ਹੁਸ਼ਿਆਰਪੁਰ, 13 ਫਰਵਰੀ: ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਸਰਕਾਰੀ ਵਿਭਾਗਾਂ ਦੇ ਕੰਮ-ਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਮੰਤਵ ਨਾਲ ਵੱਖ-ਵੱਖ ਵਿਭਾਗਾਂ, ਸਰਕਾਰੀ ਹਸਪਤਾਲਾਂ, ਪਸ਼ੂ ਹਸਪਤਾਲਾਂ, ਨਰੇਗਾ ਅਧੀਨ ਚਲ ਰਹੇ ਕੰਮਾਂ ਅਤੇ ਗੈਸ ਏਜੰਸੀਆਂ ਦੀ ਚੈਕਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡੀ ਆਰ ਭਗਤ ਵੀ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਡਿਪਟੀ ਕਮਿਸ਼ਨਰ ਸ੍ਰੀ ਤਰਨਾਚ ਨੇ ਚੈਕਿੰਗ ਦੌਰਾਨ ਹੁਸ਼ਿਆਰਪੁਰ ਵਿਖੇ ਹੁਸ਼ਿਆਰਪੁ-ਨਲੋਈਆਂ ਸੜਕ ਤੇ ਪਾਣੀ ਦੇ ਨਿਕਾਸ ਲਈ ਬਣ ਰਹੇ ਸੀਵਰੇਜ਼ ਦਾ ਮੁਆਇਨਾ ਕੀਤਾ। ਇਸ ਉਪਰੰਤ ਸ੍ਰੀ ਤਰਨਾਚ ਨੇ ਗੈਸ ਏਜੰਸੀ ਦੇ ਰਿਕਾਰਡ ਦੀ ਵੀ ਚੈਕਿੰਗ ਕੀਤੀ ਅਤੇ ਏਜੰਸੀ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗੈਸ ਖਪਤਕਾਰਾਂ ਦੇ ਫੋਨ ਸੁਣਨ ਅਤੇ ਗੈਸ ਬੁਕਿੰਗ ਕਰਾਉਣ ਵਾਲੇ ਖਪਤਕਾਰਾਂ ਦੀ ਗੈਸ ਤੁਰੰਤ ਬੁਕ ਕਰਨ। ਉਨ੍ਹਾਂ ਗੈਸ ਦੀ ਬੁਕਿੰਗ ਅਤੇ ਸਪਲਾਈ ਸਬੰਧੀ ਸਾਰਾ ਰਿਕਾਰਡ ਤਰਤੀਬਵਾਰ ਰੱਖਣ ਲਈ ਕਿਹਾ।
ਇਸ ਉਪਰੰਤ ਸ੍ਰੀ ਤਰਨਾਚ ਨੇ ਪਿੰਡ ਅਸਲਪੁਰ ਦੀ ਪਸ਼ੂ ਡਿਸਪੈਂਸਰੀ ਦਾ ਨਿਰੀਖਣ ਕਰਨ ਉਪਰੰਤ ਪਿੰਡ ਚਕੋਵਾਲ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਦਾ ਵੀ ਨਿਰੀਖਣ ਕੀਤਾ ਅਤੇ ਸਟਾਫ਼ ਦੀ ਹਾਜ਼ਰੀ ਕੀਤੀ। ਇਸ ਮੌਕੇ ਤੇ ਉਨ੍ਹਾਂ ਹਾਜ਼ਰ ਡਾਕਟਰਾਂ ਨੂੰ ਕਿਹਾ ਕਿ ਉਹ ਹਸਪਤਾਲ ਵਿੱਚ ਆਉਣ ਵਾਲੇ ਮਰੀਜਾਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਦੇ ਇਲਾਜ ਵਿੱਚ ਕੋਈ ਕਮੀ ਨਾ ਰੱਖਣ। ਕਸਬਾ ਬੁਲੋਵਾਲ ਵਿਖੇ ਮਿੰਨੀ ਮੁਢਲਾ ਸਿਹਤ ਕੇਂਦਰ ਵਿਖੇ ਵੀ ਸਟਾਫ਼ ਦੀ ਹਾਜ਼ਰੀ ਚੈਕ ਕੀਤੀ ਅਤੇ ਹਸਪਤਾਲ ਦਾ ਮੁਆਇਨਾ ਕਰਨ ਉਪਰੰਤ ਮਰੀਜਾਂ ਦਾ ਹਾਲ-ਚਾਲ ਪੁੱਛਿਆ।
ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਟਾਂਡਾ ਵਿਖੇ ਵੀ ਡਾਕਟਰਾਂ ਦੀ ਹਾਜ਼ਰੀ ਚੈਕ ਕੀਤੀ ਅਤੇ ਹਸਪਤਾਲ ਦਾ ਮੁਆਇਨਾ ਕਰਨ ਉਪਰੰਤ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਵਿਖੇ ਸਰਪੰਚਾਂ-ਪੰਚਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਅਤੇ ਨਰੇਗਾ ਅਧੀਨ ਜਾਰੀ ਕੀਤੇ ਗਏ ਫੰਡਾਂ ਨੂੰ ਜਲਦੀ ਤੋਂ ਜਲਦੀ ਬਿਨਾਂ ਭੇਦ-ਭਾਵ ਦੇ ਖਰਚ ਕਰਨ ਤਾਂ ਜੋ ਉਨ੍ਹਾਂ ਨੂੰ ਰਹਿੰਦੇ ਵਿਕਾਸ ਕਾਰਜਾਂ ਲਈ ਹੋਰ ਫੰਡ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਹਾਜ਼ਰ ਪਤਵੰਤਿਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਆਪਣੇ ਆਲੇ-ਦੁਆਲੇ ਨੂੰ ਸਾਫ-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਸਰਕਾਰੀ ਜਾਇਦਾਦਾਂ, ਜਮੀਨਾਂ ਅਤੇ ਸੜਕਾਂ ਦੇ ਕਿਨਾਰਿਆਂ ਤੇ ਨਜਾਇਜ਼ ਕਬਜੇ ਨਾ ਕਰਨ ਅਤੇ ਨਜਾਇਜ਼ ਕਬਜਿਆਂ ਨੂੰ ਹਟਾਉਣ ਲਈ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਸੜਕਾਂ ਉਪਰ ਵਾਹਨਾਂ ਦੀ ਆਵਾਜਾਈ ਬਹੁਤ ਵੱਧਣ ਕਾਰਨ ਦੁਰਘਟਨਾਵਾਂ ਵਿੱਚ ਵੀ ਵਾਧਾ ਹੋਇਆ ਹੈ। ਇਸ ਲਈ ਟਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਉਨ•ਾਂ ਕਿਹਾ ਕਿ ਮਾਨਯੋਗ ਉਚ ਅਦਾਲਤਾਂ ਦੇ ਹੁਕਮਾਂ ਅਨੁਸਾਰ ਆਵਾਜ਼ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਲਾਉਂਡ ਸਪੀਕਰਾਂ ਅਤੇ ਡੀ ਜੇ ਦੀ ਆਵਾਜ਼ ਮਿਥੇ ਮਾਪਦੰਡਾਂ ਅਨੁਸਾਰ ਹੀ ਚਲਾਉਣ। ਉਨ੍ਹਾਂ ਕਿਹਾ ਕਿ ਰਾਤ 10-00 ਵਜੇ ਤੋਂ ਸਵੇਰੇ 06-00 ਵਜੇ ਤੱਕ ਉਚੀ ਆਵਾਜ਼ ਵਿੱਚ ਲਾਉਡ / ਡੀ ਜੇ ਚਲਾਉਣ ਤੇ ਪਾਬੰਦੀ ਹੈ।
ਇਸ ਮੌਕੇ ਤੇ ਸ੍ਰੀ ਤਰਨਾਚ ਨੇ ਵੱਖ-ਵੱਖ ਪਿੰਡਾਂ ਤੋਂ ਹਾਜ਼ਰ ਸਰਪੰਚਾਂ-ਪੰਚਾਂ ਅਤੇ ਹੋਰ ਪਤਵੰਤਿਆਂ ਤੋਂ ਪਿੰਡਾਂ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਤੇ ਸ੍ਰੀ ਤਰਨਾਚ ਨੇ ਬੀ ਆਰ ਜੀ ਐਫ ਸਕੀਮ ਤਹਿਤ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਨੂੰ ਸ਼ਮਸ਼ਾਨਘਾਟ ਦੀ ਮੁਰੰਮਤ ਲਈ 12 ਲੱਖ ਰੁਪਏ ਦੇ ਚੈਕ ਵੰਡੇ ਜਿਸ ਵਿੱਚ ਪਿੰਡ ਬੈਂਸਅਵਾਨ, ਘੁੱਲ, ਹਰਸੀ ਪਿੰਡ, ਝੱਜ, ਝੰਸ, ਕਲਿਆਣਪੁਰ, ਕੰਧਾਲੀ ਨਰੰਗਪੁਰ, ਖੱਖ, ਲਿੱਤਰ, ਮੁਣਕਖੁਰਦ, ਰਾਏਪੁਰ ਅਤੇ ਸ਼ਾਲਾਪੁਰ ਨੂੰ 1-1 ਲੱਖ ਰੁਪਏ ਦੇ ਚੈਕ ਸ਼ਾਮਲ ਹਨ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਵਤਾਰ ਸਿੰਘ ਭੁੱਲਰ, ਚੇਅਰਪਰਸਨ ਬਲਾਕ ਸੰਮਤੀ ਬੀਬੀ ਮਾਨ ਕੌਰ, ਨਾਇਬ ਤਹਿਸੀਲਦਾਰ ਸਤਿੰਦਰ ਪਾਲ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਬੁੱਧੀ ਰਾਜ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

No comments:
Post a Comment