ਹੁਸ਼ਿਆਰਪੁਰ, 26 ਫਰਵਰੀ: ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਤੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਦੀ ਦੇਖ-ਰੇਖ ਹੇਠਾਂ ਅੱਜ ਮਾਸਿਕ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ ਹੈ। ਇਹ ਲੋਕ ਅਦਾਲਤਾਂ ਹੁਸ਼ਿਆਰਪੁਰ, ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਖੇ ਲਗਾਈਆਂ ਗਈਆਂ। ਇਸ ਮਾਸਿਕ ਲੋਕ ਅਦਾਲਤ ਲਈ ਹੁਸ਼ਿਆਰਪੁਰ ਵਿਖੇ 7 ਬੈਂਚ, ਦਸੂਹਾ ਵਿਖੇ 2 ਅਤੇ ਮੁਕੇਰੀਆਂ ਵਿਖੇ ਇੱਕ ਤੇ ਗੜ੍ਹਸ਼ੰਕਰ ਵਿਖੇ ਇੱਕ ਬੈਂਚ ਬਣਾਇਆ ਗਿਆ। ਇਨ੍ਹਾਂ ਬੈਂਚਾਂ ਵਿੱਚ ਸੋਸ਼ਲ ਵਰਕਰਾਂ ਅਤੇ ਵਕੀਲਾਂ ਨੂੰ ਖਾਸ ਤੌਰ ਤੇ ਸ਼ਾਮਲ ਕੀਤਾ ਗਿਆ ਤਾਂ ਜੋ ਕੇਸਾਂ ਦਾ ਨਿਪਟਾਰਾ ਵਿਚੋਲਗੀ ਅਤੇ ਰਜ਼ਾਮੰਦੀ ਨਾਲ ਕੀਤਾ ਜਾ ਸਕੇ। ਇਸ ਲੋਕ ਅਦਾਲਤ ਵਿੱਚ ਸ੍ਰੀ ਕੁਲਦੀਪ ਸਿੰਘ ਪ੍ਰਧਾਨ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਨੇ ਬਾਰ ਮੈਂਬਰਾਂ ਰਾਹੀਂ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ।
ਇਸ ਮਾਸਿਕ ਲੋਕ ਅਦਾਲਤ ਵਿੱਚ ਹਿੰਦੂ ਮੈਰਿਜ ਐਕਟ ਕੇਸ, ਦੀਵਾਨੀ ਦਾਅਵੇ, ਅਪੀਲਾਂ, ਸਮਝੌਤਾਯੋਗ ਫੌਜਦਾਰੀ ਕੇਸ, ਰੈਂਟ ਦੇ ਕੇਸ ਅਤੇ ਹੋਰ ਅਦਾਲਤੀ ਕੇਸਾਂ ਨੂੰ ਆਪਸੀ ਰਜ਼ਾਮੰਦੀ ਰਾਹੀਂ ਹੱਲ ਕਰਨ ਲਈ ਸੁਣਿਆ ਗਿਆ ਜਿਸ ਵਿੱਚੋਂ 67 ਕੇਸਾਂ ਦਾ ਨਿਪਟਾਰਾ ਰਜ਼ਾਮੰਦੀ ਰਾਹੀਂ ਕੀਤਾ ਗਿਆ। ਇਨ੍ਹਾਂ ਕੇਸਾਂ ਰਾਹੀਂ ਧਿਰਾਂ ਨੂੰ 33,04,692/- ਰੁਪਏ ਬਤੌਰ ਕਲੇਮ ਅਵਾਰਡ ਦੁਆਏ ਗਏ।
ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 153ਵੀਂ ਲੋਕ ਅਦਾਲਤ ਸੀ ਅਤੇ ਹੁਣ ਤੱਕ 44269 ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕੀਤਾ ਜਾ ਚੁੱਕਾ ਹੈ। ਜਿਸ ਰਾਹੀਂ ਕੁਲ ਰਕਮ 1,04,23,11,765/- ਰੁਪਏ ਬਤੌਰ ਕਲੇਮ/ ਅਵਾਰਡ ਧਿਰਾਂ ਨੂੰ ਦੁਆਏ ਜਾ ਚੁੱਕੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 3013 ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾ ਚੁੱਕੀ ਹੈ ਅਤੇ ਕਰੀਬ 231 ਕਾਨੂੰਨੀ ਸਾਖਰਤਾ ਕੈਂਪਾਂ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾ ਚੁੱਕਾ ਹੈ।
ਸ੍ਰੀਮਤੀ ਪ੍ਰੀਤੀ ਸਾਹਨੀ ਸਿਵਲ ਜੱਜ (ਸੀਨੀਅਰ ਡਵੀਜ਼ਨ)-ਸਹਿਤ-ਸਕੱਤਰ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੇ ਅਪੀਲ ਕੀਤੀ ਕਿ ਲੋਕ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣ ਕਿਉਂਕਿ ਇਸ ਨਾਲ ਪੈਸੇ ਅਤੇ ਸਮੇਂ ਦੋਹਾਂ ਦੀ ਬੱਚਤ ਹੁੰਦੀ ਹੈ। ਇਸ ਦੇ ਫੈਸਲੇ ਖਿਲਾਫ਼ ਕੋਈ ਅਪੀਲ ਨਹੀਂ ਹੁੰਦੀ ਤੇ ਇਸ ਦੇ ਫੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਗਰੀ ਦੀ ਮਾਣਤਾ ਪ੍ਰਾਪਤ ਹੈ। ਇਸ ਵਿੱਚ ਫੈਸਲੇ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਹੁੰਦੇ ਹਨ ਅਤੇ ਇਸ ਨਾਲ ਆਪਸੀ ਪਿਆਰ ਵੱਧਦਾ ਹੈ ਅਤੇ ਦੁਸ਼ਮਣੀ ਘੱਟਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲੋਕ ਆਪਣੇ ਕੇਸਾਂ ਨੂੰ ਲੋਕ ਅਦਾਲਤ ਵਿੱਚ ਲਗਾਉਣ ਲਈ ਉਨ੍ਹਾਂ ਪਾਸ ਜਾਂ ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ)-ਸਹਿਤ-ਸਕੱਤਰ ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀ ਜਾਂ ਸਹਾਇਕ ਜ਼ਿਲ੍ਹਾ ਅਟਾਰਟੀ (ਕਾਨੁੰਨੀ ਸੇਵਾਵਾਂ) ਹੁਸ਼ਿਆਰਪੁਰ ਨੂੰ ਸੰਪਰਕ ਕਰ ਸਕਦੇ ਹਨ। ਇਸ ਮੌਕੇ ਤੇ ਬੈਨਰ ਲਗਾ ਕੇ ਅਤੇ ਪ੍ਰਚਾਰ ਸਮੱਗਰੀ ਵੰਡ ਕੇ ਪ੍ਰਚਾਰ ਵੀ ਕੀਤਾ ਗਿਆ।

No comments:
Post a Comment