ਹੁਸ਼ਿਆਰਪੁਰ, 4 ਜਨਵਰੀ: ਜ਼ਿਲ੍ਹਾ ਹੁਸ਼ਿਆਰਪੁਰ ਅੰਦਰ ਚੱਲ ਰਹੀ ਮਨਰੇਗਾ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਡੀ ਆਰ ਭਗਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਆਰ ਕੇ ਵਰਮਾ ਐਕਸੀਅਨ ਪੰਚਾਇਤੀ ਰਾਜ, ਜ਼ਿਲ੍ਹੇ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਸ੍ਰੀ ਤਰਨਾਚ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮਨਰੇਗਾ ਸਕੀਮ ਨੂੰ ਜ਼ਿਲ੍ਹੇ ਅੰਦਰ ਸਫ਼ਲਤਾਪੂਰਵਕ ਤੇ ਸੁਚਾਰੂ ਢੰਗ ਨਾਲ ਚਲਾਉਣ ਲਈ, ਵੱਖ-ਵੱਖ ਬਲਾਕਾਂ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੋਆਰਡੀਨੇਟ ਕਰਨ ਅਤੇ ਨਰੇਗਾ ਸਕੀਮ ਅਧੀਨ ਚਲ ਰਹੇ ਕੰਮਾਂ ਦੀ ਸਮੀਖਿਆ ਅਤੇ ਚੈਕਿੰਗ ਕਰਨ ਲਈ ਵੱਖ-ਵੱਖ ਜ਼ਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ।
ਸ੍ਰੀ ਤਰਨਾਚ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗਰੀਬ ਅਤੇ ਲੋੜਵੰਦ ਵਿਅਕਤੀਆਂ ਨੂੰ ਮਨਰੇਗਾ ਸਕੀਮ ਦਾ ਲਾਭ ਪਹੁੰਚਾਉਣ । ਉਨ੍ਹਾਂ ਨੇ ਜੰਗਲਾਤ ਵਿਭਾਗ ਅਤੇ ਭੂਮੀ ਸੁਰੱਖਿਆ ਤੇ ਜਲ ਸੰਭਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੰਢੀ ਏਰੀਏ ਦੇ ਲੋਕਾਂ ਨੂੰ ਮਨਰੇਗਾ ਸਕੀਮ ਦਾ ਲਾਭ ਪਹੁੰਚਾਉਣ ਲਈ ਆਪਣੇ ਵਿਭਾਗਾਂ ਨਾਲ ਸਬੰਧਤ ਨਵੇਂ ਪ੍ਰੋਜੈਕਟ ਅਤੇ ਸਕੀਮਾਂ ਬਣਾਉਣ ਤਾਂ ਜੋ ਬੇ-ਰੁਜ਼ਗਾਰ ਜਾਬ ਕਾਰਡ ਹੋਲਡਰ ਵਿਅਕਤੀਆਂ ਨੂੰ ਰੋਜ਼ਗਾਰ ਮੁਹੱਈਆ ਕੀਤਾ ਜਾ ਸਕੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਵਿਭਾਗਾਂ ਕੋਲ ਮਨਰੇਗਾ ਸਕੀਮ ਅਧੀਨ ਫੰਡ ਬਕਾਇਆ ਪਏ ਹਨ, ਨੂੰ ਜਲਦੀ ਖਰਚ ਕਰਕੇ ਇਸ ਦਾ ਲਾਭ ਲੋੜਵੰਦਾਂ ਨੂੰ ਪਹੁੰਚਾਇਆ ਜਾਵੇ, ਫੰਡਾਂ ਦੇ ਵਰਤੋਂ ਸਰਟੀਫਿਕੇਟ ਜਲਦੀ ਦਿੱਤੇ ਜਾਣ ਅਤੇ ਸਾਰੇ ਖਰਚੇ ਨੂੰ ਆਨ ਲਾਈਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਕੋਈ ਜਾਬ ਕਾਰਡ ਹੋਲਡਰ ਕੰਮ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਕੰਮ ਮੁਹੱਈਆ ਕਰਵਾਇਆ ਜਾਵੇ

No comments:
Post a Comment