ਬੁੱਲ੍ਹੋਵਾਲ, 27 ਫਰਵਰੀ: ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀ ਧਰਮ ਦੱਤ ਤਰਨਾਚ ਨੇ ਅੱਜ ਬੁਲੋਵਾਲ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਯੂਥ ਐਂਡ ਸਪੋਰਟਸ ਕਲੱਬ ਵੱਲੋਂ ਮਹੰਤ ਰਮਿੰਦਰ ਦਾਸ ਡੇਰਾ ਬਾਬਾ ਚਰਨ ਸ਼ਾਹ (ਬਹਾਦਰਪੁਰ) ਦੇ ਸਹਿਯੋਗ ਨਾਲ ਲਗਾਏ ਗਏ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ।
ਇਸ ਮੌਕੇ ਤੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨਾਂ ਵੱਲੋਂ ਆਪਣੇ ਕਲੱਬ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ਤੇ ਰੱਖਿਆ ਹੈ। ਇਸ ਤੋਂ ਪਤਾ ਲਗਦਾ ਹੈ ਕਿ ਇਹ ਨੌਜਵਾਨ ਦੇਸ਼ ਦੀ ਖਾਤਰ ਸ਼ਹੀਦ ਹੋਏ ਨੌਜਵਾਨਾਂ ਤੋਂ ਪ੍ਰੇਰਨਾ ਲੈ ਕੇ ਸਮਾਜ ਸੇਵਾ ਦੇ ਕੰਮ ਕਰ ਰਹੇ ਹਨ। ਇਸ ਕਲੱਬ ਦੇ ਨੌਜਵਾਨ ਖੇਡਾਂ ਦੇ ਨਾਲ-ਨਾਲ ਖੂਨਦਾਨ ਕੈਂਪ ਲਗਾ ਕੇ ਜੋ ਇਹ ਸਮਾਜ ਸੇਵਾ ਦਾ ਕੰਮ ਕਰ ਰਹੇ ਹਨ ਅਤੇ ਪਿੰਡ ਦੇ ਨੌਜਵਾਨ ਸਰਪੰਚ ਸ੍ਰੀ ਅਵਤਾਰ ਸਿੰਘ ਵੀ ਇਸ ਸਮਾਜ ਸੇਵਾ ਦੇ ਕੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ।
ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਸੇਵਾ ਦੇ ਕੰਮਾਂ ਦੇ ਨਾਲ-ਨਾਲ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਅਤੇ ਸ਼ਹਿਰਾਂ, ਪਿੰਡਾਂ ਤੇ ਕਸਬਿਆਂ ਵਿੱਚ ਸੜਕਾਂ ਉਪਰ ਕੀਤੇ ਗਏ ਨਜਾਇਜ਼ ਕਬਜਿਆਂ ਨੂੰ ਹਟਾਉਣ ਲਈ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਤਾਂ ਜੋ ਸੜਕਾਂ ਉਪਰ ਚੱਲਣ ਵਾਲੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ ਕਿਉਂਕਿ ਸੜਕਾਂ ਤੇ ਟਰੈਫਿਕਾਂ ਨਿਯਮਾਂ ਦੀ ਪਾਲਣਾ ਨਾ ਕਰਨ ਕਾਰਨ ਅਤੇ ਸੜਕਾਂ ਤੇ ਨਜਾਇਜ਼ ਕਬਜਿਆਂ ਕਾਰਨ ਟਰੈਫਿਕ ਵਿੱਚ ਰੁਕਾਵਟ ਆਉਂਦੀ ਹੈ ਜੋ ਕਈ ਦੁਰਘਟਨਾਵਾਂ ਦਾ ਕਾਰਨ ਬਣਦੀ ਹੈ। ਇਸ ਲਈ ਸੜਕਾਂ ਤੇ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਣ ਲਈ ਸੜਕਾਂ ਤੇ ਚੱਲਣ ਦੇ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਹੀ ਜ਼ਰੂਰੀ ਹੈ ਜਿਸ ਸਬੰਧੀ ਨੌਜਵਾਨ ਵਰਗ ਹੀ ਆਮ ਲੋਕਾਂ ਨੂੰ ਪ੍ਰੇਰਨਾ ਦੇ ਸਕਦਾ ਹੈ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀ ਤਰਨਾਚ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਮੈਡਲ ਦੇ ਕੇ ਉਨ੍ਹਾਂ ਦੇ ਸਨਮਾਨ ਕੀਤਾ ਅਤੇ ਕਲੱਬ ਵੱਲੋਂ ਮੁੱਖ ਮਹਿਮਾਨ ਦਾ ਸਨਮਾਨ ਵੀ ਕੀਤਾ ਗਿਆ।
ਸਰਪੰਚ ਬੁਲੋਵਾਲ ਸ੍ਰ: ਅਵਤਾਰ ਸਿੰਘ ਨੇ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ । ਪ੍ਰਧਾਨ ਸਪੋਰਟਸ ਕਲੱਬ ਗਗਨ ਦੀਪ ਸਿੰਘ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱ੍ਯਸਿਆ ਕਿ ਅੱਜ ਦੇ ਖੂਨਦਾਨ ਕੈਂਪ ਵਿੱਚ ਲਗਭਗ 30 ਨੌਜਵਾਨਾਂ ਨੇ ਖੂਨਦਾਨ ਕੀਤਾ ਹੈ। ਇਸ ਮੌਕੇ ਤੇ ਉਨ੍ਹਾਂ ਨੇ ਆਪਣੇ ਕਲੱਬ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿੱਧੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਮਹੰਤ ਰਮਿੰਦਰ ਦਾਸ ਡੇਰਾ ਬਾਬਾ ਚਰਨ ਸ਼ਾਹ (ਬਹਾਦਰਪੁਰ) ਨੰਬਰਦਾਰ ਅਜੀਤ ਸਿੰਘ, ਪੰਚ ਪੰਡਤ ਸੋਹਨ ਲਾਲ ਨੇ ਵੀ ਇਸ ਮੌਕੇ ਤੇ ਆਪਣੇ ਵਿਚਾਰ ਪੇਸ਼ ਕੀਤੇ। ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਮੈਂਬਰ ਪੀ ਟੀ ਏ ਤਰਲੋਚਨ ਸਿੰਘ, ਸਾਬਕਾ ਸਰਪੰਚ ਡਾ ਹੰਸ ਰਾਜ ਸਿੰਘ, ਸੀਨੀਅਰ ਵਾਈਸ ਪ੍ਰਧਾਨ ਕਰਨੈਲ ਸਿੰਘ, ਵਾਈਸ ਪ੍ਰਧਾਨ ਸਤੀਸ਼ ਸ਼ਾਰਦਾ, ਪ੍ਰਧਾਨ ਸਪੋਰਟਸ ਸੈਲ ਅਮਨਦੀਪ ਸਿੰਘ, ਸਕੱਤਰ ਮਨਿੰਦਰ ਕਾਕਾ, ਇੰਚਾਰਜ ਖੂਨਦਾਨ ਕੈਂਪ ਬਹਾਦਰ ਸਿੰਘ, ਅਮਨਦੀਪ ਸਿੰਘ, ਜਤਿੰਦਰ ਸ਼ਰਮਾ, ਅਮਿਤ ਕੁਮਾਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

No comments:
Post a Comment