ਹੁਸ਼ਿਆਰਪੁਰ, 13 ਫਰਵਰੀ: ਉਦਯੋਗਿਕ ਸਿਖਲਾਈ ਸੰਸਥਾ ਹੁਸ਼ਿਆਰਪੁਰ ਵਿਖੇ 14 ਫਰਵਰੀ ਤੋਂ 15 ਫਰਵਰੀ 2011 ਤੱਕ ਸਭਿਆਚਾਰਕ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੀਆਂ ਸਰਕਾਰੀ ਅਤੇ ਪ੍ਰਾਇਵੇਟ ਸੰਸਥਾਵਾਂ ਦੇ ਸਿਖਿਆਰਥੀਆਂ ਵੱਲੋਂ ਹਿੱਸਾ ਲਿਆ ਜਾ ਰਿਹਾ ਹੈ। ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ 14 ਫਰਵਰੀ ਨੂੰ ਸਵੇਰੇ 10-30 ਵਜੇ ਇਸ ਸਭਿਆਚਾਰਕ ਮੁਕਾਬਲਿਆਂ ਦਾ ਉਦਘਾਟਨ ਕਰਨਗੇ ਅਤੇ 15 ਫਰਵਰੀ 2011 ਨੂੰ ਇਨਾਮ ਵੰਡ ਸਮਾਰੋਹ ਦੇ ਮੌਕੇ ਤੇ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਮੁੱਖ ਮਹਿਮਾਨ ਹੋਣਗੇ ਅਤੇ ਜੇਤੂ ਖਿਡਾਰੀਆਂ / ਕਲਾਕਾਰਾਂ ਨੁੰ ਇਨਾਮ ਤਕਸੀਮ ਕਰਨਗੇ।
ਇਸ ਤੋਂ ਪਹਿਲਾਂ ਉਦਯੋਗਿਕ ਸਿਖਲਾਈ ਸੰਸਥਾ ਹੁਸ਼ਿਆਰਪੁਰ ਵਿਖੇ ਸਾਲਾਨਾ ਜੌਨਲ ਖੇਡਾਂ ਦੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਦਾ ਉਦਘਾਟਨ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ ਵਿਭਾਗ ਪੰਜਾਬ ਦੇਸ ਰਾਜ ਸਿੰਘ ਧੁੱਗਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ । ਜਿਸ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਗੁਰਦਾਸਪੁਰ ਦੀਆਂ ਸਰਕਾਰੀ ਅਤੇ ਪ੍ਰਾਇਵੇਟ ਸੰਸਥਾਵਾਂ ਦੇ ਸਿੱਖਿਆਰਥੀਆਂ ਵੱਲੋਂ ਫੁਟਬਾਲ, ਵਾਲੀਬਾਲ, ਕਬੱਡੀ, ਬੈਡਮਿੰਟਨ, ਐਥਲੈਟਿਕਸ, ਜੈਵਲਿਨ ਥ੍ਰੋ, ਸ਼ੋਟ-ਪੁਟ, ਰੱਸਾਕਸੀ, ਖੋ-ਖੋ, ਲਾਂਗ ਜੰਪ, ਹਾਈ ਜੰਪ ਆਦਿ ਖੇਡ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡਾਂ ਵਿੱਚ ਆਈ. ਟੀ. ਆਈ. ਹੁਸ਼ਿਆਰਪੁਰ ਨੇ ਸਭ ਤੋਂ ਵੱਧ ਨੰਬਰ ਪ੍ਰਾਪਤ ਕੀਤੇ। ਪ੍ਰਿੰਸੀਪਲ ਉਦਯੋਗਿਕ ਸਿਖਲਾਈ ਸੰਸਥਾ ਹੁਸ਼ਿਆਰਪੁਰ ਸ੍ਰੀ ਰਤਨ ਲਾਲ ਨੇ ਮੁੱਖ ਮਹਿਮਾਨ ਅਤੇ ਪਤਵੰਤੇ ਸੱਜਣਾਂ ਦਾ ਨਿੱਘਾ ਸਵਾਗਤ ਅਤੇ ਧੰਨਵਾਦ ਕੀਤਾ। ਸ੍ਰੀ ਵਿਸ਼ਾਲ ਸੈਣੀ ਐਮ ਡੀ ਲੋਟਿਆ ਮੋਟਰ ਸਿੰਗੜੀਵਾਲਾ, ਸ੍ਰੀ ਪ੍ਰਵੀਨ ਕੁਮਾਰ, ਐਮ ਡੀ ਦੇਸ਼ ਭਗਤ ਟੈਕਨੀਕਲ ਕਾਲਜ ਸ੍ਰੀ ਬਲਵਿੰਦਰ ਸਿੰਘ ਸੈਣੀ ਅਤੇ ਚੇਅਰਮੈਨ ਨਿਰਮਲ ਆਈ.ਟੀ.ਸੀ. ਸ੍ਰੀ ਅਮਰਜੀਤ ਸਿੰਘ ਵੀ ਇਸ ਮੌਕੇ ਤੇ ਹਾਜ਼ਰ ਸਨ।

No comments:
Post a Comment