ਹੁਸ਼ਿਆਰਪੁਰ, 19 ਫਰਵਰੀ: ਨਗਰ ਕੌਂਸਲ ਹੁਸ਼ਿਆਰਪੁਰ ਵਿੱਚ 100 ਫੀਸਦੀ ਸੀਵਰੇਜ਼ ਪਾਉਣ ਦਾ ਕੰਮ ਜੰਗੀ ਪੱਧਰ ਤੇ ਕੀਤਾ ਜਾ ਰਿਹਾ ਹੈ। ਇਸ ਸਕੀਮ ਅਧੀਨ ਸ਼ਹਿਰ ਵਿੱਚ 8 ਕਿਲੋਮੀਟਰ ਸੀਵਰੇਜ਼ ਦਾ ਕੰਮ ਕੀਤਾ ਜਾ ਚੁੱਕਾ ਹੈ। ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਹੁਸ਼ਿਆਰਪੁਰ ਬਾਈਪਾਸ ਤੇ ਮੇਨ ਸੀਵਰੇਜ਼ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਦੇ ਐਸ ਡੀ ਓ ਪਰਮਜੀਤ ਸਿੰਘ, ਜੇ ਈ ਸੁਸ਼ੀਲ ਬਾਂਸਲ, ਸਹਾਇਕ ਮਿਉਂਸਪਲ ਇੰਜੀਨੀਅਰ ਹਰਪ੍ਰੀਤ ਸਿੰਘ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਜਿਲ੍ਹਾ ਜਨਰਲ ਸਕੱਤਰ ਭਾਜਪਾ ਕਮਲਜੀਤ ਸੇਤੀਆ, ਜਤਿੰਦਰ ਸਿੰਘ ਲਾਲੀ ਬਾਜਵਾ ਵੀ ਇਸ ਮੌਕੇ ਉਨ੍ਹਾਂ ਦੇ ਨਾਲ ਸਨ।
ਸ੍ਰੀ ਸੂਦ ਨੇ ਇਸ ਮੌਕੇ ਤੇ ਨਾਰੀਅਲ ਤੋੜ ਕੇ ਮੇਨ ਸੀਵਰੇਜ਼ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸ਼ਹਿਰ ਦੇ 35 ਪ੍ਰਤੀਸ਼ਤ ਇਲਾਕੇ ਵਿੱਚ ਸੀਵਰੇਜ਼ ਦੀ ਸੁਵਿਧਾ ਨਹੀਂ ਹੈ ਅਤੇ 100 ਪ੍ਰਤੀਸ਼ਤ ਸੀਵਰੇਜ਼ ਪਾਉਣ ਦੀ ਸਕੀਮ ਤਹਿਤ ਸ਼ਹਿਰ ਵਿੱਚ ਰਹਿੰਦੇ ਸਾਰੇ ਇਲਾਕਿਆਂ ਵਿੱਚ ਸੀਵਰੇਜ਼ ਪਾਉਣ ਦਾ ਕੰਮ ਜਲਦੀ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੇ ਬਣਨ ਨਾਲ ਸ਼ਹਿਰ ਦੇ ਸੀਵਰੇਜ਼ ਦਾ ਗੰਦਾ ਪਾਣੀ ਬਾਹਰ ਕੱਢਿਆ ਜਾਵੇਗਾ ਅਤੇ ਖਵਾਸਪੁਰ ਵਿਖੇ ਇੱਕ ਵਾਟਰ ਟਰੀਟਮੈਂਟ ਪਲਾਂਟ ਲਗਾ ਕੇ ਉਸ ਪਾਣੀ ਨੂੰ ਸਾਫ਼ ਕੀਤਾ ਜਾਵੇਗਾ ਜੋ ਕਿਸਾਨਾਂ ਨੂੰ ਸਿੰਚਾਈ ਕਰਨ ਲਈ ਮੁਹੱਈਆ ਕਰਵਾਇਆ ਜਾਏਗਾ ਜਿਸ ਨਾਲ ਇਸ ਖੇਤਰ ਦੇ ਕਿਸਾਨਾਂ ਨੂੰ ਵੀ ਕਾਫ਼ੀ ਲਾਭ ਹੋਵੇਗਾ। ਸ੍ਰੀ ਸੂਦ ਨੇ ਕਿਹਾ ਕਿ ਸ਼ਹਿਰ ਦਾ ਸਰਵਪੱਖੀ ਵਿਕਾਸ ਕਰਨ ਲਈ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਹਰ ਵਾਰਡ ਵਿੱਚ ਨਵੀਂ ਤਕਨੀਕ ਨਾਲ ਬਣੀਆਂ ਇੰਟਰ ਲਾਕਿੰਗ ਟਾਈਲਾਂ ਲਗਾ ਕੇ ਵਧੀਆਂ ਗਲੀਆਂ ਬਣਾਈਆਂ ਜਾ ਰਹੀਆਂ ਅਤੇ ਅਤੇ ਨਾਲੀਆਂ ਪੱਕੀਆਂ ਕੀਤੀਆਂ ਜਾ ਰਹੀਆਂ ਹਨ। ਸ਼ਹਿਰ ਦੇ ਪਾਰਕਾਂ ਦਾ ਵੀ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵਿੱਚ ਬੈਠਣ ਲਈ ਵਧੀਆ ਕਿਸਮ ਦੇ ਬੈਂਚ ਵੀ ਲਗਾਏ ਜਾ ਰਹੇ ਹਨ। ਸ੍ਰੀ ਸੂਦ ਨੇ ਕਿਹਾ ਕਿ ਨਗਰ ਕੌਂਸਲ ਹੁਸ਼ਿਆਰਪੁਰ ਵਿੱਚ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਦੇਣ ਲਈ 16 ਨਵੇਂ ਟਿਊਬਵੈਲ ਲਗਾਏ ਗਏ ਹਨ ਅਤੇ ਆਉਣ ਵਾਲੀਆਂ ਗਰਮੀਆਂ ਵਿੱਚ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਵਾਟਰ ਸਪਲਾਈ ਤੇ ਸਵੀਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਸਤਨਾਮ ਸਿੰਘ ਦੀ ਅਗਵਾਈ ਵਿੱਚ ਪਾਏ ਜਾ ਰਹੇ ਸੀਵਰੇਜ਼ ਸਿਸਟਮ ਬਾਰੇ ਜਾਣਕਾਰੀ ਦਿੰਦਿਆਂ ਐਸ ਡੀ ਓ ਪਰਮਜੀਤ ਸਿੰਘ ਨੇ ਦੱਸਿਆ ਕਿ ਮੇਨ ਸੀਵਰੇਜ਼ ਪਿੱਪਲਾਂਵਾਲਾ ਤੋਂ ਲੈ ਕੇ ਫਗਵਾੜਾ ਬਾਈਪਾਸ ਚੌਕ ਤੱਕ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵੀ ਸੀਵਰੇਜ਼ ਪਾਉਣ ਦਾ ਕੰਮ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮਿਉਂਸਪਲ ਕੌਂਸਲਰ ਬਲਵਿੰਦਰ ਬਿੰਦੀ, ਵਿਨੋਦ ਪਰਮਾਰ, ਨਿਪੁੰਨ ਸ਼ਰਮਾ, ਰਮੇਸ਼ ਜ਼ਾਲਮ, ਕੁਲਦੀਪ ਸੋਢੀ, ਰਾਮ ਦਾਸ, ਜੈ ਰਾਮ ਭੱਟੀ, ਮਨਜੀਤ ਸਿੰਘ ਰਾਏ, ਮਾਸਟਰ ਹਰਭਨ, ਧਰਮ ਪਾਲ ਗੁਪਤਾ, ਕੁਲਵਿੰਦਰ ਸਿੰਘ, ਪੰਕਜ ਮਿਸ਼ਰਾ, ਡਾ ਰਾਮ ਇਕਬਾਲ, ਸਰਫਰਾਜ ਸਿੰਘ, ਠੇਕੇਦਾਰ ਸੁਨੀਲ ਕੁਮਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

No comments:
Post a Comment