ਹੁਸ਼ਿਆਰਪੁਰ, 24 ਫਰਵਰੀ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਮਾਨਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੇ ਹੁਕਮਾਂ ਤਹਿਤ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਹੁਸ਼ਿਆਰਪੁਰ ਦੀ ਦੇਖ-ਰੇਖ ਹੇਠ ਮਿਤੀ 26 ਫਰਵਰੀ 2011 ਨੂੰ ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਖੇ ਮਾਸਿਕ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਲੋਕ ਅਦਾਲਤਾਂ ਵਿੱਚ ਵੱਖ-ਵੱਖ ਤਰਾਂ ਦੇ ਕੇਸਾਂ ਜਿਵੇਂ ਕਿ ਹਿੰਦੂ ਮੈਰਿਜ ਐਕਟ ਕੇਸ, ਦੀਵਾਨੀ ਦਾਅਵੇ, ਅਪੀਲਾਂ, ਸਮਝੌਤਾਯੋਗ ਫੌਜਦਾਰੀ ਕੇਸ, ਰੈਂਟ ਦੇ ਕੇਸ, ਮੋਟਰ ਐਕਸੀਡੈਂਟ ਕਲੇਮ ਕੇਸ ਤੇ ਹੋਰ ਅਦਾਲਤੀ ਕੇਸਾਂ ਨੂੰ ਸਮਝੌਤੇ ਰਾਹੀਂ ਹੱਲ ਕਰਨ ਲਈ ਸੁਣਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸ੍ਰੀਮਤੀ ਪ੍ਰੀਤੀ ਸਾਹਨੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੇ ਦੱਸਿਆ ਕਿ ਇਹ 153ਵੀਂ ਲੋਕ ਅਦਾਲਤ ਹੈ ਅਤੇ ਹੁਣ ਤੱਕ 44116 ਕੇਸਾਂ ਦਾ ਨਿਪਟਾਰਾ ਸਮਝੌਤੇ ਰਾਹੀਂ ਕੀਤਾ ਜਾ ਚੁੱਕਾ ਹੈ ਅਤੇ ਕਰੀਬ 103,90,07,073/- ਰੁਪਏ ਬਤੌਰ ਕਲੇਮ/ਐਵਾਰਡ ਧਿਰਾਂ ਨੂੰ ਦੁਆਏ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਤੱਕ 231 ਕਾਨੂੰਨੀ ਸਾਖਰਤਾ ਕੈਂਪ/ਸੈਮੀਨਾਰਾਂ ਦਾ ਆਯੋਜਨ ਕੀਤਾ ਜਾ ਚੁੱਕਾ ਹੈ ਅਤੇ ਕੁਲ 3011 ਲੋਕਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲੀਗਲ ਏਡ ਕਲੱਬਾਂ ਦਾ ਗਠਨ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਇੱਕ ਨਾਗਰਿਕ ਨੂੰ ਕਾਨੂੰਨੀ ਸਹਾਇਤਾ ਮਿਲ ਸਕੇ।
ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਕੇਸਾਂ ਨੂੰ ਲੋਕ ਅਦਾਲਤਾਂ ਵਿੱਚ ਲਿਆਉਣ ਤਾਂ ਜੋ ਛੇਤੀ ਤੋਂ ਛੇਤੀ ਸਸਤਾ ਨਿਆਂ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਦੇ ਫੈਸਲੇ ਨੂੰ ਦੀਵਾਨੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ ਅਤੇ ਇਸ ਦੇ ਫੈਸਲੇ ਅੰਤਿਮ ਹੁੰਦੇ ਹਨ। ਇਸ ਲਈ ਲੋਕ ਇਸ ਦਾ ਵੱਧ ਤੋਂ ਵੱਧ ਲਾਭ ਲੈਣ। ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਲੋਕ ਸਬੰਧਤ ਅਦਾਲਤ ਦੇ ਜੱਜ ਸਾਹਿਬ, ਸਿਵਲ ਜੱਜ (ਸੀਨੀਅਰ ਡਵੀਜ਼ਨ) ਹੁਸ਼ਿਆਰਪੁਰ, ਵਧੀਕ ਜ਼ਿਲ੍ਹਾ ਜੱਜ (ਸੀਨੀਅਰ ਡਵੀਜ਼ਨ) ਦਸੂਹਾ, ਮੁਕੇਰੀਆਂ, ਗੜ੍ਹਸ਼ੰਕਰ ਜਾਂ ਸਹਾਇਤ ਜ਼ਿਲ੍ਹਾ ਅਟਾਟਰਨੀ (ਕਾਨੂੰਨੀ ਸੇਵਾਵਾਂ), ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਨਾਲ ਸੰਪਰਕ ਕਰ ਸਕਦੇ ਹਨ।

No comments:
Post a Comment