ਹੁਸ਼ਿਆਰਪੁਰ, 22 ਫਰਵਰੀ: ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਨ ਸਿਹਤ ਵਿਭਾਗ, ਸਿੰਚਾਈ, ਬਿਜਲੀ, ਬੁਨਿਆਦੀ ਢਾਂਚਾ ਅਤੇ ਮਿਉਂਸਪਲ ਅਮੈਨਟੀਜ਼, ਖੁਰਾਕ ਤੇ ਸਿਵਲ ਸਪਲਾਈ ਅਤੇ ਸਹਿਕਾਰਤਾ ਵਿਭਾਗ ਦੀਆਂ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਆਯੋਜਿਤ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਡੀ ਐਸ ਕੋਹਲੀ ਐਸ ਈ ਕੰਢੀ ਕੈਨਾਲ, ਰਛਪਾਲ ਸਿੰਘ ਐਕਸੀਅਨ ਕੰਢੀ ਕੈਨਾਲ, ਅਮਰਜੀਤ ਗਿੱਲ ਐਕਸੀਅਨ, ਆਰ ਐਲ ਢਾਂਡਾ ਐਕਸੀਅਨ, ਐਚ ਐਸ ਮਾਨ ਐਕਸੀਅਨ, ਰਾਮ ਰਤਨ ਐਕਸੀਅਨ, ਹਰਭਜਨ ਸਿੰਘ ਐਕਸੀਅਨ, ਮੰਗਲ ਦਾਸ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ, ਸੁਰਿੰਦਰ ਕੁਮਾਰ ਕਾਰਜਸਾਧਕ ਅਫਸਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਸ੍ਰੀ ਤਰਨਾਚ ਨੇ ਜ਼ਿਲ੍ਹਾ ਸਲਾਹਕਾਰ ਕਮੇਟੀਆਂ ਦੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਸਰਕਾਰੀ ਜਮੀਨਾਂ ਤੇ ਜਾਇਦਾਦਾਂ ਤੇ ਕੀਤੇ ਨਜਾਇਜ਼ ਕਬਜੇ ਹਟਾਉਣ ਲਈ ਸਖਤ ਕਾਰਵਾਈ ਕਰਨ। ਉਨ੍ਹਾਂ ਨੇ ਗੈਰ ਸਰਕਾਰੀ ਮੈਂਬਰਾਂ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਜਾਇਜ਼ ਕਬਜਿਆਂ ਨੁੰ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਪੂਰਨ ਸਹਿਯੋਗ ਦੇਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਬਣਾਈਆਂ ਗਈਆਂ ਵਿਕਾਸ ਅਤੇ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਅਤੇ ਵਿਕਾਸ ਕਾਰਜਾਂ ਨੂੰ ਪਾਰਦਰਸ਼ਤਾ ਅਤੇ ਮਿਆਰੀ ਢੰਗ ਨਾਲ ਸਮੇਂ ਸਿਰ ਕਰਾਉਣ।
ਸ੍ਰੀ ਤਰਨਾਚ ਨੇ ਜਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੀ ਸੁਚੱਜੇ ਢੰਗ ਨਾਲ ਵਰਤੋਂ ਕਰਨ ਲਈ ਸਕੂਲਾਂ ਵਿੱਚ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸੈਮੀਨਾਰ ਕਰਾਉਣ ਅਤੇ ਜਿਥੇ ਕਿੱਤੇ ਪੀਣ ਵਾਲੇ ਸਾਫ਼-ਸੁਥਰੇ ਪਾਣੀ ਸਬੰਧੀ ਕੋਈ ਮੁਸ਼ਕਲ ਅਤੇ ਸ਼ਿਕਾਇਤ ਆਉਂਦੀ ਹੈ ਤਾਂ ਉਸ ਨੂੰ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਨੇ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਟਾ-ਦਾਲ ਸਕੀਮ ਅਧੀਨ ਦਿੱਤੇ ਜਾ ਰਹੇ ਰਾਸ਼ਨ ਦੀ ਕੁਆਲਟੀ ਅਤੇ ਮਿਕਦਾਰ ਨੂੰ ਯਕੀਨੀ ਬਣਾਉਣ ਅਤੇ ਘਰੇਲੂ ਗੈਸ ਸਬੰਧੀ ਸ਼ਿਕਾਇਤਾਂ ਨੂੰ ਤੁਰੰਤ ਦੂਰ ਕਰਕੇ ਘਰੇਲੂ ਗੈਸ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਮੇਂ-ਸਮੇਂ ਸਿਰ ਰਾਸ਼ਨ ਡਿਪੂਆਂ ਅਤੇ ਗੈਸ ਏਜੰਸੀਆਂ ਦੀ ਚੈਕਿੰਗ ਕਰਨ ਅਤੇ ਜੇ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ। ਉਨ•ਾਂ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੁੰ ਵੀ ਹਦਾਇਤ ਕੀਤੀ ਕਿ ਉਹ ਪਿੰਡਾਂ ਅਤੇ ਸ਼ਹਿਰਾਂ ਦੇ ਮੁਹੱਲਿਆਂ ਵਿੱਚ ਢਿੱਲੀਆਂ ਤਾਰਾਂ ਨੂੰ ਠੀਕ ਕਰਨ ਤਾਂ ਜੋ ਕੋਈ ਅਣ-ਸੁਖਾਵੀਂ ਘਟਨਾ ਨਾ ਵਾਪਰ ਸਕੇ।

No comments:
Post a Comment