ਤਲਵਾੜਾ, 12 ਫਰਵਰੀ: ਅੱਜ ਪਿੰਡ ਲਾਚੋਵਾਲ ਵਿਖੇ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਨਵੇਂ ਬਣੇ ਜਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਆਯੋਜਿਤ ਸਮਾਗਮ ਨੂੰ ਸੰਬੋਧਨ ਕਰਦਿਆਂ ਬੀਬੀ ਜੋਸ਼ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਨੌਜਵਾਨਾਂ ਨੂੰ ਆਪਣੀ ਸਿਹਤ ਸੰਭਾਲ ਲਈ ਜਿੰਮਾਂ ਵਿੱਚ ਜਾਣਾ ਆਸਾਨ ਹੈ ਪਰ ਪਿੰਡ ਦੇ ਨੌਜਵਾਨਾਂ ਨੂੰ ਇਨ੍ਹਾਂ ਜਿੰਮਾਂ ਵਿੱਚ ਜਾਣਾ ਬਹੁਤ ਮੁਸ਼ਕਲ ਸੀ। ਇਸ ਲਈ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਜਿੰਮ ਖੋਲ੍ਹਣ ਨੂੰ ਪਹਿਲ ਦਿੱਤੀ ਹੈ। ਇਸੇ ਕੜੀ ਤਹਿਤ ਪਿੰਡ ਲਾਚੋਵਾਲ ਵਿਖੇ ਇਹ ਜਿੰਮ ਖੋਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਪੜਾਈ ਦੇ ਨਾਲ-ਨਾਲ ਇਨ੍ਹਾਂ ਜਿੰਮਾਂ ਵਿੱਚ ਜਾ ਕੇ ਆਪਣੀ ਸਿਹਤ ਸੰਭਾਲ ਕਰ ਸਕਣਗੇ ਅਤੇ ਨਸ਼ਿਆਂ ਤੋਂ ਦੂਰ ਰਹਿਣਗੇ। ਉਨ੍ਹਾਂ ਪਿੰਡ ਦੀਆਂ ਔਰਤਾਂ ਅਤੇ ਬਜੁਰਗਾਂ ਨੂੰ ਵੀ ਇਨ੍ਹਾਂ ਜਿੰਮਾਂ ਵਿੱਚ ਜਾਣ ਲਈ ਵੱਖਰਾਂ ਸਮਾਂ ਦੇਣ ਲਈ ਕਿਹਾ ਤਾਂ ਜੋ ਉਹ ਵੀ ਇਨ੍ਹਾਂ ਜਿੰਮਾਂ ਵਿੱਚ ਜਾ ਕੇ ਆਪਣੀ ਸਿਹਤ ਦੀ ਸੰਭਾਲ ਕਰ ਸਕਣ।
ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਵੇਲੇ ਹੀ ਵਿਕਾਸ ਦੇ ਕੰਮ ਹੁੰਦੇ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਦੇ ਮੁੱਦੇ ਤੇ ਇੱਕ ਵਾਰ ਫਿਰ ਸੱਤਾ ਵਿੱਚ ਆਵੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਬਿਜਲੀ ਦੀ ਵੋਲਟੇਜ ਨੂੰ ਪੂਰਾ ਕਰਨ ਲਈ 150 ਨਵੇਂ ਟਰਾਂਸਫਾਰਮਰ ਲਗਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਸਰਕਾਰੀ ਸਕੂਲਾਂ ਦੇ ਸੁਧਾਰ ਲਈ ਇੱਕ ਕਰੋੜ ਰੁਪਏ ਤੋਂ ਵੱਧ ਦੀ ਰਕਮ ਸਰਕਾਰ ਵੱਲੋਂ ਖਰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਪੜ੍ਹਾਈ ਦੇ ਮਿਆਰ ਨੂੰ ਉਚਾ ਚੁਕਣ ਲਈ ਨਵੇਂ ਅਧਿਆਪਕ ਭਰਤੀ ਕੀਤੇ ਗਏ ਹਨ ਅਤੇ ਸਕੂਲਾਂ ਦੀਆਂ ਇਮਾਰਤਾਂ ਦਾ ਕਾਫ਼ੀ ਸੁਧਾਰ ਕੀਤਾ ਗਿਆ ਹੈ। ਸਰਪੰਚ ਲਾਚੋਵਾਲ ਰਣਜੀਤ ਸਿੰਘ, ਪੰਚ ਚੰਚਲਾ ਦੇਵੀ, ਰਵਿੰਦਰ ਕੁਮਾਰ, ਸੁਰਿੰਦਰ ਕੁਮਾਰ, ਕ੍ਰਿਸ਼ਨ ਗੋਪਾਲ, ਸਰਪੰਚ ਅਸਲਪੁਰ ਕੀਰਤਨ ਸਿੰਘ, ਸਰਪੰਚ ਖੁਣ-ਖੁਣ ਖੁਰਦ ਕੁਲਵੰਤ ਸਿੰਘ, ਸਰਪੰਚ ਚਰਨਜੀਤ ਸਿੰਘ ਸ਼ੇਰਪੁਰ, ਸਰਪੰਚ ਗੁਰਚਰਨ ਸਿੰਘ ਚੱਕੋਵਾਲ ਸ਼ੇਖਾਂ, ਪੰਚ ਮਹਿੰਦਰ ਸਿੰਘ ਪਥਿਆਲ, ਇੰਜਨੀਅਰ ਗੁਰਵਿੰਦਰ ਜੀਤ ਸਿੰਘ, ਇੰਜੀ: ਗੁਰਵਿੰਦਰ ਜੀਤ ਸਿੰਘ, ਪ੍ਰਧਾਨ ਸਪੋਰਟਸ ਕਲੱਬ ਇੰਜੀ: ਗੁਰਪਾਲ ਸਿੰਘ, ਅਰਵਿੰਦਰਪਾਲ ਸਿੰਘ, ਰਾਜ ਕੁਮਾਰ ਜੇ ਈ, ਪੰਚਾਇਤ ਅਫ਼ਸਰ ਸਾਹਿਬ ਸਿੰਘ, ਇੰਦਰਜੀਤ ਸਿੰਘ, ਜਰਨੈਲ ਸਿੰਘ ਜੈਲਾ, ਦੇਸ ਰਾਜ, ਪਰਮਿੰਦਰਜੀਤ ਸਿੰਘ ਤੇ ਹੋਰ ਪਤਵੰਤੇ ਇਸ ਮੌਕੇ ਤੇ ਹਾਜਰ ਸਨ।
ਇਸ ਉਪਰੰਤ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਪਿੰਡ ਧਾਲੀਵਾਲ ਵਿਖੇ ਵੀ ਜਿੰਮ ਦਾ ਉਦਘਾਟਨ ਕੀਤਾ । ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਉਨ੍ਹਾਂ ਨੇ ਪਿੰਡ ਦੇ ਨੌਜਵਾਨਾਂ ਨੂੰ ਜਿੰਮ ਖੋਲ•ਣ ਤੇ ਵਧਾਈ ਵੀ ਦਿੱਤੀ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਪੜਾਈ ਦੇ ਨਾਲ-ਨਾਲ ਵੇਲੇ ਸਮੇਂ ਜਿੰਮ ਵਿੱਚ ਜਾ ਕੇ ਆਪਣੀ ਸਿਹਤ ਦੀ ਸੰਭਾਲ ਕਰਨ ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਹੋ ਸਕੇ। ਇਸ ਮੌਕੇ ਤੇ ਪਿੰਡ ਦੇ ਸਰਪੰਚ ਰਣਜੀਤ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਤੇ ਡਾਇਰੈਕਟਰ ਮਿਲਕ ਪਲਾਂਟ ਅਵਤਾਰ ਸਿੰਘ, ਸਾਬਕਾ ਸਰਪੰਚ ਭੱਕਲਾਂ ਗੰਗਾ ਸਿੰਘ, ਨੰਬਰਦਾਰ ਜਤਿੰਦਰ ਸਿੰਘ ਧਾਲੀਵਾਲ, ਵਿਜੇ ਸਿੰਘ ਧਾਲੀਵਾਲ, ਕਿਰਪਾਲ ਸਿੰਘ ਧਾਲੀਵਾਲ, ਸਰਪੰਚ ਸ਼ੇਰਪੁਰ ਗਰਿੰਡ ਚਰਨਜੀਤ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਪੰਚ ਰਜਿੰਦਰ ਸਿੰਘ, ਪੰਚ ਇੰਦਰਜੀਤ ਕੌਰ, ਪੰਚ ਸਰਬਜੀਤ ਸਿੰਘ, ਨੰਬਰਦਾਰ ਗੁਰਬਚਨ ਸਿੰਘ, ਮਨਜੀਤ ਸਿੰਘ, ਸ਼ਰਨਜੀਤ ਸਿੰਘ ਧਾਲੀਵਾਲ, ਪਰਮਜੀਤ ਸਿੰਘ ਐਸ ਐਚ ਓ ਬੁਲੋਵਾਲ, ਨਰੇਸ਼ ਸੈਣੀ, ਕਰਨੈਲ ਸਿੰਘ, ਬਿਟੂ ਸੈਣੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

No comments:
Post a Comment