ਹੁਸ਼ਿਆਰਪੁਰ, 8 ਫਰਵਰੀ: ਸ੍ਰੀ ਤੀਕਸ਼ਨ ਸੂਦ, ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਨੇ ਅੱਜ ਮੁਹੱਲਾ ਸੁੰਦਰ ਨਗਰ ਵਿੱਚ ਬੀਤੀ ਦਿਨੀਂ ਗੁਜ਼ਰਾਂ ਦੇ ਕੁਲ ਵਿੱਚ ਅਚਾਨਕ ਅੱਗ ਲੱਗ ਜਾਣ ਕਾਰਨ ਝੁਲਸੀਆਂ 27 ਮੱਝਾਂ ਦੇ ਮਾਲਕ ਕਰਮਦੀਨ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਆਪਣੇ ਕੋਲੋਂ 20 ਹਜ਼ਾਰ ਰੁਪਏ ਨਕਦ ਸਹਾਇਤਾ ਵਜੋਂ ਦਿੱਤੇ ਅਤੇ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੁਆਉਣ ਦਾ ਭਰੋਸਾ ਦੁਆਇਆ। ਇਸ ਮੌਕੇ ਤੇ ਸਰਵਸ੍ਰੀ ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਡਾ. ਸਤਵਿੰਦਰਜੀਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਹੁਸ਼ਿਆਰਪੁਰ, ਜਗਤਾਰ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਭਾਜਪਾ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਕਮਲਜੀਤ ਸੇਤੀਆ ਜ਼ਿਲ੍ਹਾ ਜਨਰਲ ਸਕੱਤਰ ਭਾਜਪਾ, ਰਮੇਸ਼ ਜ਼ਾਲਮ, ਅਸ਼ਵਨੀ ਓਹਰੀ, ਨਿਪੁੰਨ ਸ਼ਰਮਾ, ਮਨਜੀਤ ਸਿੰਘ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
ਸ੍ਰੀ ਸੂਦ ਨੇ ਦੱਸਿਆ ਕਿ ਅੱਗ ਨਾਲ ਝੁਲਸੀਆਂ ਮੱਝਾਂ ਬਾਰੇ ਸੂਚਨਾ ਮਿਲਦੇ ਸਾਰ ਹੀ ਉਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਨੂੰ ਮੌਕੇ ਤੇ ਪਹੁੰਚ ਕੇ ਮੁਫ਼ਤ ਇਲਾਜ ਕਰਨ ਲਈ ਕਿਹਾ। ਜਿਸ ਤੇ ਪਸ਼ੂ ਪਾਲਣ ਵਿਭਾਗ ਦੀਆਂ ਚਾਰ ਟੀਮਾਂ ਨੇ ਤੁਰੰਤ ਪਹੁੰਚ ਕੇ ਝੁਲਸੀਆਂ ਮੱਝਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਜਿਸ ਨਾਲ ਝੁਲਸੀਆਂ ਮੱਝਾਂ ਠੀਕ ਹੋ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੱਝਾਂ ਦੇ ਚੈਕਅਪ ਵਾਸਤੇ ਪਸ਼ੂ ਪਾਲਣ ਵਿਭਾਗ ਦੀ ਇਕ ਟੀਮ ਦੀ ਡਿਊਟੀ ਲਗਾ ਦਿੱਤੀ ਗਈ ਹੈ ਜੋ ਇਨ੍ਹਾਂ ਦੇ ਠੀਕ ਹੋਣ ਤੱਕ ਇਲਾਜ ਕਰੇਗੀ।

No comments:
Post a Comment