ਹੁਸ਼ਿਆਰਪੁਰ, 15 ਫਰਵਰੀ: ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੀ ਖੇਤਰੀ ਪ੍ਰਚਾਰ ਇਕਾਈ ਜੰਲਧਰ ਅਤੇ ਪਠਾਨਕੋਟ ਵੱਲੋਂ ਹੁਸ਼ਿਆਰਪੁਰ ਜ਼ਿਲ੍ਰੇ ਵਿੱਚ ਚੱਲ ਰਹੇ ਚਾਰ ਦਿਨਾਂ ਕੌਮੀ ਦਿਹਾਤੀ ਵਿਕਾਸ ਪ੍ਰਚਾਰ ਮੁਹਿੰਮ ਦੇ ਦੂਜੇ ਦਿਨ ਪਿੰਡ ਸਲੇਮਪੁਰ ਦੇ ਲੋਕਾਂ ਨੂੰ ਕੇਂਦਰੀ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਇਸ ਮੌਕੇ ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਬੜੀ ਮਾਣ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਚਲਾਈਆਂ ਜਾਂਦੀਆਂ ਸਾਰੀਆਂ ਸਕੀਮਾਂ ਦੀ ਸ਼ੁਰੂਆਤ ਹਮੇਸ਼ਾਂ ਹੁਸ਼ਿਆਰਪੁਰ ਤੋਂ ਹੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਨੇ ਹੁਸ਼ਿਆਰਪੁਰ ਦੇ ਕੰਢੀ ਇਲਾਕੇ ਦੇ ਲੋਕਾਂ ਨੂੰ ਰੋਜ਼ਗਾਰ ਦੇਣ ਵਿੱਚ ਕਾਫ਼ੀ ਮੱਦਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਬਲਾਕ-1 ਵਿੱਚ ਮਨਰੇਗਾ ਅਧੀਨ 1 ਕਰੋੜ ਰੁਪਏ ਦੇ ਕੰਮ ਚਲ ਰਹੇ ਹਨ ਅਤੇ ਅਗਲੇ ਸਾਲ ਲਈ 5 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 70 ਹਜ਼ਾਰ ਜਾਬ ਕਾਰਡ ਬਣਾਏ ਗਏ ਹਨ ਅਤੇ ਜ਼ਿਲ੍ਹੇ ਵਿੱਚ ਇਸ ਸਾਲ ਹੁਣ ਤੱਕ 1866 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਅਤੇ ਲਗਭਗ 40 ਕਰੋੜ ਰੁਪਏ ਦਾ ਅਗਲੇ ਸਾਲ ਲਈ ਬਜ਼ਟ ਰੱਖਿਆ ਗਿਆ ਹੈ।
ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ੍ਰੀ ਅਵਤਾਰ ਸਿੰਘ ਭੁੱਲਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਹੇਸ਼ ਕੁਮਾਰ, ਜੇ ਈ ਰਾਜ ਕੁਮਾਰ ਨੇ ਮਨਰੇਗਾ ਬਾਰੇ ਅਤੇ ਐਸ ਡੀ ਓ ਜਲ ਸਪਲਾਈ ਤੇ ਸੈਨੀਟੇਸ਼ਨ ਨਵਨੀਤ ਜਿੰਦਲ ਨੇ ਪਾਣੀ ਦੀ ਸੰਭਾਲ ਅਤੇ ਸੈਨੀਟੇਸ਼ਨ ਬਾਰੇ ਲੋਕਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਖੇਤਰੀ ਪ੍ਰਚਾਰ ਅਧਿਕਾਰੀ ਜਲੰਧਰ ਸ੍ਰੀਮਤੀ ਗਗਨਦੀਪ ਕੌਰ, ਪਠਾਨਕੋਟ ਤੋਂ ਸ੍ਰੀ ਜੇ ਐਸ ਖਰੋੜ ਅਤੇ ਤਕਨੀਕੀ ਸਹਾਇਕ ਸ੍ਰੀ ਕਵੀਸ਼ ਦੱਤ ਨੇ ਕੇਂਦਰ ਸਰਕਾਰ ਦੀਆਂ ਹੋਰਨਾਂ ਸਕੀਮਾਂ ਜਿਵੇਂ ਕਿ ਰਾਸ਼ਟਰੀ ਪੇਂਡੂ ਸਿਹਤ ਮਿਸ਼ਨ, ਸਰਵ ਸਿੱਖਿਆ ਅਭਿਆਨ, ਮਿਡ ਡੇਅ ਮੀਲ ਅਤੇ ਆਰ ਟੀ ਆਈ ਬਾਰੇ ਲੋਕਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਲੋਕਾਂ ਵੱਲੋਂ ਕੇਂਦਰੀ ਸਕੀਮਾਂ ਬਾਰੇ ਪੁੱਛੇ ਗਏ ਸਵਾਲਾਂ ਦਾ ਵਿਸਥਾਰਪੂਰਵਕ ਜਵਾਬ ਦਿੱਤਾ।

No comments:
Post a Comment