ਹੁਸ਼ਿਆਰਪੁਰ, 11 ਫਰਵਰੀ: ਪੰਜਾਬ ਸਰਕਾਰ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਪੇਂਡੂ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਸਿਹਤ ਸੰਭਾਲ ਲਈ ਹਰ ਪਿੰਡ ਵਿੱਚ ਜਿੰਮ ਖੋਲ੍ਹੇ ਜਾ ਰਹੇ ਹਨ। ਜਿਨ੍ਹਾਂ ਤੇ 20 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਪਿੰਡ ਬੈਂਸਤਾਨੀ ਵਿਖੇ ਨੌਜਵਾਨ ਲਈ ਬਣਾਏ ਗਏ ਨਵੇਂ ਜਿੰਮ ਦਾ ਉਦਘਾਟਨ ਕਰਨ ਉਪਰੰਤ ਇੱਕ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਬੀਬੀ ਜੋਸ਼ ਨੇ ਕਿਹਾ ਕਿ ਹੁਣ ਤੱਕ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ 35 ਪਿੰਡਾਂ ਵਿੱਚ ਜਿੰਮ ਖੋਲ੍ਹੇ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਪਿੰਡਾਂ ਵਿੱਚ ਵੀ ਜਿੰਮ ਜਲਦੀ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਪੇਂਡੂ ਨੌਜਵਾਨਾਂ ਨੂੰ ਆਪਣੀ ਸਿਹਤ ਸੰਭਾਲ ਲਈ ਪਿੰਡਾਂ ਤੋਂ ਦੂਰ ਸ਼ਹਿਰਾਂ ਵਿੱਚ ਕਸਰਤ ਕਰਨ ਲਈ ਜਾਣਾ ਪੈਂਦਾ ਸੀ ਜਿਸ ਨਾਲ ਉਨ੍ਹਾਂ ਦਾ ਸਮਾਂ ਅਤੇ ਪੈਸੇ ਦਾ ਵਧੇਰੇ ਖਰਚਾ ਹੁੰਦਾ ਸੀ। ਪਿੰਡਾਂ ਵਿੱਚ ਜਿੰਮਾਂ ਦੇ ਬਣਨ ਨਾਲ ਨੌਜਵਾਨ ਵਰਗ ਪਿੰਡਾਂ ਵਿੱਚ ਰਹਿ ਕੇ ਕਸਰਤ ਕਰਕੇ ਸਿਹਤ ਦੀ ਸੰਭਾਲ ਕਰ ਸਕਣਗੇ ਅਤੇ ਨਸ਼ਿਆਂ ਤੋਂ ਵੀ ਦੂਰ ਰਹਿਣਗੇ।
ਬੀਬੀ ਜੋਸ਼ ਨੇ ਕਿਹਾ ਕਿ ਜਦੋਂ ਵੀ ਅਕਾਲੀ-ਭਾਜਪਾ ਸਰਕਾਰ ਹੋਂਦ ਵਿੱਚ ਆਉਂਦੀ ਹੈ, ਉਦੋਂ ਹੀ ਵਿਕਾਸ ਦੇ ਕੰਮ ਪਹਿਲ ਦੇ ਆਧਾਰ ਤੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਸਾਫ਼ ਸੁਥਰੇ ਪੀਣ ਵਾਲੇ ਪਾਣੀ ਦੀ ਸੁਵਿਧਾ ਲਗਭਗ ਸਾਰੇ ਪਿੰਡਾਂ ਵਿੱਚ ਮੁਹੱਈਆ ਕਰਵਾ ਦਿੱਤੀ ਗਈ ਹੈ ਅਤੇ ਪਿੰਡਾਂ ਨੂੰ ਆਪਸ ਵਿੱਚ ਲਿੰਕ ਸੜਕਾਂ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਦੁਪਹਿਰ ਦਾ ਖਾਣਾ ਅਤੇ ਹੋਰ ਕਈ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ। ਸਰਕਾਰੀ ਸਕੂਲਾਂ ਦੀਆਂ ਚਾਰਦੀਵਾਰੀਆਂ ਅਤੇ ਗਰਾਉਂਡਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਪਿੰਡਾਂ ਨੂੰ ਬਰਸਾਤੀ ਪਾਣੀ ਦੇ ਬਚਾਅ ਲਈ ਚੋਆਂ ਦੇ ਦੁਆਲੇ ਬੰਧ ਬਣਾਏ ਗਏ ਹਨ ਤਾਂ ਜੋ ਪਿੰਡਾਂ ਦੀ ਆਬਾਦੀ ਅਤੇ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਨਾ ਹੋ ਸਕੇ।
ਇਸ ਉਪਰੰਤ ਬੀਬੀ ਜੋਸ਼ ਨੇ ਪਿੰਡ ਦੇ ਮਹਿਲਾ ਮੰਡਲ ਨੂੰ ਘਰੇਲੂ ਸਮਾਗਮਾਂ ਲਈ ਛੋਟੇ ਬਰਤਨ ਦਿੱਤੇ ਜਿਨ੍ਹਾਂ ਵਿੱਚ ਥਾਲੀਆਂ, ਕੋਲੀਆਂ, ਗਲਾਸ, ਜੱਗ, ਚਮਚੇ, ਵੱਡੀਆਂ ਕੇਤਲੀਆਂ ਆਦਿ ਸ਼ਾਮਲ ਹਨ। ਪਿੰਡ ਦੇ ਸਰਪੰਚ ਅਮ੍ਰਿਤਪਾਲ ਸਿੰਘ ਨੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਪਿੰਡ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਤੇ ਬੀ ਡੀ ਪੀ ਓ ਬਲਾਕ-2 ਮਹੇਸ਼ ਕੁਮਾਰ, ਜੇ ਈ ਰਾਜ ਕੁਮਾਰ, ਪੰਚ ਸਰੂਪ ਸਿੰਘ, ਪੰਚ ਬਲਵਿੰਦਰ ਸਿੰਘ, ਬਾਬਾ ਸ਼ਾਮ ਸਿੰਘ, ਜਥੇਦਾਰ ਸਾਧੂ ਸਿੰਤ, ਜਥੇਦਾਰ ਗੁਰਪਾਲ ਸਿੰਘ, ਬਲਵੰਤ ਸਿੰਘ, ਸੁਰਜੀਤ ਸਿੰਘ ਅਧਿਕਾਰਾ, ਹਰਜਿੰਦਰ ਸਿੰਘ ਅਧਿਕਾਰਾ, ਅਮਰੀਕ ਸਿੰਘ ਮਿੱਕਾ, ਕਮਲਜੀਤ ਸਿੰਘ, ਗੁਰਦੀਪ ਸਿੰਘ ਦੀਪਾ, ਇੰਦਰਜੀਤ ਕੌਰ, ਕੇਵਲ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

No comments:
Post a Comment