ਹੁਸ਼ਿਆਰਪੁਰ, 21 ਫਰਵਰੀ: ਸਥਾਨਕ ਮਿੰਨੀ ਸਕੱਤਰੇਤ ਦੇ ਮੀਟਿੰਗ ਹਾਲ ਵਿਖੇ ਸ੍ਰੀ ਧਰਮ ਦੱਤ ਤਰਨਾਚ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਸ੍ਰੀ ਤੀਕਸ਼ਨ ਸੂਦ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਕੇਸ਼ ਅਗਰਵਾਲ ਐਸ ਐਸ ਪੀ, ਹਰਮਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਬੀ ਐਸ ਧਾਲੀਵਾਲ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ, ਕੈਪਟਨ ਕਰਨੈਲ ਸਿੰਘ ਐਸ ਡੀ ਐਮ ਹੁਸ਼ਿਆਰਪੁਰ, ਜਸਬੀਰ ਸਿੰਘ ਐਸ ਡੀ ਐਮ ਦਸੂਹਾ, ਅਵਤਾਰ ਸਿੰਘ ਭੁੱਲਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਭੁਪਿੰਦਰਜੀਤ ਸਿੰਘ ਜ਼ਿਲ੍ਹਾ ਮਾਲ ਅਫਸ਼ਰ, ਡਾ ਸ਼ਾਮ ਲਾਲ ਮਹਾਜਨ ਸਿਵਲ ਸਰਜਨ, ਸ੍ਰੀਮਤੀ ਸੁਰਿੰਦਰ ਕੌਰ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ, ਜਗਤਾਰ ਸਿੰਘ ਸੈਣੀ ਜ਼ਿਲ੍ਹਾ ਪ੍ਰਧਾਨ ਭਾਜਪਾ, ਸ਼ਿਵ ਸੂਦ ਪ੍ਰਧਾਨ ਨਗਰ ਕੌਂਸਲ, ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਗੈਰ-ਸਰਕਾਰੀ ਮੈਂਬਰ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੀ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 18 ਸ਼ਿਕਾਇਤਾਂ ਪੇਸ਼ ਹੋਈਆਂ ਜਿਨ੍ਹਾਂ ਵਿੱਚੋਂ 13 ਸ਼ਿਕਾਇਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਸ਼ਿਕਾਇਤਾਂ ਸਬੰਧਤ ਵਿਭਾਗਾਂ ਨੂੰ ਭੇਜ ਕੇ ਹਦਾਇਤ ਕੀਤੀ ਗਈ ਕਿ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਇੱਕ ਹਫ਼ਤੇ ਦੇ ਅੰਦਰ-ਅੰਦਰ ਕਰਕੇ ਨਿਪਟਾਰੇ ਦੀ ਇੱਕ ਕਾਪੀ ਸਬੰਧਤ ਮੈਂਬਰ ਨੂੰ ਅਤੇ ਇੱਕ ਕਾਪੀ ਡਿਪਟੀ ਕਮਿਸ਼ਨਰ ਦੇ ਦਫ਼ਤਰ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਨਜਾਇਜ਼ ਕਬਜਿਆਂ ਨੂੰ ਹਟਾਉਣ ਅਤੇ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀ ਨਿਰੰਤਰ ਚੈਕਿੰਗ ਕਰਨ ਅਤੇ ਆਮ ਲੋਕਾਂ ਨੂੰ ਘਰੇਲੂ ਗੈਸ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਵੱਲੋਂ ਚੈਕਿੰਗ ਕੀਤੀ ਜਾਵੇ। ਸ੍ਰੀ ਤਰਨਾਚ ਨੇ ਜ਼ਿਲ੍ਰਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੂੰ ਹਦਾਇਤ ਕੀਤੀ ਕਿ ਉਹ ਅਣ-ਸੁਰੱਖਿਆਤ ਇਮਾਰਤਾਂ ਵਿੱਚ ਬੱਚਿਆਂ ਨੂੰ ਨਾ ਬਿਠਾਉਣ ਅਤੇ ਸਕੂਲਾਂ ਦੀਆਂ ਅਣ-ਸੁਰੱਖਿਆਤ ਇਮਾਰਤਾਂ ਦੀ ਬਲਾਕ ਵਾਈਜ਼ ਸੂਚੀ ਬਣਾ ਕੇ ਭੇਜਣ ਤਾਂ ਜੋ ਇਨ੍ਹਾਂ ਇਮਾਰਤਾਂ ਦੀ ਨਵ-ਉਸਾਰੀ ਅਤੇ ਮੁਰੰਮਤ ਲਈ ਸਰਕਾਰ ਤੋਂ ਫੰਡਾਂ ਦੀ ਮੰਗ ਕੀਤੀ ਜਾ ਸਕੇ। ਉਨ੍ਹਾਂ ਨੇ ਗੈਰ ਸਰਕਾਰੀ ਮੈਂਬਰਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਜਾਇਜ਼ ਕਬਜਿਆਂ ਨੂੰ ਹਟਾਉਣ ਤੇ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ। ਸ੍ਰੀ ਤਰਨਾਚ ਨੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਅਦਾਲਤਾਂ ਵਿੱਚ ਚਲ ਰਹੇ ਮਸਲਿਆਂ ਨੂੰ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਨਾ ਲਿਆਉਣ।

No comments:
Post a Comment