ਹੁਸ਼ਿਆਰਪੁਰ, 22 ਫਰਵਰੀ: ਸ੍ਰੀ ਅਸ਼ੋਕ ਕੁਮਾਰ ਗੁਪਤਾ ਸਕੱਤਰ ਖੇਤੀਬਾੜੀ ਪੰਜਾਬ ਵੱਲੋਂ ਸਥਾਨਕ ਪੀ ਡਬਲਯੂ ਡੀ ਰੈਸਟ ਹਾਊਸ ਹੁਸ਼ਿਆਰਪੁਰ ਵਿਖੇ ਮਾਸਟਰ ਟ੍ਰੇਨਰਜ਼, ਗਿਣਤੀ ਸੁਪਰਵਾਈਜ਼ਰ ਅਤੇ ਗਿਣਤੀਕਾਰ ਦੇ ਜਨਗਣਨਾ ਸਬੰਧੀ ਕੀਤੇ ਜਾ ਰਹੇ ਕੰਮ ਦੀ ਪੜਤਾਲ ਕੀਤੀ ਗਈ। ਇਸ ਮੌਕੇ ਤੇ ਸਰਵਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ, ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਸੁਰਿੰਦਰ ਕੁਮਾਰ ਕਾਰਜਸਾਧਕ ਅਫ਼ਸਰ ਨਗਰ ਕੌਂਸਲ ਹਾਜ਼ਰ ਸਨ।
ਇਸ ਮੌਕੇ ਤੇ ਸ੍ਰੀ ਅਸ਼ੋਕ ਕੁਮਾਰ ਗੁਪਤਾ ਵੱਲੋਂ ਹਾਜ਼ਰ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਜਨਗਣਨਾ ਦਾ ਕੰਮ ਪੂਰੀ ਤਨਦੇਹੀ ਨਾਲ ਕਰਨ ਅਤੇ 28 ਫਰਵਰੀ 2011 ਦੀ ਰਾਤ ਨੂੰ ਜਨਗਣਨਾ ਸਬੰਧੀ ਜੋ ਰਾਉਂਡ ਲਗਾਇਆ ਜਾਣਾ ਹੈ, ਉਸ ਸਬੰਧੀ ਅਗੇਤੀ ਯੋਜਨਾ ਉਲੀਕ ਲਈ ਜਾਵੇ ਤਾਂ ਜੋ ਜਨਗਣਨਾ ਤੋਂ ਕੋਈ ਵੀ ਵਿਅਕਤੀ ਵਾਂਝਾ ਨਾ ਰਹਿ ਜਾਵੇ। ਜੇਕਰ ਕਿਸੇ ਜਨਗਣਨਾ ਲਈ ਤਾਇਨਾਤ ਕਰਮਚਾਰੀ ਨੂੰ ਕੰਮ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਤਾਲਮੇਲ ਕਰ ਸਕਦਾ ਹੈ।
ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਜਨਗਣਨਾ ਅਫ਼ਸਰ ਹੁਸ਼ਿਆਰਪੁਰ ਵੱਲੋਂ ਆਮ ਜਨਤਾ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਜਨਗਣਨਾ ਲਈ ਤਾਇਨਾਤ ਕਰਮਚਾਰੀਆਂ ਨੂੰ ਪੂਰਨ ਸਹਿਯੋਗ ਦੇਣ। ਜੋ ਵੀ ਸੂਚਨਾ ਇਨ੍ਹਾਂ ਕਰਮਚਾਰੀਆਂ ਵੱਲੋਂ ਮੰਗੀ ਜਾਂਦੀ ਹੈ, ਉਸ ਨੂੰ ਪੂਰਨ ਤੌਰ ਉਪਲਬੱਧ ਕਰਵਾਇਆ ਜਾਵੇ ਕਿਉਂਕਿ ਇਨ੍ਹਾਂ ਅੰਕੜਿਆਂ ਤੇ ਹੀ ਦੇਸ਼ ਦੀਆਂ ਅਗਲੇ 10 ਸਾਲਾਂ ਦੀਆਂ ਵਿਕਾਸ ਯੋਜਨਾਵਾਂ ਤਿਆਰ ਕੀਤੀਆਂ ਜਾਣੀਆਂ ਹਨ। ਆਮ ਜਨਤਾ ਵੱਲੋਂ ਉਪਲਬੱਧ ਕਰਵਾਈ ਗਈ ਸਾਰੀ ਜਾਣਕਾਰੀ ਗੁਪਤ ਰਹੇਗੀ ਅਤੇ ਕੋਈ ਵਿਅਕਤੀ ਉਪਲਬੱਧ ਸੂਚਨਾ ਨੂੰ ਸੂਚਨਾ ਅਧਿਕਾਰ ਐਕਟ ਅਧੀਨ ਪ੍ਰਾਪਤ ਨਹੀਂ ਕਰ ਸਕਦਾ ਹੈ।

No comments:
Post a Comment