ਹੁਸ਼ਿਆਰਪੁਰ, 13 ਫਰਵਰੀ: ਅਕਾਲੀ-ਭਾਜਪਾ ਸਰਕਾਰ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੀ ਤਰਾਂ ਆਧੁਨਿਕ ਸਹੂਲਤਾਂ ਦੇ ਰਹੀ ਹੈ। ਜਿਸ ਤਹਿਤ ਪਿੰਡਾਂ ਵਿੱਚ ਸੀਵਰੇਜ਼ ਅਤੇ ਸਟਰੀਟ ਲਾਈਟਾਂ ਲਗਾਈਆਂ ਜਾ ਰਹੀਆਂ ਹਨ। ਹਲਕਾ ਸ਼ਾਮਚੁਰਾਸੀ ਦੇ ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਪਿੰਡ ਪੰਡੋਰੀ ਫਗੂੜੇ ਵਿਖੇ 4. 50 ਲੱਖ ਰੁਪਏ ਦੀ ਲਾਗਤ ਨਾਲ ਸਟਰੀਟ ਲਾਈਟਾਂ ਅਤੇ ਨਵੇਂ ਟਰਾਂਸਫਾਰਮਰ ਦੇ ਲਗਾਉਣ ਦੇ ਕੰਮ ਦਾ ਉਦਘਾਟਨ ਕਰਨ ਉਪਰੰਤ ਕੀਤਾ। ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਹੇਸ਼ ਕੁਮਾਰ, ਜੇ ਈ ਧਰਮਪਾਲ, ਐਸ ਡੀ ਓ ਬਿਜਲੀ ਬੋਰਡ ਰੇਸ਼ਮ ਸਿੰਘ, ਜੇ ਈ ਕੁਲਦੀਪ ਸਿੰਘ, ਐਸ ਐਚ ਓ ਬੁਲੋਵਾਲ ਪਰਮਜੀਤ ਸਿੰਘ ਅਤੇ ਚੌਂਕੀ ਇੰਚਾਰਜ ਸ਼ਾਮਚੁਰਾਸੀ ਬਿਕਰਮਜੀਤ ਸਿੰਘ ਵੀ ਉਨ੍ਹਾਂ ਦੇ ਨਾਲ ਸਨ।
ਇਸ ਮੌਕੇ ਤੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਬੀਬੀ ਜੋਸ਼ ਨੇ ਕਿਹਾ ਪਿੰਡਾਂ ਵਿੱਚ ਰਾਤ ਦੇ ਸਮੇਂ ਵਧੇਰੇ ਚੋਰੀਆਂ ਹੁੰਦੀਆਂ ਸਨ ਅਤੇ ਆਮ ਲੋਕਾਂ ਨੂੰ ਹਨੇਰੇ ਵਿੱਚ ਕਈ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਨ੍ਹਾਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਨੇ ਪਿੰਡਾਂ ਦੀਆਂ ਗਲੀਆਂ ਅਤੇ ਮੇਨ ਰਸਤਿਆਂ ਵਿੱਚ ਸੀ ਐਫ ਐਲ ਬਲਬ ਲਗਾਉਣ ਦੀ ਯੋਜਨਾ ਬਣਾਈ ਹੈ ਜਿਸ ਤੇ ਇਹ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਿੰਡ ਵਿੱਚ ਬਿਜਲੀ ਦਾ ਨਵਾਂ ਟਰਾਂਸਫਾਰਮਰ ਅਤੇ ਬਿਜਲੀ ਦੀਆਂ ਨਵੀਆਂ ਤਾਰਾਂ ਵੀ ਵਿਛਾਈਆਂ ਗਈਆਂ ਹਨ ਜਿਸ ਨਾਲ ਬਿਜਲੀ ਦੀ ਵੋਲਟੇਜ ਵਿੱਚ ਕਾਫੀ ਸੁਧਾਰ ਆਵੇਗਾ। ਉਨ੍ਹਾਂ ਕਿਹਾ ਕਿ ਇਸ ਪਿੰਡ ਵਿੱਚ ਸੀ ਐਫ ਐਲ ਬਲਬ ਦੇ 14 ਪੁਆਇੰਟ ਦਿੱਤੇ ਗਏ ਹਨ ਅਤੇ ਲੋਕਾਂ ਦੀ ਮੰਗ ਅਨੁਸਾਰ ਹੋਰ ਵੀ ਪੁਆਇੰਟ ਦਿੱਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ 250 ਮੀਟਰ ਬਿਜਲੀ ਦੀ ਨਵੀਂ ਤਾਰ ਵੀ ਪਾਈ ਗਈ ਹੈ।
ਬੀਬੀ ਜੋਸ਼ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਬਿਨਾਂ ਕਿਸੇ ਭੇਦ-ਭਾਵ ਦੇ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਵਧੇਰੇ ਸਹੂਲਤਾਂ ਦੇਣ ਕਰਕੇ ਪੜਨ ਵਾਲੇ ਬੱਚਿਆਂ ਦੀ ਗਿਣਤੀ ਵਿੱਚ ਵਾਧਾ ਹੋਇਆ ਅਤੇ ਨਤੀਜ਼ੇ ਵੀ ਅੱਗੇ ਨਾਲੋਂ ਚੰਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਹੋਰ ਗਰੀਬ ਵਰਗ ਦੇ ਹਿੱਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਦ੍ਰਿੜ ਸੰਕਲਪ ਹੈ। ਇਸ ਦੇ ਆਧਾਰ ਤੇ ਹੀ ਅਗਲੀ ਸਰਕਾਰ ਅਕਾਲੀ-ਭਾਜਪਾ ਦੀ ਹੋਵੇਗੀ।
ਪਿੰਡ ਸਰਪੰਚ ਗੁਰਬਚਨ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਉਣ ਅਤੇ ਬਿਜਲੀ ਦੀ ਵੋਲਟੇਜ ਨੂੰ ਪੂਰਾ ਕਰਨ ਲਈ ਧੰਨਵਾਦ ਕੀਤਾ ਅਤੇ ਪਿੰਡ ਦੀਆਂ ਹੋਰ ਮੁਸ਼ਕਲਾਂ ਬਾਰੇ ਵੀ ਜਾਣੂ ਕਰਵਾਇਆ।
ਇਸ ਉਪਰੰਤ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਪਿੰਡ ਅਧਿਕਾਰੇ ਵਿਖੇ ਨਵੇਂ ਬਣੇ ਜਿੰਮ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਪੜਾਈ ਦੇ ਨਾਲ-ਨਾਲ ਇਨ੍ਹਾਂ ਜਿੰਮਾਂ ਵਿੱਚ ਜਾ ਕੇ ਕਸਰਤ ਕਰਕੇ ਆਪਣੀ ਸਿਹਤ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜਿੰਮਾਂ ਵਿੱਚ ਔਰਤਾਂ ਅਤੇ ਬਜੁਰਗ ਵੀ ਕਸਰਤ ਕਰ ਸਕਦੇ ਹਨ ਜਿਸ ਲਈ ਉਨ੍ਹਾਂ ਨੂੰ ਵੱਖਰਾ ਸਮਾਂ ਦਿੱਤਾ ਜਾਵੇ। ਇਸ ਮੌਕੇ ਤੇ ਪਿੰਡ ਦੇ ਸਰਪੰਚ ਅਤੇ ਸਰਕਲ ਪ੍ਰਧਾਨ ਹਰਜਿੰਦਰ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਿਹਾ।
ਇਸ ਮੌਕੇ ਤੇ ਪੰਚ ਸੁਖਪਾਲ ਸਿੰਘ, ਮਲਕੀਤ ਸਿੰਘ, ਲਖਬੀਰ ਸਿੰਘ, ਚਰਨਜੀਤ ਸਿੰਘ, ਬਲਬੀਰ ਸਿੰਘ, ਅਮਨ ਹੰਸ, ਅਮਨਪ੍ਰੀਤ ਸਿੰਘ, ਅਵਤਾਰ ਸਿੰਘ, ਹਰਦੀਪ ਸਿੰਘ, ਸ਼ੇਰਾ ਧਨੋਆ, ਓਂਕਾਰ ਸਿੰਘ, ਮਨਜੀਤ ਸਿੰਘ, ਗੁਰਜੋਤ ਸਿੰਘ, ਬਿਲਾ ਧਨੋਆ, ਧਰਨ ਧਨੋਆ, ਕੁਲਜਿੰਦਰ ਸਿੰਘ, ਪੰਚ ਆਸਾ ਸਿੰਘ, ਪੰਚ ਗੁਲਜਾਰੀ ਰਾਮ, ਪੰਚ ਅਮਿਤ ਕੁਮਾਰ, ਪੰਚ ਗੁਰਬਖਸ਼ ਕੌਰ, ਸੁਰਜੀਤ ਸਿੰਘ, ਤੀਰਥ ਸਿੰਘ, ਗੁਰਿੰਦਰ ਸਿੰਘ, ਜਸਕਰਨ ਸਿੰਘ, ਹਰਦੇਵ ਸਿੰਘ ਸਹਾਏਪੁਰੀ, ਜਸਬੀਰ ਸਿੰਘ ਸੰਮਤੀ ਮੈਂਬਰ, ਹਰਮੇਲ ਸਿੰਘ, ਜਸਜੋਤ ਸਿੰਘ, ਪਰਮ ਰਾਜ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

No comments:
Post a Comment