ਗੜ੍ਹਦੀਵਾਲਾ, 27 ਫਰਵਰੀ: ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਵੱਲੋਂ ਮਾਂ ਖੇਡ ਕਬੱਡੀ ਨੂੰ ਅੰਤਰ ਰਾਸ਼ਟਰੀ ਪੱਧਰ ਤੱਕ ਪ੍ਰਫੁਲਤ ਕਰਨ ਲਈ ਜਲਦੀ ਹੀ ਦੂਸਰਾ ਅੰਤਰ ਰਾਸ਼ਟਰੀ ਗੋਲਡ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਜੇਤੂ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਪਸ਼ੂ ਪਾਲਣ ਮੰਤਰੀ ਪੰਜਾਬ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਨੇ ਪਿੰਡ ਧੁੱਗਾ ਵਿਖੇ ਬ੍ਰਹਮ ਗਿਆਨੀ ਬਾਬਾ ਹਰਨਾਮ ਸਿੰਘ ਜੀ ਰਾਮਪੁਰ ਖੇੜਾ ਸਾਹਿਬ ਵਾਲਿਆਂ ਨੂੰ ਸਮਰਪਿਤ 26 ਫਰਵਰੀ ਤੋਂ 28 ਫਰਵਰੀ 2011 ਤੱਕ ਚੱਲਣ ਵਾਲੇ ਸੰਤ ਬਾਬਾ ਹਰਨਾਮ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ (ਰਜਿ:) ਗੜ੍ਹਦੀਵਾਲਾ ਵੱਲੋਂ ਕਰਵਾਏ ਜਾ ਰਹੇ ਤੀਸਰੇ ਗੋਲਡ ਕਬੱਡੀ ਕੱਪ ਦੇ ਪਹਿਲੇ ਦਿਨ ਦੇ ਦੁਪਹਿਰ ਬਾਅਦ ਦੀਆਂ ਖੇਡਾਂ ਦੇ ਉਦਘਾਟਨ ਕਰਨ ਉਪਰੰਤ ਖੇਡ ਪ੍ਰੇਮੀਆਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਇਸ ਮੌਕੇ ਤੇ ਉਨ੍ਹਾਂ ਨੇ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਅਤੇ ਪੰਜਾਬ ਦੀਆਂ ਮਾਂ ਖੇਡਾਂ ਨੂੰ ਅੰਤਰ ਰਾਸ਼ਟਰੀ ਪੱਧਰ ਤੱਕ ਲਿਜਾਉਣ ਲਈ ਜ਼ਿਲ੍ਹਾ ਪੱਧਰ ਤੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਪੰਜਾਬ ਵਿੱਚ 13 ਅੰਤਰ ਰਾਸ਼ਟਰੀ ਪੱਧਰ ਦੇ ਬਹੁਮੰਤਵੀਂ ਖੇਡ ਸਟੇਡੀਅਮ ਵੀ ਉਸਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ ਵਿਭਾਗ ਪੰਜਾਬ ਸ੍ਰ: ਦੇਸ ਰਾਜ ਸਿੰਘ ਧੁੱਗਾ ਵੱਲੋਂ ਪਿੰਡ ਵਾਸੀਆਂ ਅਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਬਾਬਾ ਹਰਨਾਮ ਸਿੰਘ ਖੇੜਾ ਸਾਹਿਬ ਵਾਲਿਆਂ ਦੀ ਯਾਦ ਵਿੱਚ ਜੋ ਇਹ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ ਇਹ ਬਹੁਤ ਹੀ ਸ਼ਲਾਘਾਯੋਗ ਕੰਮ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਗੁਰੂਆਂ ਨੂੰ ਯਾਦ ਰੱਖਦੀਆਂ ਹਨ, ਉਹ ਹਮੇਸ਼ਾਂ ਤਰੱਕੀ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਕਬੱਡੀ ਖੇਡ ਮੇਲੇ ਵਿੱਚ ਜੋ ਕੁੱਤਿਆਂ ਦੀ ਦੌੜਾਂ ਕਰਵਾਈਆਂ ਜਾ ਰਹੀਆਂ ਹਨ, ਇਹ ਬਹੁਤ ਸ਼ਲਾਘਾਯੋਗ ਹਨ। ਇਸ ਨਾਲ ਪਸ਼ੂ ਪਾਲਕਾਂ ਨੂੰ ਵੀ ਖੇਡ ਮੇਲਿਆਂ ਵਿੱਚ ਆਪਣੇ ਪਸ਼ੂਆਂ ਨੂੰ ਲਿਆ ਕੇ ਮੁਕਾਬਲੇ ਕਰਾਉਣ ਲਈ ਉਤਸ਼ਾਹ ਮਿਲੇਗਾ।
ਸ੍ਰ: ਰਣੀਕੇ ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਪਸ਼ੂ ਪਾਲਕਾਂ ਨੂੰ ਉਤਸ਼ਾਹਿਤ ਕਰਨ ਲਈ ਬਲਾਕ ਪੱਧਰ, ਜ਼ਿਲ੍ਹਾ ਪੱਧਰ, ਜੌਨਲ ਪੱਧਰ ਅਤੇ ਰਾਜ ਪੱਧਰੀ ਪਸ਼ੂ ਮੇਲੇ ਲਗਾਏ ਗਏ ਹਨ ਜਿਸ ਵਿੱਚ ਪਸ਼ੂਆਂ ਦੇ ਵੱਖ-ਵੱਖ ਮੁਕਾਬਲੇ ਕਰਵਾ ਕੇ ਲੱਖਾਂ ਰੁਪਏ ਦੇ ਇਨਾਮ ਦਿੱਤੇ ਗਏ ਹਨ ਜਿਸ ਨਾਲ ਪਸ਼ੂ ਪਾਲਕਾਂ ਵਿੱਚ ਹੋਰ ਵੀ ਉਤਸ਼ਾਹ ਵਧਿਆ ਹੈ ਅਤੇ ਉਹ ਬੜੇ ਉਤਸ਼ਾਹ ਨਾਲ ਇਨ੍ਹਾਂ ਪਸ਼ੂ ਮੇਲਿਆਂ ਵਿੱਚ ਆਪਣੇ ਪਸ਼ੂਆਂ ਨੂੰ ਮੁਕਾਬਲਿਆਂ ਲਈ ਲਿਆ ਰਹੇ ਹਨ। ਇਸ ਮੌਕੇ ਤੇ ਉਨ੍ਹਾਂ ਨੇ ਸੰਤ ਬਾਬਾ ਹਰਨਾਮ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ (ਰਜਿ:) ਗੜ੍ਹਦੀਵਾਲਾ ਨੂੰ ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਮੌਕੇ ਤੇ ਮੁੱਖ ਮਹਿਮਾਨ ਅਤੇ ਉਘੀਆ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਮੁੱਖ ਪਾਰਲੀਮਾਨੀ ਸਕੱਤਰ ਲੋਕ ਨਿਰਮਾਣ ਵਿਭਾਗ ਪੰਜਾਬ ਸ੍ਰ: ਦੇਸ ਰਾਜ ਸਿੰਘ ਧੁੱਗਾ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਦੱਸਿਆ ਕਿ ਤੀਸਰੇ ਗੋਲਡ ਕਬੱਡੀ ਕੱਪ ਵਿੱਚ ਇਸ ਵਾਰ ਵੀ ਚੌਟੀ ਦੀਆਂ 8 ਅਕੈਡਮੀਆਂ ਤੇ ਕਲੱਬਾਂ ਦੇ ਮੁਕਾਬਲੇ ਕਰਵਾਏ ਜਾਣਗੇ ਜਿਸ ਵਿੱਚ ਜੇਤੂ ਟੀਮ ਨੂੰ ਇੱਕ ਲੱਖ ਰੁਪਏ ਅਤੇ ਦੂਜੇ ਨੰਬਰ ਤੇ ਆਉਣ ਵਾਲੀ ਟੀਮ ਨੂੰ 75 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵਧੀਆ ਕਿਸਮ ਦੀਆਂ ਨਸਲਾਂ ਦੇ ਕੁੱਤਿਆਂ ਦੇ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਤੇ ਵੱਖ-ਵੱਖ ਖੇਡਾਂ ਵਿੱਚ ਨਾਮਨਾ ਖੱਟਣ ਵਾਲੇ ਖਿਡਾਰੀਆਂ ਨੂੰ ਉਚੇਚੇ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 28 ਫਰਵਰੀ 2011 ਨੂੰ ਕਬੱਡੀ ਦੇ ਫਾਇਨਲ ਮੁਕਾਬਲੇ ਕਰਵਾਏ ਜਾਣਗੇ ਅਤੇ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਜਾਣਗੇ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਤਹਿਸੀਲਦਾਰ ਅਮਨ ਪਾਲ ਸਿੰਘ, ਨਾਇਬ ਤਹਿਸੀਲਦਾਰ ਨਿਰਮਲ ਸਿੰਘ, ਨਾਇਬ ਤਹਿਸੀਲਦਾਰ ਅਮਰਨਾਥ, ਜ਼ਿਲ੍ਹਾ ਭਲਾਈ ਅਫ਼ਸਰ ਹਰਜੀਤ ਸਿੰਘ ਤੇਜੀ, ਭਲਾਈ ਅਫ਼ਸਰ ਇੰਦਰ ਸਿੰਘ, ਡਾ ਬਲਬੀਰ ਸਿੰਘ, ਡਾ ਕੁਲਵਿੰਦਰ ਸਿੰਘ, ਡਾ ਬੀ ਐਸ ਟੰਡਨ, ਡਾ ਹਰਪ੍ਰੀਤ ਸਿੰਘ, ਵੈਟਰਨਰੀ ਇੰਸਪੈਕਟਰ ਹਰਜੀਤ ਸਿੰਘ, ਬਲਜਿੰਦਰ ਸਿੰਘ, ਗੁਰਿੰਦਰ ਸਿੰਘ, ਇਕਬਾਲ ਸਿੰਘ ਸੀਕਰੀ, ਸਰਪੰਚ ਤਰਸੇਮ ਸਿੰਘ ਧੁੱਗਾ, ਜਨਰਲ ਸਕੱਤਰ ਅਕਾਲੀ ਦਲ ਇਕਬਾਲ ਸਿੰਘ ਜੌਹਲ, ਪ੍ਰਵਾਸੀ ਭਾਰਤੀ ਪਿਆਰਾ ਸਿੰਘ ਜੌਹਲ, ਪ੍ਰਿੰਸੀਪਲ ਤਰਸੇਮ ਸਿੰਘ ਧੁੱਗਾ, ਸੰਮਤੀ ਮੈਂਬਰ ਡਾ ਕਰਮ ਸਿੰਘ ਜੌਹਲ, ਜਗਤਾਰ ੰਿਸਘ ਜੌਹਲ, ਗੁਰਜੀਤ ਸਿੰਘ, ਲਵਪ੍ਰੀਤ ਸਿੰਘ ਜੌਹਲ, ਪਿੰਕਾ ਧੁੱਗਾ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਹਾਜ਼ਰ ਸਨ।

No comments:
Post a Comment