ਹੁਸ਼ਿਆਰਪੁਰ, 16 ਫਰਵਰੀ: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਚਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਹੋਈ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਜਸਪਾਲ ਸਿੰਘ ਐਸ ਡੀ ਐਮ ਗੜ੍ਹਸ਼ੰਕਰ, ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਸੁਭਾਸ਼ ਚੰਦਰ ਐਸ ਡੀ ਐਮ ਮੁਕੇਰੀਆਂ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਅਨੂਪ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਸਰਵ ਸਿੱਖਿਆ ਅਭਿਆਨ, ਸ਼ਲਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅਤੇ ਵੱਖ-ਵੱਖ ਜ਼ਿਲ੍ਰਾ ਅਧਿਕਾਰੀ ਹਾਜ਼ਰ ਸਨ।
ਸ੍ਰੀ ਤਰਨਾਚ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਮਿਥੇ ਸਮੇਂ ਅਨੁਸਾਰ ਮੁਕੰਮਲ ਕਰਨ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਉਠਾ ਕੇ ਆਪਣਾ ਜੀਵਨ ਮਿਆਰ ਉਚਾ ਚੁਕ ਸਕਣ। ਸ੍ਰੀ ਤਰਨਾਚ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਮਿਡ ਡੇ ਮੀਲ ਸਕੀਮ ਅਧੀਨ ਬਣ ਰਹੇ ਖਾਣੇ ਦੇ ਮਿਆਰ ਨੂੰ ਯਕੀਨੀ ਬਣਾਉਣ ਅਤੇ ਖਾਣਾ ਬਣਾਉਣ ਵਾਲੀ ਰਸੋਈ ਦੀ ਸਾਫ-ਸਫਾਈ ਵੱਲ ਪੂਰਾ ਧਿਆਨ ਰੱਖਣ। ਉਨ੍ਹਾਂ ਕਿਹਾ ਕਿ ਮਿਡ ਡੇ ਸਕੀਮ ਅਧੀਨ ਸਕੂਲਾਂ ਵਿੱਚ ਖਾਣਾ ਬਣਾਉਣ ਲਈ ਜੇ ਕਿੱਤੇ ਗੈਸ ਦੀ ਕੋਈ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਧਿਕਾਰੀ ਨਾਲ ਸਕੂਲ ਦਾ ਮੁੱਖ ਅਧਿਆਪਕ ਸੰਪਰਕ ਕਰੇ ਅਤੇ ਜੇ ਫਿਰ ਵੀ ਮੁਸ਼ਕਲ ਹੱਲ ਨਹੀਂ ਹੁੰਦੀ ਤਾਂ ਮੇਰੇ ਨੋਟਿਸ ਵਿੱਚ ਲਿਆਂਦਾ ਜਾਵੇ ਜਾਂ ਫੋਨ ਤੇ ਦੱਸਿਆ ਜਾਵੇ। ਉਨ੍ਹਾਂ ਨੇ ਸਕੂਲ ਅਧਿਆਪਕਾਂ ਨੂੰ ਇਹ ਵੀ ਕਿਹਾ ਕਿ ਜੇ ਕਿੱਤੇ ਮਿਡ ਡੇ ਮੀਲ ਸਕੀਮ ਅਧੀਨ ਰਾਸ਼ਨ ਸਬੰਧੀ ਕੋਈ ਮੁਸ਼ਕਲ ਆਉਂਦੀ ਹੈ ਤਾਂ ਵੀ ਉਹ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਨਾਲ ਸੰਪਰਕ ਕਰਨ ਜਾਂ ਫ਼ਿਰ ਮੇਰੇ ਧਿਆਨ ਵਿੱਚ ਤੁਰੰਤ ਲਿਆਉਣ ਤਾਂ ਜੋ ਸਕੂਲਾਂ ਵਿੱਚ ਬੱਚਿਆਂ ਨੂੰ ਦੁਪਹਿਰ ਸਮੇਂ ਵਧੀਆ ਤੇ ਮਿਆਰੀ ਖਾਣਾ ਸਮੇਂ ਸਿਰ ਦਿੱਤਾ ਜਾ ਸਕੇ।

No comments:
Post a Comment