ਹੁਸ਼ਿਆਰਪੁਰ, 17 ਫਰਵਰੀ: ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸ਼ਨ ਸੰਸਥਾ, ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵੱਲੋਂ ਬਲਾਕ ਭੂੰਗਾ ਵਿੱਚ ਪੈਂਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਸੰਮਤੀ ਮੈਂਬਰਾਂ, ਸਰਪੰਚਾਂ, ਪੰਚਾਇਤ ਸੈਕਟਰੀਆਂ, ਮੇਟਾਂ ਅਤੇ ਮਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਇੱਕ ਦਿਨ ਦੀ ਵਰਕਸ਼ਾਪ ਦਾ ਆਯੋਜਨ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਭੂੰਗਾ ਵਿਖੇ ਕੀਤਾ ਗਿਆ। ਇਸ ਵਰਕਸ਼ਾਪ ਦਾ ਉਦਘਾਟਨ ਸ੍ਰੀਮਤੀ ਕੁਲਜੀਤ ਕੌਰ ਧੁੱਗਾ ਚੇਅਰਪਰਸਨ ਬਲਾਕ ਸੰਮਤੀ ਭੂੰਗਾ ਵੱਲੋਂ ਕੀਤਾ ਗਿਆ ਅਤੇ ਉਨ੍ਹਾਂ ਨੇ ਆਪਣੇ ਉਦਘਾਟਨੀ ਭਾਸ਼ਨ ਵਿੱਚ ਕਿਹਾ ਕਿ ਮਗਸੀਪਾ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵੱਲੋਂ ਇਹੋ ਜਿਹੀਆਂ ਵਰਕਸ਼ਾਪਾਂ ਲਗਾ ਕੇ ਮਨਰੇਗਾ ਸਬੰਧੀ ਜਿਹੜੀ ਜਾਣਕਾਰੀ ਦਿੱਤੀ ਜਾ ਰਹੀ ਹੈ, ਉਹ ਬੜੀ ਹੀ ਸ਼ਲਾਘਾਯੋਗ ਅਤੇ ਕੰਮ ਵਿੱਚ ਪਾਰਦਰਸ਼ਤਾ ਲਿਆਉਣ ਵਾਲੀ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਨੂੰ ਵਰਕਸ਼ਾਪ ਵਿੱਚ ਸਬੰਧਤ ਵਿਸ਼ੇ ਦਾ ਪ੍ਰਿੰਟਡ ਮਟੀਰੀਅਲ ਵੰਡਣ ਨਾਲ ਵਰਕਸ਼ਾਪ ਵਿੱਚ ਹਾਜ਼ਰ ਪਾਰਟੀਸਪੈਂਟਸ ਦੇ ਗਿਆਨ ਵਿੱਚ ਵਾਧਾ ਹੁੰਦਾ ਹੈ, ਨੂੰ ਇੱਕ ਸ਼ਲਾਘਾਯੋਗ ਕਦਮ ਦੱਸਿਆ ।
ਸ੍ਰ: ਸੁਰਜੀਤ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਨੇ ਹਾਜਰ ਪਾਰਟੀਸਪੈਂਟਸ ਨੂੰ ਵਰਕਸ਼ਾਪ ਵਿੱਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ ਅਤੇ ਜੀ ਆਇਆ ਕਿਹਾ। ਜ਼ਿਲ੍ਹਾ ਪ੍ਰੋਗਰਾਮ ਕੋਆਡੀਨੇਟਰ ਵੱਲੋਂ ਵਰਕਸ਼ਾਪ ਨੂੰ ਆਯੋਜਤ ਕਰਨ ਦੇ ਮੰਤਵ ਤੇ ਸੰਖੇਪ ਨਾਲ ਚਾਨਣਾ ਪਾਇਆ ਗਿਆ। ਸ੍ਰ: ਸੁਰਜੀਤ ਸਿੰਘ ਜ਼ਿਲ੍ਹਾ ਪ੍ਰੋਗਰਾਮ ਕੋਆਡੀਨੇਟਰ ਮਗਸੀਪਾ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਨੇ ਮਨਰੇਗਾ ਸਕੀਮ ਅਧੀਨ ਕਰਵਾਏ ਜਾ ਰਹੇ ਵਿਕਾਸ ਕੰਮਾਂ ਪ੍ਰਤੀ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਸੰਮਤੀ ਮੈਂਬਰਾਂ, ਸਰਪੰਚਾਂ, ਮਨਰੇਗਾ ਸਕੀਮ ਅਧੀਨ ਕੰਮ ਕਰ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ, ਪੰਚਾਇਤ ਸਕੱਤਰਾਂ ਅਤੇ ਮੇਟਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਮਨਰੇਗਾ ਸਕੀਮ ਨੂੰ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨਾਲ ਲਾਗੂ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸੈਂਟਰ ਹੁਸ਼ਿਆਰਪੁਰ ਵੱਲੋਂ ਪੰਚਾਇਤੀ ਰਾਜ ਸੰਸਥਾਵਾਂ ਨੂੰ ਸੰਵਿਧਾਨ ਦੀ 73ਵੀਂ ਸੋਧ ਅਨੁਸਾਰ ਮਿਲੇ ਅਧਿਕਾਰਾਂ ਅਤੇ ਜਿੰਮੇਵਾਰੀਆਂ ਪ੍ਰਤੀ ਜਾਣੂ ਕਰਵਾਇਆ ਅਤੇ ਵਿਚਾਰ-ਵਟਾਂਦਰਾ ਸੈਸ਼ਨ ਦੌਰਾਨ ਆਏ ਹੋਏ ਪਾਰਟੀਸਪੈਂਟਸ ਦੇ ਸਵਾਲਾਂ ਦੇ ਜਵਾਬ ਬੜੇ ਹੀ ਰੌਚਕ ਅਤੇ ਦਿਲਚਸਪ ਢੰਗ ਨਾਲ ਦਿੰਦੇ ਹੋਏ ਉਨ੍ਹਾਂ ਦੇ ਸ਼ੱਕ-ਸੂਬੇ ਦੂਰ ਕੀਤੇ ਗਏ।
ਸ੍ਰੀ ਗੁਰਦੀਪ ਸਿੰਘ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਰਿਟਾ:)ਰਿਸੋਰਸ ਪਰਸਨ ਵੱਲੋਂ ਨਰੇਗਾ ਸਕੀਮ ਅਧੀਨ ਆਉਂਦੇ ਵਿਸ਼ਿਆਂ , ਵਿਲੇਜ ਕਾਮਨ ਲੈਂਡ ਐਕਟ 1961 ਦੀਆਂ ਯੋਗ ਧਾਰਾਵਾਂ ਅਤੇ ਨਿਯਮਾਂ, ਵਿਲੇਜ ਕਾਮਨ ਲੈਂਡ ਐਕਟ 1961, ਪੰਚਾਇਤੀ ਰਾਜ ਐਕਟ 1994 ਅਨੁਸਾਰ ਪੰਚਾਇਤ ਦੀ ਰੂਪ-ਰੇਖਾ, ਕੰਮ ਅਤੇ ਮੀਟਿੰਗਾਂ ਸਬੰਧੀ ਜਾਣਕਾਰੀ ਵਿਸਥਾਰਪੂਰਵਕ ਦਿੱਤੀ ਗਈ ਅਤੇ ਆਏ ਹੋਏ ਪਾਰਟੀਸਪੈਂਟਸ ਵੱਲੋਂ ਪੁਛੇ ਗਏ ਸਵਾਲਾਂ ਦੇ ਜਵਾਬ ਬੜੇ ਤਸੱਲੀਬਖਸ਼ ਢੰਗ ਨਾਲ ਦਿੱਤੇ ਗਏ। ਬਲਾਕ ਸੰਮਤੀ ਮੈਂਬਰਾਂ ਅਤੇ ਸਰਪੰਚਾਂ ਨੇ ਇਸ ਸਕੀਮ ਸਬੰਧੀ ਭਰਪੂਰ ਜਾਣਕਾਰੀ ਪ੍ਰਾਪਤ ਕੀਤੀ। ਰਿਸੋਰਸ ਪਰਸਨ ਸ੍ਰੀ ਰਾਮ ਦਾਸ (ਰਿਟਾ:) ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਵੱਲੋਂ ਕੀੜੇਮਾਰ ਦਵਾਈਆਂ, ਖਾਦਾਂ ਆਦਿ ਦੇ ਸਿਹਤ ਅਤੇ ਵਾਤਾਵਰਣ ਤੇ ਪ੍ਰਭਾਵ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪਾਰਟੀਸਪੈਂਟਸ ਵੱਲੋਂ ਉਪਰੋਕਤ ਵਿਸ਼ੇ ਸਬੰਧੀ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਬੜੇ ਤਸੱਲੀਬਖਸ਼ ਢੰਗ ਨਾਲ ਦੇ ਕੇ ਉਨ੍ਹਾਂ ਦੇ ਗਿਆਨ ਵਿੱਚ ਵਾਧਾ ਕੀਤਾ ਗਿਆ।
ਸ: ਦਵਿੰਦਰ ਸਿੰਘ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਭੂੰਗਾ ਨੇ ਚੇਅਰਪਰਸਨ ਬਲਾਕ ਸੰਮਤੀ ਭੂੰਗਾ ਦਾ ਇਸ ਵਰਕਸ਼ਾਪ ਨੂੰ ਸੰਬੋਧਨ ਕਰਨ ਸਬੰਧੀ ਧੰਨਵਾਦ ਕੀਤਾ ਅਤੇ ਆਏ ਹੋਏ ਪਾਰਟੀਸਪੈਂਟਸ ਨੂੰ ਅੱਜ ਦੀ ਵਰਕਸ਼ਾਪ ਵਿੱਚ ਵੱਖ-ਵੱਖ ਰਿਸੋਰਸ ਪਰਸਨਜ਼ ਵੱਲੋਂ ਮਿਲੀ ਜਾਣਕਾਰੀ ਤੋਂ ਪ੍ਰੇਰਿਤ ਹੋ ਕੇ ਕੀਤੇ ਜਾ ਰਹੇ ਕੰਮਾਂ ਨੂੰ ਸੁਚਾਰੂ ਢੰਗ ਅਤੇ ਪੂਰੀ ਪਾਰਦਰਸ਼ਤਾ ਨਾਲ ਕਰਨ ਲਈ ਪ੍ਰੇਰਿਆ। ਸ੍ਰੀ ਪ੍ਰੇਮ ਕਾਹਲੋਂ ਸਹਾਇਕ ਪ੍ਰੋਗਰਾਮ ਕੋਆਰਡੀਨੇਟਰ ਨੇ ਇਸ ਜ਼ਿਲ੍ਹਾ ਸੈਂਟਰ ਸਬੰਧੀ ਆਏ ਹੋਏ ਪਾਰਟੀਸਪੈਂਟਸ ਨੂੰ ਜਾਣਕਾਰੀ ਦਿੱਤੀ।

No comments:
Post a Comment