ਮਾਹਿਲਪੁਰ, 20 ਫਰਵਰੀ: ਸ੍ਰੀ ਗੁਰੂ ਰਵਿਦਾਸ ਜੀ ਦੇ 634ਵੇਂ ਪ੍ਰਕਾਸ਼ ਉਤਸਵ ਸਬੰਧੀ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ 23 ਫਰਵਰੀ 2011 ਨੂੰ ਸਵੇਰੇ 11-00 ਵਜੇ ਇਤਿਹਾਸਕ ਪਿੰਡ ਖੁਰਾਲਗੜ੍ਹ, ਤਹਿਸੀਲ ਗੜ੍ਹਸ਼ੰਕਰ ਵਿਖੇ ਸ਼ਰਧਾ ਤੇ ਉਤਸਾਹ ਨਾਲ ਮਨਾਇਆ ਜਾ ਰਿਹਾ ਹੈ ਜਿਸ ਵਿੱਚ ਉਪ ਮੁੱਖ ਮੰਤਰੀ ਪੰਜਾਬ ਸ੍ਰ: ਸੁਖਬੀਰ ਸਿੰਘ ਬਾਦਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣਗੇ। ਇਹ ਜਾਣਕਾਰੀ ਸ੍ਰ: ਸੋਹਨ ਸਿੰਘ ਠੰਡਲ ਮੁੱਖ ਸੰਸਦੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਨੇ ਪਿੰਡ ਖੁਰਾਲਗੜ੍ਹ ਵਿਖੇ ਰਾਜ ਪੱਧਰੀ ਸਮਾਗਮ ਸਬੰਧੀ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ, ਰਾਕੇਸ਼ ਅਗਰਵਾਲ ਐਸ ਐਸ ਪੀ, ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਜਸਪਾਲ ਸਿੰਘ ਜੱਸੀ ਐਸ ਡੀ ਐਮ ਗੜ੍ਹਸ਼ੰਕਰ, ਰਵਿੰਦਰ ਠੰਡਲ, ਇਕਬਾਲ ਸਿੰਘ ਖੇੜਾ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਅਕਾਲੀ-ਭਾਜਪਾ ਨੇਤਾ ਹਾਜ਼ਰ ਸਨ।
ਸ੍ਰ; ਠੰਡਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਪਿੰਡ ਖੁਰਾਲਗੜ੍ਹ ਵਿਖੇ ਚਾਰ ਸਾਲ ਤੋਂ ਵੱਧ ਸਮਾਂ ਤਪੱਸਿਆ ਕੀਤੀ ਅਤੇ ਲੋਕਾਂ ਨੂੰ ਜਾਤ-ਪਾਤ ਤੋਂ ਉਪਰ ਉਠ ਕੇ ਸਮਾਜਿਕ ਬੁਰਾਈਆਂ ਦਾ ਤਿਆਗ ਕਰਕੇ ਉਸਾਰੂ ਸਮਾਜ ਦੀ ਸਿਰਜਣਾ ਲਈ ਉਪਦੇਸ਼ ਦਿੱਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਤ-ਪਾਤ ਅਤੇ ਰਾਜਨੀਤੀ ਤੋਂ ਉਪਰ ਉਠ ਕੇ ਪੂਰੀ ਸ਼ਰਧਾ ਤੇ ਧਾਰਮਿਕ ਭਾਵਨਾ ਨਾਲ ਇਸ ਸਮਾਗਮ ਵਿੱਚ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਵਿੱਚ ਪੰਜਾਬ ਭਰ ਤੋਂ ਸੰਤ ਮਹਾਂਪੁਰਖ, ਸ਼ਰਧਾਲੂ, ਪੰਜਾਬ ਕੈਬਨਿਟ ਦੇ ਮੰਤਰੀ ਸਾਹਿਬਾਨ ਅਤੇ ਐਮ ਐਲ ਏ ਸਾਹਿਬਾਨ ਵੀ ਪਹੁੰਚ ਰਹੇ ਹਨ।
ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ। ਉਨ੍ਹਾਂ ਨੇ ਅਧਿਕਾਰੀਆਂ ਨੁੰ ਹਦਾਇਤ ਕੀਤੀ ਕਿ ਉਹ ਆਪਣੀਆਂ ਡਿਊਟੀਆਂ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ। ਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ ਨੇ ਦੱਸਿਆ ਕਿ ਇਸ ਰਾਜ ਪੱਧਰੀ ਸਮਗਾਮ ਲਈ ਸਾਰੇ ਸੁਰੱਖਿਆ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸੁਰੱਖਿਆ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਰਮਜੀਤ ਸਿੰਘ ਪੰਜੌੜ ਚੇਅਰਮੈਨ ਬਲਾਕ ਸੰਮਤੀ ਮਾਹਿਲਪੁਰ, ਪ੍ਰੇਮ ਸਿੰਘ ਜ਼ਿਲ੍ਹਾ ਖੇਡ ਅਫ਼ਸਰ, ਯਸ਼ ਮਿੱਤਰਾ ਜ਼ਿਲ੍ਹਾ ਸਿਹਤ ਅਫ਼ਸਰ, ਮਨਜੀਤ ਸਿੰਘ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮੰਗਲ ਦਾਸ ਕੰਟਰੋਲਰ ਜਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ, ਆਰ ਕੇ ਵਰਮਾ ਐਕਸੀਅਨ ਪੰਚਾਇਤੀ ਰਾਜ , ਲਖਵਿੰਦਰ ਸਿੰਘ ਏ ਈ ਟੀ ਸੀ, ਸਤਨਾਮ ਸਿੰਘ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ, ਹਰਪ੍ਰੀਤ ਸਿੰਘ ਮੰਡੇਰ ਡੀ ਐਸ ਪੀ ਗੜ੍ਹਸ਼ੰਕਰ, ਅਤੇ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ ਸਨ।

No comments:
Post a Comment