਨਸਿਕ ਅਤੇ ਸਰੀਰਕ ਵਿਕਾਸ ਕਰਨਾ ਹੈ । ਉਨ੍ਹਾਂ ਕਿਹਾ ਕਿ ਖੇਡ ਮੇਲਿਆਂ ਨਾਲ ਜਿਥੇ ਖਿਡਾਰੀਆਂ ਨੂੰ ਅਨੁਸ਼ਾਸ਼ਨ ਵਿੱਚ ਰਹਿਣ ਦੀ ਪ੍ਰੇਰਨਾ ਮਿਲਦੀ ਹੈ, ਉਥੇ ਆਪਸੀ ਪ੍ਰੇਮ ਭਾਵ ਵੀ ਮਜ਼ਬੂਤ ਹੁੰਦਾ ਹੈ।
ਅੱਜ ਖੇਡੇ ਗਏ ਮੈਚਾਂ ਵਿੱਚ ਖੋ-ਖੋ ਦੇ ਮੁਕਾਬਲਿਆਂ ਵਿੱਚ ਨਾਰੂ ਨੰਗਲ ਦੀ ਟੀਮ ਨੇ ਕਿੱਲਾ ਦੀ ਟੀਮ ਨੂੰ 16-9 ਦੇ ਫਰਕ ਨਾਲ ਅਤੇ ਝਿੰਗੜਵਾਂ ਦੀ ਟੀਮ ਨੇ ਮੁਕੇਰੀਆਂ ਨੂੰ 15-7 ਦੇ ਫਰਕ ਨਾਲ ਹਰਾਇਆ। ਕਬੱਡੀ ਦੇ ਮੁਕਾਬਲਿਆਂ ਵਿੱਚ ਬਲਾਕ ਟਾਂਡਾ ਦੀ ਟੀਮ ਨੇ ਬਲਾਕ ਮਾਹਿਲਪੁਰ ਦੀ ਟੀਮ ਨੂੰ 25-16 ਦੇ ਫਰਕ ਨਾਲ ਹਰਾਇਆ। ਬਾਸਕਿਟ ਬਾਲ ਦੇ ਮੁਕਾਬਲਿਆਂ ਵਿੱਚ ਦਸੂਹਾ ਬਲਾਕ ਦੀ ਟੀਮ ਨੇ ਬਲਾਕ ਟਾਂਡਾ ਦੀ ਟੀਮ ਨੂੰ 35-11 ਦੇ ਫਰਕ ਨਾਲ ਅਤੇ ਪੁਰਹੀਰਾਂ ਦੀ ਟੀਮ ਨੇ ਬਸੀ ਦੌਲਤ ਖਾਂ ਦੀ ਟੀਮ ਨੂੰ 29-20 ਦੇ ਫਰਕ ਨਾਲ ਹਰਾਇਆ। ਫੁਟਬਾਲ ਦੇ ਮੁਕਾਬਲਿਆਂ ਵਿੱਚ ਮਾਹਿਲਪੁਰ ਦੀ ਟੀਮ ਨੇ ਬਿਜਲੀ ਬੋਰਡ ਕਲੱਬ ਹੁਸ਼ਿਆਰਪੁਰ ਨੂੰ ਟਾਈਬਰੇਕਰ ਰਾਹੀਂ ਹਰਾਇਆ। ਵਾਲੀਬਾਲ ਦੇ ਮੁਕਾਬਲਿਆਂ ਵਿੱਚ ਪਿੰਡ ਜਹੂਰਾ ਦੀ ਟੀਮ ਨੇ ਰਾਮਗੜ੍ਹ ਸੀਕਰੀ ਦੀ ਟੀਮ ਨੂੰ ਅਤੇ ਤਲਵਾੜਾ ਸਰਵਿਸ ਕਲੱਬ ਦੀ ਟੀਮ ਨੇ ਝਿੰਗੜਵਾਂ ਦੀ ਟੀਮ ਨੂੰ ਹਰਾਇਆ । 800 ਮੀਟਰ ਦੀ ਦੌੜ ਵਿੱਚ ਸਤਨਾਮ ਸਿੰਘ ਅਛਰਵਾਲ ਪਹਿਲੇ ਨੰਬਰ ਤੇ, ਨਵੀਨ ਕੁਮਾਰ ਹਰਿਆਣਾ ਦੂਜੇ ਸਥਾਨ ਅਤੇ ਗੁਰਮੀਤ ਸਿੰਘ ਟਾਂਡਾ ਤੀਜੇ ਸਥਾਨ ਰਹੇ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਡੀ ਆਰ ਭਗਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਡਾ ਸ਼ਾਮ ਲਾਲ ਮਹਾਜਨ ਸਿਵਲ ਸਰਜਨ, ਪ੍ਰੇਮ ਸਿੰਘ ਜ਼ਿਲ੍ਹਾ ਖੇਡ ਅਫ਼ਸਰ, ਆਰ ਐਸ ਬੈਂਸ ਐਕਸੀਅਨ ਲੋਕ ਨਿਰਮਾਣ, ਸੁਰਿੰਦਰ ਕੁਮਾਰ ਕਾਰਜਸਾਧਕ ਅਫ਼ਸਰ, ਡਾ ਯਸ਼ ਮਿੱਤਰ ਜ਼ਿਲ੍ਹਾ ਸਿਹਤ ਅਫ਼ਸਰ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਸਤਵਿੰਦਰ ਪਾਲ ਸਿੰਘ ਢੱਟ, ਕਮਲਜੀਤ ਸੇਤੀਆ ਜ਼ਿਲ੍ਹਾ ਜਨਰਲ ਸਕੱਤਰ ਭਾਜਪਾ, ਸੋਮ ਪ੍ਰਕਾਸ਼, ਮਹਿੰਦਰਪਾਲ ਮਾਨ, ਰਮੇਸ਼ ਜ਼ਾਮਲ, ਵਿਨੋਦ ਪ੍ਰਮਾਦ , ਜੋਰਾਵਰ ਸਿੰਘ ਚੋਹਾਨ, ਅਸ਼ੋਕ ਕੁਮਾਰ ਮਿਉਂਸਪਲ ਕੌਂਸਲਰ, ਆਰ ਕੇ ਮਾਨ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ, ਪਵਨ ਸ਼ਰਮਾ ਮਿਉਂਸਪਲ ਇੰਜੀਨੀਅਰ, ਹਰਪ੍ਰੀਤ ਸਿੰਘ ਸਹਾਹਿਕ ਮਿਉਂਸਪਲ ਇੰਜੀ:, ਵਿਜੇ ਕੁਮਾਰ ਸ਼ਰਮਾ ਤਹਿਸੀਲਦਾਰ, ਮਨਜੀਤ ਸਿੰਘ ਨਾਇਬ ਤਹਿਸੀਲਦਾਰ ਅਤੇ ਖੇਡ ਵਿਭਾਗ ਦੇ ਅਧਿਕਾਰੀ, ਕੋਚ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

No comments:
Post a Comment