ਹੁਸ਼ਿਆਰਪੁਰ, 22 ਫਰਵਰੀ: ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸਰਕਾਰੀ ਵਿਭਾਗਾਂ ਦੇ ਕੰਮ-ਕਾਜ ਵਿੱਚ ਤੇਜ਼ੀ ਲਿਆਉਣ, ਦਫ਼ਤਰਾਂ ਵਿੱਚ ਅਨੁਸ਼ਾਸ਼ਨ ਕਾਇਮ ਕਰਨ ਅਤੇ ਕਰਮਚਾਰੀਆਂ ਦੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀ ਧਰਮ ਦੱਤ ਤਰਨਾਚ ਵੱਲੋਂ ਅੱਜ ਸਵੇਰੇ 09.10 ਵਜੇ ਤਹਿਸੀਲ ਦਫ਼ਤਰ ਹੁਸ਼ਿਆਰਪੁਰ ਅਤੇ ਐਸ ਡੀ ਐਮ ਦਫ਼ਤਰ ਹੁਸ਼ਿਆਰਪੁਰ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਮੌਕੇ ਤੇ 2 ਕਰਮਚਾਰੀ ਆਪਣੀਆਂ ਸੀਟਾਂ ਤੇ ਨਹੀਂ ਸਨ।
ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਨੇ ਮਿੰਨੀ ਸਕੱਤਰੇਤ ਵਿਖੇ ਦਫ਼ਤਰਾਂ ਵਿੱਚ ਆਉਣ ਵਾਲੇ ਕਰਮਚਾਰੀਆਂ ਦੀ ਹਾਜ਼ਰੀ ਸਬੰਧੀ ਮੁੱਖ ਗੇਟ ਤੇ ਚੈਕਿੰਗ ਕੀਤੀ ਜਿਸ ਤੇ 13 ਕਰਮਚਾਰੀ ਦੇਰੀ ਨਾਲ ਦਫ਼ਤਰਾਂ ਵਿੱਚ ਆਏ। ਇਸ ਤੋਂ ਉਪਰੰਤ ਡਿਪਟੀ ਕਮਿਸ਼ਨਰ ਤੇ ਉਨ੍ਹਾਂ ਦੇ ਸੁਪਰਡੰਟ ਵੱਲੋਂ ਮਿੰਨੀ ਸਕੱਤਰੇਤ ਦੇ ਖਜ਼ਾਨਾ ਦਫਤਰ, ਸਿੱਖਿਆ ਵਿਭਾਗ (ਸੈਕੰ: ਅਤੇ ਐਲੀ:), ਜਲ ਸੰਭਾਲ ਤੇ ਭੂਮੀ ਰੱਖਿਆ ਵਿਭਾਗ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਦੇ ਦਫ਼ਤਰ ਦੀ ਵੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਦਫ਼ਤਰ ਦੇ ਕੰਮ-ਕਾਜ ਵਿੱਚ ਆ ਰਹੀਆਂ ਕਮੀਆਂ ਵਿੱਚ ਸੁਧਾਰ ਲਿਆਉਣ ਅਤੇ ਮੌਕੇ ਤੇ ਚੈਕਿੰਗ ਦੌਰਾਨ ਛੁੱਟੀਆਂ ਦੇ ਰਜਿਸਟਰ ਨਾ ਮੁਕੰਮਲ ਪਾਏ ਗਏ ਜਿਸ ਤੇ ਉਨ੍ਹਾਂ ਨੂੰ ਛੁੱਟੀਆਂ ਦੇ ਰਜਿਸਟਰ ਰੋਜ਼ਾਨਾ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ । ਸ੍ਰੀ ਤਰਨਾਚ ਨੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰ ਹੋ ਕੇ ਆਪਣੀਆਂ ਸੀਟਾਂ ਤੇ ਬੈਠਣ ਅਤੇ ਦਫ਼ਤਰੀ ਕੰਮ-ਕਾਜ ਪਾਰਦਰਸ਼ਤਾ ਨਾਲ ਕਰਨ ਤਾਂ ਜੋ ਪਿੰਡਾਂ ਵਿੱਚੋਂ ਆਉਣ ਵਾਲੇ ਲੋਕਾਂ ਨੂੰ ਆਪਣੇ ਕੰਮ ਕਰਾਉਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰ ਨਾ ਹੋਣ ਵਾਲੇ ਕਰਮਚਾਰੀਆਂ ਵਿਰੁੱਧ ਨਿਯਮਾਂ ਅਨੁਸਾਰ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ।

No comments:
Post a Comment