ਹੁਸ਼ਿਆਰਪੁਰ, 5 ਫਰਵਰੀ: ਮੈਡੀਕਲ ਕਾਲਜਾਂ ਦੇ ਵਿਸਥਾਰ ਲਈ ਪੰਜਾਬ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਦੇ ਵਿਸਥਾਰ ਲਈ 148 ਕਰੋੜ ਰੁਪਏ, ਮੈਡੀਕਲ ਕਾਲਜ ਪਟਿਆਲਾ ਲਈ 60 ਕਰੋੜ ਰੁਪਏ ਅਤੇ ਮੈਡੀਕਲ ਕਾਲਜ ਫਰੀਦਕੋਟ ਦੇ ਵਿਸਥਾਰ ਲਈ 100 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਅੱਜ ਸ੍ਰੀਮਤੀ ਉਰਮਿਲਾ ਦੇਵੀ ਗਰੁੱਪ ਆਫ਼ ਮੈਡੀਕਲ ਇੰਸਟੀਚਿਊਟ ਖੜਕਾਂ ਵੱਲੋਂ ਇਸ ਇੰਸਟੀਚਿਊਟ ਦੇ ਸੰਸਥਾਪਕ ਸਵ: ਸ੍ਰੀ ਮੋਹਕਮ ਸਿੰਘ ਵਾਲੀਆ ਦੀ ਯਾਦ ਵਿੱਚ ਸ੍ਰੀਮਤੀ ਉਰਮਿਲਾ ਦੇਵੀ ਆਯੂਰਵੈਦਿਕ ਕਾਲਜ ਵਿਖੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਉਦਘਾਟਨ ਕਰਨ ਉਪਰੰਤ ਕੀਤਾ। ਸੰਸਥਾ ਦੇ ਚੇਅਰਮੈਨ ਡਾ ਅਮਰਜੀਤ ਸਿੰਘ, ਵਾਈਸ ਚੇਅਰਮੈਨ ਜਸਦੇਵ ਸਿੰਘ, ਸਿਵਲ ਸਰਜਨ ਡਾ ਸ਼ਾਮ ਲਾਲ ਮਹਾਜਨ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ ਅਤੇ ਦਿਹਾਤੀ ਮੰਡਲ ਪ੍ਰਧਾਨ ਭਾਜਪਾ ਵਿਜੇ ਪਠਾਨੀਆ ਵੀ ਇਸ ਮੌਕੇ ਉਨ੍ਹਾਂ ਦੇ ਨਾਲ ਸਨ।
ਇਸ ਮੌਕੇ ਤੇ ਸ੍ਰੀ ਸੂਦ ਨੇ ਬੋਲਦਿਆਂ ਕਿਹਾ ਕਿ ਇਹ ਸੰਸਥਾ ਆਪਣੇ ਕਾਲਜ ਵਿੱਚ ਬੱਚਿਆਂ ਨੂੰ ਆਯੂਰਵੈਦ ਦੀ ਸਿੱਖਿਆ ਦੇਣ ਦੇ ਨਾਲ-ਨਾਲ ਸਮਾਜਿਕ ਕੰਮਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈ ਰਹੀ ਹੈ ਜਿਸ ਨਾਲ ਕੰਢੀ ਖੇਤਰ ਵਿੱਚ ਰਹਿਣ ਵਾਲੇ ਲੋਕਾਂ ਨੂੰ ਕਾਫ਼ੀ ਫਾਇਦਾ ਹੋ ਰਿਹਾ ਹੈ। ਇਸ ਸੰਸਥਾ ਵੱਲੋਂ ਜੋ ਇਹ ਮੈਡੀਕਲ ਕੈਂਪ ਲਗਾਇਆ ਗਿਆ ਹੈ, ਇਹ ਬਹੁਤ ਹੀ ਸ਼ਲਾਘਾਯੋਗ ਕੰਮ ਹੈ। ਇਸ ਕੈਪ ਵਿੱਚ ਨੌਜਵਾਨਾਂ ਵੱਲੋਂ ਦਾਨ ਕੀਤਾ ਗਿਆ ਖੂਨ ਬਹੁਤ ਕੀਮਤੀ ਜਾਨਾਂ ਨੂੰ ਬਚਾਉਣ ਦੇ ਕੰਮ ਆਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਆਯੂਰਵੈਦ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਇਸ ਕਾਲਜ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਦਾ ਕੈਂਪਸ ਆਫਿਸ ਹੁਸ਼ਿਆਰਪੁਰ ਵਿਖੇ ਸ਼ੁਰੂ ਹੋ ਗਿਆ ਹੈ । ਇਸ ਮੌਕੇ ਤੇ ਸ੍ਰੀ ਸੂਦ ਨੇ ਖੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ।
ਸੰਸਥਾ ਦੇ ਚੇਅਰਮੈਨ ਡਾ ਅਮਰਜੀਤ ਸਿੰਘ ਨੇ ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦਾ ਖੂਨਦਾਨ ਕੈਂਪ ਇਸ ਕਾਲਜ ਦੇ ਸੰਸਥਾਪਕ ਸਵ: ਸ੍ਰੀ ਮੋਹਕਮ ਸਿੰਘ ਵਾਲੀਆ ਦੀ ਯਾਦ ਵਿੱਚ ਲਗਾਇਆ ਗਿਆ ਹੈ ਜਿਨ੍ਹਾਂ ਦਾ ਅੱਜ ਜਨਮ ਦਿਨ ਵੀ ਹੈ। ਇਸ ਲਈ ਉਨ੍ਹਾਂ ਦੇ ਜਨਮ ਦਿਨ ਨੂੰ ਸਮਰਪਿਤ ਇਹ ਖੂਨਦਾਨ ਕੈਂਪ ਪਿਛਲੇ ਸਾਲ 5 ਫਰਵਰੀ ਨੂੰ ਵੀ ਲਗਾਇਆ ਗਿਆ ਸੀ ਅਤੇ ਇਹ ਖੂਨਦਾਨ ਕੈਂਪ ਹਰ ਸਾਲ ਇਸੇ ਦਿਨ ਉਨ੍ਹਾਂ ਦੀ ਯਾਦ ਵਿੱਚ ਲਗਾਇਆ ਜਾਇਆ ਕਰੇਗਾ। ਉਨ੍ਹਾਂ ਹੋਰ ਦੱਸਿਆ ਕਿ ਅੱਜ ਦੇ ਖੂਨਦਾਨ ਕੈਂਪ ਵਿੱਚ 300 ਤੋਂ ਵੱਧ ਨੌਜਵਾਨਾਂ ਨੇ ਖੂਨਦਾਨ ਕਰਨ ਲਈ ਆਪਣੇ ਨਾਂ ਰਜਿਸਟਰਡ ਕਰਵਾਏ ਹਨ। ਅੱਜ ਦੇ ਕੈਂਪ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਡਾਕਟਰਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਤੇ ਸੰਸਥਾ ਵੱਲੋਂ ਮੁੱਖ ਮਹਿਮਾਨ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਿਹਤ ਅਫ਼ਸਰ ਯਸ਼ ਮਿੱਤਰਾ, ਜ਼ਿਲ੍ਹਾ ਪ੍ਰੀਵਾਰ ਭਲਾਈ ਅਫ਼ਸਰ ਸੀ ਐਲ ਕਾਜਲ, ਡਾ ਅਮਰਜੀਤ ਲਾਲ, ਮੈਡੀਕਲ ਅਫ਼ਸਰ ਡਾ ਲਖਵੀਰ ਸਿੰਘ, ਸੰਸਥਾ ਦੀ ਜਨਰਲ ਸਕੱਤਰ ਅੰਜੂ ਵਾਲੀਆ, ਡਾਇਰੈਕਟਰ ਜੋਤੀ ਵਾਲੀਆ, ਡਾ ਇੰਦਰ ਪਾਲ ਸਿੰਘ, ਹਰਭਜਨ ਸਿੰਘ ਵਾਲੀਆ, ਐਡਵੋਕੇਟ ਜੋਗਿੰਦਰ ਪਾਲ ਵਾਲੀਆ, ਸਿਮਰਨਜੀਤ ਸਿੰਘ, ਕਾਲਜ ਦੇ ਵਿਦਿਆਰਥੀ / ਵਿਦਿਆਰਥਣਾਂ ਅਤੇ ਹੋਰ ਪਤਵੰਤੇ ਵੀ ਇਸ ਮੌਕੇ ਤੇ ਹਾਜ਼ਰ ਸਨ।

No comments:
Post a Comment