ਹੁਸ਼ਿਆਰਪੁਰ, 15 ਫਰਵਰੀ: ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਵਿੱਚ ਕੰਮ-ਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਅਧਿਆਪਕਾਂ ਦੀਆਂ ਮੁਸ਼ਕਲਾਂ ਦਾ ਜਲਦੀ ਹੱਲ ਕਰਨ ਲਈ ਮੰਡਲ ਪੱਧਰ ਤੇ ਖੁੱਲ੍ਹੇ ਦਰਬਾਰ ਲਗਾਏ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਪ੍ਰਮੁੱਖ ਸਕੱਤਰ ਸਿੱਖਿਆ ਵਿਭਾਗ ਪੰਜਾਬ (ਸਕੂਲਜ਼) ਸ੍ਰੀ ਸੀ ਰਾਉਲ ਨੇ ਅੱਜ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਜ¦ਧਰ ਮੰਡਲ ਅਧੀਨ ਕੰਮ ਕਰਦੇ ਅਤੇ ਸੇਵਾ ਮੁਕਤ ਅਧਿਅਪਕਾਂ ਦੀਆਂ ਸਮੱਸਿਆਵਾਂ ਦੇ ਨਿਵਾਰਨ ਸਬੰਧੀ ਆਯੋਜਿਤ ਕੀਤੇ ਗਏ ਖੁੱਲ੍ਹੇ ਦਰਬਾਰ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ, ਡੀ ਪੀ ਆਈ (ਸੈਕੰਡਰੀ) ਦਵਿੰਦਰ ਸਿੰਘ, ਡੀ.ਪੀ.ਆਈ. (ਐਲੀ:) ਡਾ ਐਸ ਐਸ ਰੰਧਾਵਾ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਪ੍ਰਮੁੱਖ ਸਕੱਤਰ ਸਿੱਖਿਆ ਵਿਭਾਗ ਪੰਜਾਬ (ਸਕੂਲਜ਼) ਸ੍ਰੀ ਸੀ. ਰਾਉਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਕਰਨ ਦੇ ਮੰਤਵ ਨਾਲ ਅੱਜ ਦਾ ਇਹ ਖੁੱਲ੍ਹਾ ਦਰਬਾਰ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ 4 ਫਰਵਰੀ ਨੂੰ ਪਟਿਆਲਾ ਡਵੀਜਨ ਵਿੱਚ ਵੀ ਇਸ ਤਰਾਂ ਦਾ ਖੁੱਲ੍ਹਾ ਦਰਬਾਰ ਲਗਾਇਆ ਗਿਆ ਸੀ। ਅੱਜ ਦੇ ਇਸ ਖੁੱਲ੍ਹੇ ਦਰਬਾਰ ਵਿੱਚ ਜਲੰਧਰ ਮੰਡਲ ਦੇ 7 ਜ਼ਿਲ੍ਹਿਆਂ ਹੁਸ਼ਿਆਰਪੁਰ, ਕਪੂਰਥਲਾ, ਗੁਰਦਾਸਪੁਰ, ਜ¦ਧਰ, ਅੰਮ੍ਰਿਤਸਰ, ਤਰਨਤਾਰਨ ਅਤੇ ਨਵਾਂਸ਼ਹਿਰ ਵਿੱਚ ਕੰਮ ਕਰ ਰਹੇ ਅਤੇ ਸੇਵਾ ਮੁਕਤ ਅਧਿਆਪਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਬੁਲਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਆਪਣੀਆਂ ਮੁਸ਼ਕਲਾਂ ਹੱਲ ਕਰਾਉਣ ਲਈ ਪੂਰੀ ਜਾਣਕਾਰੀ ਨਾ ਹੋਣ ਕਾਰਨ ਉਨ੍ਹਾਂ ਨੂੰ ਕਾਫ਼ੀ ਮੁਸ਼ਕਲ ਪੇਸ਼ ਆ ਰਹੀ ਸੀ ਅਤੇ ਅਦਾਲਤਾਂ ਵਿੱਚ ਚਲ ਰਹੇ ਕੇਸਾਂ ਨੂੰ ਘੱਟ ਕਰਨ ਲਈ ਇਹ ਖੁੱਲ੍ਹੇ ਦਰਬਾਰ ਲਗਾਏ ਜਾ ਰਹੇ ਹਨ। ਇਸ ਵਿੱਚ ਅਧਿਅਪਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਨੂੰ ਸਬੰਧਤ ਅਧਿਕਾਰੀਆਂ ਤੱਕ ਪਹੁੰਚ ਕਰਨ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਸਬੰਧਤ ਅਧਿਕਾਰੀਆਂ ਕੋਲ ਜਾ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰ ਸਕਣ। ਉਨ੍ਹਾਂ ਦੱਸਿਆ ਕਿ ਅੱਜ ਦੇ ਇਸ ਖੁਲ੍ਹੇ ਦਰਬਾਰ ਵਿੱਚ ਲਗਭਗ 200 ਦੇ ਕਰੀਬ ਕੇਸਾਂ ਨੂੰ ਸੁਣਿਆ ਗਿਆ ਹੈ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਇਹ ਕੇਸ ਦੇ ਦਿੱਤੇ ਗਏ ਹਨ ਅਤੇ ਇਨ੍ਹਾਂ ਦਾ ਹੱਲ ਜਲਦੀ ਕਰਨ ਲਈ ਕਿਹਾ ਗਿਆ ਹੈ।
ਸ੍ਰੀ ਸੀ ਰਾਉਲ ਨੇ ਹੋਰ ਦੱਸਿਆ ਕਿ ਅੱਜ ਦੇ ਖੁੱਲ੍ਹੇ ਦਰਬਾਰ ਵਿੱਚ ਕੰਮ ਕਰ ਰਹੇ ਅਤੇ ਸੇਵਾ ਮੁਕਤ ਅਧਿਆਪਕਾਂ ਦੇ ਜਿਆਦਾਤਰ ਪੈਨਸ਼ਨ ਦੇ ਕੇਸ, ਗਰੈਚਟੀ ਦੇ ਕੇਸ, ਛੁੱਟੀਆਂ ਦੇ ਬਕਾਏ ਸਬੰਧੀ, ਬਦਲੀ ਸਬੰਧੀ, ਤਰੱਕੀ ਸਬੰਧੀ, ਅਧਿਆਪਕਾਂ ਵੱਲੋਂ ਗੈਰ-ਹਾਜ਼ਰ ਰਹਿਣ, ਦੇਰ ਨਾਲ ਆਉਣ ਵਾਲੇ ਅਧਿਆਪਕਾਂ ਦੀਆਂ ਸ਼ਿਕਾਇਤਾਂ ਸਬੰਧੀ ਸਨ ਜਿਨ੍ਹਾਂ ਦਾ ਨਿਪਟਾਰਾ / ਅਗਲੇਰੀ ਕਾਰਵਾਈ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤਰਾਂ ਦੇ ਖੁੱਲ੍ਹੇ ਦਰਬਾਰ ਲਗਾਉਣ ਨਾਲ ਅਧਿਆਪਕਾਂ ਦਾ ਵਾਰ-ਵਾਰ ਚੰਡੀਗੜ੍ਹ ਵਿਖੇ ਜਾਣ-ਆਣ ਦਾ ਸਮਾਂ ਅਤੇ ਪੈਸਾ ਬਚੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਜਲਦੀ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਅਦਾਲਤਾਂ ਵਿੱਚ ਹੋਣ ਵਾਲੇ ਕੇਸਾਂ ਦੀ ਗਿਣਤੀ ਵਿੱਚ ਵੀ ਕਮੀ ਆਵੇਗੀ।
ਇਸ ਮੌਕੇ ਤੇ ਜਲੰਧਰ ਮੰਡਲ ਦੇ ਮੰਡਲ ਸਿੱਖਿਆ ਅਫ਼ਸਰ ਮੈਡਮ ਆਦਰਸ਼ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹੁਸ਼ਿਆਰਪੁਰ ਇੰਦਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: / ਐਲੀ:) ਨਵਾਂਸ਼ਹਿਰ ਮੈਡਮ ਦਰਸ਼ਨ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕ:) ਕਪੂਰਥਲਾ ਕੁਲਦੀਪ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਕਪੂਰਥਲਾ ਕਮਲ ਕਾਂਤ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਜਲੰਧਰ ਜੋਗਿੰਦਰ ਦਾਸ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਜਲੰਧਰ ਬਲਬੀਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਅੰਮ੍ਰਿਤਸਰ ਸੁਰਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਅਮ੍ਰਿਤਸਰ ਸੁਖਵਿੰਦਰ ਸਿੰਘ, ਤਰਨਤਾਰਨ ਅਤੇ ਗੁਰਦਾਸਪੁਰ ਦੇ ਅਧਿਕਾਰੀ ਹਾਜ਼ਰ ਸਨ।

No comments:
Post a Comment