ਹੁਸ਼ਿਆਰਪੁਰ, 21 ਫਰਵਰੀ: ਨੈਸ਼ਨਲ ਰੂਰਲ ਹੈਲਥ ਮਿਸ਼ਨ ਅਧੀਨ 4, 5 ਅਤੇ 6 ਫਰਵਰੀ 2011 ਨੂੰ ਜੀ.ਜੀ.ਡੀ.ਐਸ.ਡੀ. ਕਾਲਜ ਹਰਿਆਣਾ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪਰਿਵਾਰ ਕਲਿਆਣ ਸਿਹਤ ਮੇਲਾ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਮੇਲੇ ਦੇ ਪ੍ਰਬੰਧਾਂ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿੱਚ ਐਲੋਪੈਥੀ, ਯੂਨਾਨੀ, ਹੋਮਿਓਪੈਥੀ, ਆਯੂਰਵੈਦਿਕ ਅਤੇ ਯੋਗਾ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੇਲੇ ਵਿੱਚ ਲੈਬ ਟੈਸਟ, ਫੈਮਲੀ ਪਲੈਨਿੰਗ, ਸਕੂਲ ਹੈਲਥ ਤੋਂ ਇਲਾਵਾ ਮਾਹਿਰ ਡਾਕਟਰਾਂ ਵੱਲੋਂ ਆਪਣੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ ਅਤੇ ਜਾਗਰੂਕਤਾ ਪ੍ਰਦਰਸ਼ਨੀ ਲਗਾ ਕੇ ਸਿਹਤ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਇਸ ਮੇਲੇ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦੇਣ।
ਡਾ. ਸ਼ਾਮ ਲਾਲ ਮਹਾਜਨ ਸਿਵਲ ਸਰਜਨ ਨੇ ਦੱਸਿਆ ਕਿ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਮੈਂਬਰ ਪਾਰਲੀਮੈਂਟ ਸ੍ਰੀਮਤੀ ਸੰਤੋਸ਼ ਚੌਧਰੀ ਦੇ ਯਤਨਾਂ ਸਦਕਾ ਇਹ ਮੇਲਾ ਲਗਾਇਆ ਜਾ ਰਿਹਾ ਹੈ। ਇਸ ਮੇਲੇ ਵਿੱਚ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ 40 ਸਟਾਲ ਲਗਾਏ ਜਾਣਗੇ। ਮੈਡੀਕਲ ਸੇਵਾਵਾਂ ਦੇ ਨਾਲ-ਨਾਲ ਸਿਹਤ ਵਿਭਾਗਾਂ ਦੀਆਂ ਸਕੀਮਾਂ ਬਾਰੇ ਭਰਪੂਰ ਜਾਗਰੂਕਤਾ ਪ੍ਰਦਾਨ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਸਰਵਸ੍ਰੀ ਮਹਿੰਦਰ ਸਿੰਘ ਡੀ ਐਸ ਪੀ, ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਇੰਦਰਜੀਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰ:), ਡਾ. ਯਸ਼ ਮਿੱਤਰਾ ਜ਼ਿਲ੍ਹਾ ਸਿਹਤ ਅਫ਼ਸਰ, ਡਾ. ਸੀ ਐਲ ਕਾਜਲ ਜ਼ਿਲ੍ਰਾ ਪ੍ਰੀਵਾਰ ਭਲਾਈ ਅਫ਼ਸਰ, ਡਾ ਅਜੇ ਬੱਗਾ ਸੀਨੀਅਰ ਮੈਡੀਕਲ ਅਫ਼ਸਰ, ਡਾ ਸਰਦੂਲ ਸਿੰਘ, ਮੈਡਮ ਮਨਮੋਹਨ ਕੌਰ ਜਿਲ੍ਹਾ ਮਾਸ ਮੀਡੀਆ ਅਫ਼ਸਰ, ਮੈਡਮ ਸੁਰਜਨ ਨੈਨ ਕੌਰ ਪ੍ਰਿੰਸੀਪਲ ਮਲਟੀਪਰਪਜ਼ ਹੈਲਥ ਵਰਕਰ ਸਕੂਲ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਸਨ।

No comments:
Post a Comment