ਹੁਸ਼ਿਆਰਪੁਰ, 24 ਫਰਵਰੀ: ਅਕਾਲੀ-ਭਾਜਪਾ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਪੀਣ ਵਾਲੇ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ ਲਈ ਹਰ ਪਿੰਡ ਵਿੱਚ ਦਿਹਾਤੀ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰੋਜੈਕਟਾਂ ਰਾਹੀਂ 1280 ਕਰੋੜ ਰੁਪਏ ਖਰਚ ਕਰਕੇ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਸ੍ਰ: ਸੋਹਨ ਸਿੰਘ ਠੰਡਲ ਨੇ ਅੱਜ ਪਿੰਡ ਬਜਰਾਵਰ ਵਿਖੇ 34. 34 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਵਾਟਰ ਸਪਲਾਈ ਸਕੀਮ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ।
ਸ੍ਰ: ਠੰਡਲ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਇਹ ਜਲ ਸਪਲਾਈ ਸਕੀਮ ਦੇ ਨਾਲ ਇਸ ਪਿੰਡ ਦੇ ਲਗਭਗ 2919 ਲੋਕਾਂ ਨੂੰ ਨਿਰਵਿਘਨ ਪਾਣੀ ਸਪਲਾਈ ਕੀਤਾ ਜਾਵੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਾਣੀ ਬਹੁਤ ਵਡਮੁੱਲਾ ਹੈ ਅਤੇ ਜਮੀਨ ਵਿੱਚ ਇਸ ਦਾ ਪੱਧਰ ਕਾਫ਼ੀ ਘਟਦਾ ਜਾ ਰਿਹਾ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਇਸ ਲਈ ਪਿੰਡ ਵਾਸੀਆਂ ਨੂੰ ਚਾਹੀਦਾ ਹੈ ਕਿ ਇਸ ਜਲ ਸਪਲਾਈ ਸਕੀਮ ਰਾਹੀਂ ਦਿੱਤੇ ਜਾ ਰਹੇ ਪਾਣੀ ਨੂੰ ਸੰਜਮ ਨਾਲ ਵਰਤਣ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਪਿੰਡਾਂ ਵਿੱਚ ਗਲੀਆਂ-ਨਾਲੀਆਂ ਦਾ ਨਵ-ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਨਵੀਆਂ ਲਿੰਕ ਸੜਕਾਂ ਬਣਾਈਆਂ ਜਾ ਰਹੀਆਂ। ਇਸ ਮੌਕੇ ਤੇ ਸ੍ਰ: ਠੰਡਲ ਨੇ ਪਿੰਡ ਬਜਰਾਵਰ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ 9 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਜਿਸ ਵਿੱਚ 5 ਲੱਖ ਰੁਪਏ ਪਾਣੀ ਦੇ ਨਿਕਾਸ ਅਤੇ ਗਲੀਆਂ-ਨਾਲੀਆਂ ਦੇ ਨਿਰਮਾਣ ਲਈ, ਇੱਕ ਲੱਖ ਰੁਪਏ ਸ਼ਮਸ਼ਾਨਘਾਟ ਲਈ, 2 ਲੱਖ ਰੁਪਏ ਜਲ ਸਪਲਾਈ ਵਿੱਚ ਹੋਰ ਪਾਈਪਾਂ ਪਾਉਣ ਲਈ, 50 ਹਜ਼ਾਰ ਰੁਪਏ ਜਿੰਮ ਲਈ ਅਤੇ 50 ਹਜਾਰ ਰੁਪਏ ਮਹਿਲਾ ਮੰਡਲ ਨੂੰ ਦਿੱਤੇ ਹਨ। ਇਸ ਮੌਕੇ ਤੇ ਪਿੰਡ ਦੀ ਪੰਚਾਇਤ ਵੱਲੋਂ ਮੁੱਖ ਮਹਿਮਾਨ ਜੀ ਦਾ ਸਨਮਾਨ ਵੀ ਕੀਤਾ ਗਿਆ।
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਅਮਰਜੀਤ ਸਿੰਘ ਗਿੱਲ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵਾਟਰ ਸਪਲਾਈ ਸਕੀਮ 3500 ਦੇ ਕਰੀਬ ਲੋਕਾਂ ਨੂੰ ਪਾਣੀ ਦੇਣ ਦੇ ਸਮਰੱਥ ਹੈ। ਇਸ ਸਕੀਮ ਅਧੀਨ 166 ਮੀਟਰ ਡੂੰਘਾ ਟਿਊਬਵੈਲ ਵਰਮਾਇਆ ਗਿਆ ਹੈ ਅਤੇ 1. 50 ਲੱਖ ਲੀਟਰ ਦੀ ਸਮਰੱਥਾ ਵਾਲੀ 28 ਮੀਟਰ ਉਚੀ ਪਾਣੀ ਦੀ ਟੈਂਕੀ ਬਣਾਈ ਗਈ ਹੈ ਜਿਸ ਰਾਹੀਂ ਪਿੰਡ ਵਾਸੀਆਂ ਨੂੰ 70 ਲੀਟਰ ਪ੍ਰਤੀ ਦਿਨ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਨਵੀਨਤਮ ਤਕਨੀਕ (ਸਿਲਵਰ ਆਇਓਨਾਈਜੇਸ਼ਨ) ਨਾਲ ਸਾਫ਼ ਕਰਕੇ 100ਫੀਸਦੀ ਸਾਫ਼-ਸੁਥਰਾ ਕੀਟਾਣੂ ਰਹਿਤ ਪਾਣੀ ਮੁਹੱਈਆ ਕਰਵਾਇਆ ਜਾਵੇਗਾ।
ਬਜਰਾਵਰ ਪਿੰਡ ਦੇ ਸਰਪੰਚ ਸ੍ਰੀ ਵਿਨੋਦ ਕੁਮਾਰ ਪਠਾਨੀਆ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਸ੍ਰੀ ਨਿਰਮਲ ਪਿੰਡ ਭੀਲੋਵਾਲ, ਸੁਰਿੰਦਰ ਪਾਲ ਸਿੰਘ ਸੰਧੂ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ ਡੀ ਓ ਸ੍ਰ: ਕੁਲਵੰਤ ਸਿੰਘ ਸੈਣੀ, ਸਹਾਇਕ ਇੰਜੀਨੀਅਰ ਵਿਕਾਸ ਸੈਣੀ, ਮੰਡਲ ਭੂਮੀ ਰੱਖਿਆ ਅਫ਼ਸਰ ਜੋਗਿੰਦਰ ਸਿੰਘ, ਉਪ ਮੰਡਲ ਅਫ਼ਸਰ ਨਰੇਸ਼ ਗੁਪਤਾ, ਮੈਂਬਰ ਪੰਚਾਇਤ ਸੰਮਤੀ ਸੁਰਜੀਤ ਕੌਰ, ਸਤਪਾਲ ਸਿੰਘ ਸੰਸੋਲੀ, ਕੁਲਦੀਪ ਸਿੰਘ, ਕਰਮਜੀਤ ਸਿੰਘ, ਪਵਨ ਕੁਮਾਰ, ਬਲਵਿੰਦਰ ਸਿੰਘ, ਪ੍ਰਗਟ ਸਿੰਘ ਸੈਣੀ, ਵੱਖ-ਵੱਖ ਪਿੰਡਾਂ ਤੋਂ ਆਏ ਸਰਪੰਚ-ਪੰਚ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

No comments:
Post a Comment