ਹੁਸ਼ਿਆਰਪੁਰ, 10 ਫਰਵਰੀ : ਸਥਾਨਿਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਜਿਲਾ ਸਲਾਹਕਾਰ ਕਮੇਟੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਪਮਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਵੱਧ ਤੋ ਵੱਧ ਪੋਦੇ ਲਗਾਉਣ ਅਤੇ ਪੋਦੇ ਲਗਾਕੇ ਉਨਾਂ ਦੀ ਸਾਂਭ ਸੰਭਾਲ ਕਰਨ। ਉਨਾਂ ਨੇ ਮਾਣਯੋਗ ਉਚ ਅਦਾਲਤਾਂ ਦੇ ਹੁਕਮਾਂ ਅਨਸਾਰ ਆਵਾਜ਼ ਪ੍ਰਦੂਸ਼ਨ ਨੂੰ ਕੰਟਰੋਲ ਕਰਨ ਲਈ ਲਾਊਡ ਸਪੀਕਰਾਂ ਅਤੇ ਡੀ ਜੇ ਦੀ ਆਵਾਜ਼ ਮਿੱਥੇ ਮਾਪ-ਦੰਡਾਂ ਅਨੁਸਾਰ ਹੀ ਚਲਾਉਣ। ਉਨਾਂ ਕਿਹਾ ਕਿ ਉਚੀ ਆਵਾਜ਼ ਵਿਚ ਲਾਊਡ ਸਪੀਕਰ ਅਤੇ ਡੀ ਜੇ ਵੱਜਣ ਨਾਲ ਜਿਥੇ ਬੱਚਿਆ ਦੀ ਪੜਾਈ ਦਾ ਨੁਕਸਾਨ ਹੁੰਦਾ ਹੈ ਉਥੇ ਆਮ ਮਰੀਜ਼ਾਂ ਅਤੇ ਦਿਲ ਦੇ ਰੋਗਾਂ ਦੇ ਮਰੀਜ਼ਾਂ ਦੀ ਸਿਹਤ ਨੂੰ ਵੀ ਨੁਕਸਾਨ ਪਹੁੰਚਦਾ ਹੈ । ਇਸ ਲਈ ਆਵਾਜ਼ ਪ੍ਰਦੂਸ਼ਨ ਨੂੰ ਕੰਟਰੋਲ ਕਰਨ ਲਈ ਮਾਣਯੋਗ ਉਚ ਅਦਾਲਤਾਂ ਦੇ ਹੁਕਮਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ।
ਸ੍ਰੀ ਤਰਨਾਚ ਨੇ ਲੋਕਾਂ ਨੂੰ ਹੋਰ ਅਪੀਲ ਕੀਤੀ ਕਿ ਉਹ ਸਰਕਾਰੀ ਜਾਇਦਾਦਾਂ,ਜ਼ਮੀਨਾਂ ਅਤੇ ਸੜਕਾਂ ਦੇ ਕਿਨਾਰਿਆਂ ਤੇ ਨਜਾਇਜ਼ ਕਬਜ਼ੇ ਨਾ ਕਰਨ ਅਤੇ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਜਿਲਾ ਪ੍ਰਸ਼ਾਸਨ ਨੂੰ ਸਹਿਯੋਗ ਦੇਣ । ਉਨਾਂ ਕਿਹਾ ਕਿ ਸੜਕਾਂ ਉਪਰ ਵਾਹਨਾਂ ਦੀ ਆਵਾਜਾਈ ਬਹੁਤ ਵੱਧ ਗਈ ਹੈ ਅਤੇ ਸੜਕੀ ਦਰਘਟਨਾਵਾਂ ਵੀ ਵੱਧ ਰਹੀਆਂ ਹਨ , ਇਨਾਂ ਸੜਕੀ ਦੁਰਘਟਨਾਵਾਂ ਨੂੰ ਘੱਟ ਕਰਨ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਕਿਹਾ । ਉਨਾਂ ਨੇ ਸਲਾਹਕਾਰ ਕਮੇਟੀਆਂ ਦੇ ਮੈਬਰਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਸਾਫ ਰੱਖਣ, ਆਵਾਜ਼ ਪ੍ਰਦੂਸ਼ਨ ਕੰਟਰੋਲ ਕਰਨ,ਨਜਾਇਜ਼ ਕਬਜਿਆਂ ਨੂੰ ਹਟਾਉਣ।

No comments:
Post a Comment