ਹੁਸ਼ਿਆਰਪੁਰ, 13 ਫਰਵਰੀ: ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਰਾਜ ਪੱਧਰੀ ਸਮਾਗਮ ਸਬ-ਡਵੀਜ਼ਨ ਗੜ੍ਹਸ਼ੰਕਰ ਦੇ ਇਤਿਹਾਸਕ ਪਿੰਡ ਖੁਰਾਲਗੜ੍ਹ ਵਿਖੇ 23 ਫਰਵਰੀ 2011 ਨੂੰ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਮੁੱਖ ਮੰਤਰੀ ਪੰਜਾਬ ਸ੍ਰ: ਪ੍ਰਕਾਸ਼ ਸਿੰਘ ਬਾਦਲ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਇਹ ਜਾਣਕਾਰੀ ਸ੍ਰ: ਸੋਹਨ ਸਿੰਘ ਠੰਡਲ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਨੇ ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਰਾਜ ਪੱਧਰੀ ਸਮਾਗਮ ਦੇ ਅਗੇਤੇ ਪ੍ਰਬੰਧਾਂ ਸਬੰਧੀ ਆਯੋਜਿਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ, ਰਾਕੇਸ਼ ਅਗਰਵਾਲ ਐਸ ਐਸ ਪੀ, ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਡੀ ਆਰ ਭਗਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਜਸਪਾਲ ਸਿੰਘ ਜੱਸੀ ਐਸ ਡੀ ਐਮ ਗੜ੍ਹਸ਼ੰਕਰ, ਡਾ. ਸ਼ਾਮ ਲਾਲ ਮਹਾਜਨ ਸਿਵਲ ਸਰਜਨ, ਭੁਪਿੰਦਰਜੀਤ ਸਿੰਘ ਜ਼ਿਲ੍ਹਾ ਮਾਲ ਅਫ਼ਸਰ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਅਕਾਲੀ-ਭਾਜਪਾ ਦੇ ਉਘੇ ਨੇਤਾ ਹਾਜ਼ਰ ਸਨ।
ਸ੍ਰ: ਠੰਡਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਪਿੰਡ ਖੁਰਾਲਗੜ੍ਹ ਵਿਖੇ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਰਹਿ ਕੇ ਤਪੱਸਿਆ ਕੀਤੀ ਅਤੇ ਲੋਕਾਂ ਨੂੰ ਜਾਤ-ਪਾਤ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਉਪਰ ਉਠ ਕੇ ਉਸਾਰੂ ਸਮਾਜ ਦੀ ਸਿਰਜਣਾ ਲਈ ਪ੍ਰੇਰਣਾ ਦਿੱਤੀ। ਉਨ੍ਹਾਂ ਦੱਸਿਆ ਕਿ ਅੱਜ ਵੀ ਇਸ ਇਤਿਹਾਸਕ ਧਾਰਮਿਕ ਸਥਾਨ ਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਨਾਲ ਸਬੰਧਤ ਇਤਿਹਾਸਕ ਵਸਤਾਂ ਮੌਜੂਦ ਹਨ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਰਾਜ ਪੱਧਰੀ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜਨ ਲਈ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਨ।
ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਨੇ ਇਸ ਰਾਜ ਪੱਧਰੀ ਸਮਾਗਮ ਨੂੰ ਨੇਪਰੇ ਚਾੜਨ ਲਈ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਆਪਣੀ ਡਿਊਟੀ ਪੂਰੀ ਲਗਨ ਨਾਲ ਨਿਭਾਉਣ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਸਬੰਧੀ ਦੁਬਾਰਾ ਰੀਵੀਊ ਮੀਟਿੰਗ 20 ਫਰਵਰੀ 2011 ਨੂੰ ਸਵੇਰੇ 11-00 ਵਜੇ ਸਮਾਗਮ ਵਾਲੀ ਥਾਂ ਪਿੰਡ ਖੁਰਾਲਗੜ੍ਹ ਵਿਖੇ ਹੋਵੇਗੀ।

No comments:
Post a Comment