ਹੁਸ਼ਿਆਰਪੁਰ, 14 ਫਰਵਰੀ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਕੰਮ-ਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸਰਕਾਰ ਵੱਲੋਂ ਬਣਾਈਆਂ ਗਈਆਂ ਵਿਕਾਸ ਅਤੇ ਭਲਾਈ ਸਕੀਮਾਂ ਆਮ ਲੋਕਾਂ ਤੱਕ ਸਮੇਂ ਸਿਰ ਪਹੁੰਚਾਉਣ ਦੇ ਮੰਤਵ ਨਾਲ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਰਮਤੇਸ਼ ਸਿੰਘ ਬੈਂਸ ਵੱਲੋਂ ਅੱਜ ਦੂਰ-ਦੁਰਾਡੇ ਹਿਮਾਚਲ ਨਾਲ ਲਗਦੇ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ। ਲੋਕ ਨਿਰਮਾਣ ਵਿਭਾਗ ਦੇ ਐਸ ਡੀ ਓ ਰਜਿੰਦਰ ਕੁਮਾਰ ਵੀ ਉਨ੍ਹਾਂ ਦੇ ਨਾਲ ਸਨ।
ਚੈਕਿੰਗ ਦੌਰਾਨ ਸ੍ਰੀ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ, ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਭਾਗੋਵਾਲ, ਭਾਗੋਵਾਲ ਦੀ ਆਂਗਣਵਾੜੀ ਸੈਂਟਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਗਰੋਵਾਲ, ਸਰਕਾਰੀ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ਢੋਲਬਾਹਾ, ਸਰਕਾਰੀ ਹਾਈ ਸਕੂਲ ਕੂਕਾਨੇਟ ਦੀ ਚੈਕਿੰਗ ਕੀਤੀ। ਚੈਕਿੰਗ ਦੌਰਾਨ ਉਨ੍ਹਾਂ ਨੇ ਸਕੂਲ ਵਿੱਚ ਅਧਿਆਪਕਾਂ ਦੀ ਹਾਜ਼ਰੀ, ਉਨ੍ਹਾਂ ਦੇ ਕੰਮ-ਕਾਜ, ਮਿਡ ਡੇ ਸਕੀਮ ਅਧੀਨ ਦਿੱਤੇ ਜਾ ਰਹੇ ਖਾਣੇ ਦੀ ਚੈਕਿੰਗ ਵੀ ਕੀਤੀ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਸਕੂਲ ਵਿੱਚ ਆਉਣ ਵਾਲੇ ਬੱਚਿਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਦੀ ਪੜ੍ਹਾਈ ਦਾ ਮਿਆਰ ਉਚਾ ਚੁੱਕਣ ਦਾ ਯਤਨ ਕਰਨ ਅਤੇ ਮਿਡ ਡੇ ਮੀਲ ਸਕੀਮ ਰਾਹੀਂ ਦਿੱਤਾ ਜਾਣ ਵਾਲਾ ਖਾਣਾ ਵੀ ਉਚ ਮਿਆਰ ਦਾ ਬਣਾਇਆ ਜਾਵੇ।

No comments:
Post a Comment