ਮੁਕੇਰੀਆਂ, 7 ਮਾਰਚ : ਪੰਜਾਬ ਸਰਕਾਰ ਵਲੋਂ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸੀ.ਬੀ.ਐਸ.ਈ. ਪੈਟਰਨ ’ਤੇ ਮੁਫਤ ਮਿਆਰੀ ਸਿੱਖਿਆ ਮੁਹੱਈਆ ਕਰਾਉਣ ਲਈ ਸੂਬੇ ਅੰਦਰ 118 ਆਦਰਸ਼ ਸਕੂਲ ਖੋਲੇ ਜਾ ਰਹੇ ਹਨ, ਜਿਨ੍ਹਾਂ ਵਿਚੋਂ 52 ਸਕੂਲਾਂ ਦੀ ਉਸਾਰੀ ਦਾ ਕੰਮ ਜੰਗੀ ਪੱਧਰ ’ਤੇ ਚਲ ਰਿਹਾ ਹੈ ਅਤੇ ਬਾਕੀ ਸਕੂਲਾਂ ਦਾ ਕੰਮ ਵੀ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਸ. ਸੇਵਾ ਸਿੰਘ ਸੇਖਵਾਂ ਸਿੱਖਿਆ ਮੰਤਰੀ ਪੰਜਾਬ ਨੇ ਅੱਜ ਸ. ਚਰਨ ਸਿੰਘ ਮੰਜਪੁਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੰਗਾਲਾ ਦੀ ਨਵੀਂ ਬਨਣ ਵਾਲੀ ਇਮਾਰਤ ਦੀ ਉਸਾਰੀ ਦਾ ਨੀਂਹ ਪੱਥਰ ਰੱਖਣ ਉਪਰੰਤ ਇੱਕ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।
ਸ. ਸੇਖਵਾਂ ਨੇ ਕਿਹਾ ਕਿ ਇਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ’ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ 4 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਕੂਲ ਦੀ ਨਵੀਂ ਇਮਾਰਤ ਲਈ ਸ. ਹਰਜਿੰਦਰ ਸਿੰਘ ਹੈਰੀ ਯੂ.ਐਯ.ਏ., ਪਰਮਿੰਦਰਜੀਤ ਕੌਰ ਲਵਲੀ ਅਤੇ ਮੰਜਪੁਰ ਪਰਿਵਾਰ ਵਲੋਂ 15 ਲੱਖ ਰੁਪਏ ਦਾਨ ਦਿੱਤੇ ਗਏ ਹਨ ਅਤੇ ਪੰਜਾਬ ਸਰਕਾਰ ਵਲੋਂ ਵੀ 15 ਲੱਖ ਰੁਪਏ ਸਕੂਲ ਦੀ ਪ੍ਰਬੰਧਕੀ ਕਮੇਟੀ ਨੂੰ ਭੇਜ ਦਿੱਤੇ ਗਏ ਹਨ ਅਤੇ 45 ਲੱਖ ਰੁਪਏ ਜਲਦੀ ਹੀ ਹੋਰ ਭੇਜ ਦਿੱਤੇ ਜਾਣਗੇ। ਸ. ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਜੇਕਰ ਕੋਈ ਪ੍ਰਵਾਸੀ ਭਾਰਤੀ ਸਿੱਖਿਆ ਸੰਸਥਾ, ਸਿਹਤ ਕੇਂਦਰ ਜਾਂ ਕਿਸੇ ਹੋਰ ਸਮਾਜਿਕ ਕੰਮ ਲਈ ਲਾਗਤ ਦਾ 25 ਪ੍ਰਤੀਸ਼ਤ ਦਾਨ ਦਿੰਦਾ ਹੈ ਤਾਂ ਪੰਜਾਬ ਸਰਕਾਰ ਬਾਕੀ 75 ਪ੍ਰਤੀਸ਼ਤ ਹਿੱਸਾ ਪਾਵੇਗੀ। ਉਹਨਾਂ ਨੇ ਸ. ਚਰਨ ਸਿੰਘ ਮੰਜਪੁਰ ਨੂੰ ਯਾਦ ਕਰਦਿਆਂ ਕਿਹਾ ਕਿ ਮੰਜਪੁਰ ਇੱਕ ਇਮਾਨਦਾਰ, ਨੇਕ ਤੇ ਮੇਹਨਤੀ ਵਿਆਕਤੀ ਸਨ, ਜਿਹਨਾਂ ਦਾ ਪਰਿਵਾਰ ਵੀ ਉਨ੍ਹਾਂ ਦੇ ਨਕਸ਼ੇ ਕਦਮਾਂ ’ਤੇ ਚੱਲਦਾ ਹੋਇਆ ਸਮਾਜ ਸੁਧਾਰ ਅਤੇ ਸਿੱਖਿਆ ਦੇ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾ ਰਿਹਾ ਹੈ।
ਸ. ਸੇਖਵਾਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਸੁਧਾਰ ਲਿਆਉਣ ਲਈ ਸਟੇਟ ਅਡਵਾਈਜ਼ਰੀ ਬੋਰਡ ਦੀ ਸਥਾਪਨਾ ਕੀਤੀ ਗਈ ਹੈ, ਜਿਸ ਵਿੱਚ ਪ੍ਰਾਇਮਰੀ ਸਕੂਲ ਦੇ ਅਧਿਅਆਪਕਾਂ ਤੋਂ ਲੈ ਕੇ ਯੂਨੀਵਰਸਿਟੀ ਦੇ ਪ੍ਰੋਫੈਸਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਲ 2025 ਤੱਕ ਦੀ ਸਿੱਖਿਆ ਪਾਲਿਸੀ ਬਣਾਉਣ ਲਈ ਇੱਕ ਕਮੇਟੀ ਗਠਿਤ ਕੀਤੀ ਗਈ ਹੈ ਅਤੇ ਇੱਕ ਸਿਲੇਬਸ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ ਜੋ ਕਿ ਵਿਦਿਆਰਥੀਆਂ ਨੂੰ ਅਜੋਕੇ ਯੁਗ ਦੇ ਹਾਣੀ ਬਣਾਉਣ ਲਈ ਨਵੀਂਆਂ ਆਧੁਨਿਕ ਤਕਨੀਕਾਂ ਅਨੁਸਾਰ ਸਿਲੇਬਸ ਤਿਆਰ ਕਰੇਗੀ ਅਤੇ ਇੱਕ ਕਮੇਟੀ ਸਿੱਖਿਆ ਪ੍ਰਬੰਧ ਵਿੱਚ ਸੁਧਾਰ ਲਿਆਉਣ ਲਈ ਸਥਾਪਿਤ ਕੀਤੀ ਗਈ ਹੈ, ਜਿਸ ਦਾ ਮੁੱਖੀ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਦੇ ਪ੍ਰਿੰਸੀਪਲ ਸ. ਸਵਰਨ ਸਿੰਘ ਵਿਰਕ ਨੂੰ ਬਣਾਇਆ ਗਿਆ ਹੈ। ਇਹ ਕਮੇਟੀਆਂ ਆਪਣੀ-ਆਪਣੀ ਰਿਪੋਰਟ 6 ਮਹੀਨੇ ਦੇ ਅੰਦਰ ਅੰਦਰ ਸਰਕਾਰ ਨੂੰ ਸੌਂਪਣਗੀਆਂ।
ਸ. ਸੇਖਵਾਂ ਨੇ ਕਿਹਾ ਕਿ ਬੋਰਡ ਦੇ 11 ਮਾਰਚ ਨੂੰ ਸ਼ੁਰੂ ਹੋ ਰਹੇ ਇਮਤਿਹਾਨਾਂ ਵਿੱਚ ਨਕਲ ਨੂੰ ਮੁਕੰਮਲ ਤੌਰ ’ਤੇ ਰੋਕਣ ਲਈ ਸਖਤ ਪ੍ਰਬੰਧ ਕੀਤੇ ਗਏ ਹਨ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪ੍ਰੀਖਿਆ ਕੇਂਦਰ ਹੇਠਲੀ ਮੰਜਿਲ ’ਤੇ ਹੀ ਬਣਾਉਣ। ਉਨ੍ਹਾਂ ਨੇ ਅਧਿਆਪਕਾਂ ਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਨਕਲ ਦੇ ਇਸ ਕੋਹੜ ਨੂੰ ਖਤਮ ਕਰਨ ਲਈ ਸਰਕਾਰ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਹੁਣ ਦੇ ਯੁੱਗ ਵਿੱਚ ਨਕਲ ਨਾਲ ਪਾਸ ਹੋਇਆ ਬੱਚਾ ਕਿਸੇ ਵੀ ਖੇਤਰ ’ਚ ਸਫਲ ਨਹੀਂ ਹੋ ਸਕਦਾ ਕਿਉਂਕਿ ਸਰਕਾਰ ਵਲੋਂ ਸਿੱਖਿਆ ਸਮੇਤ ਹੋਰ ਵਿਭਾਗਾਂ ਵਿੱਚ ਨੌਕਰੀਆਂ ਲਈ ਲਿਖਤੀ ਟੈਸਟ ਦੀ ਨਿਰੋਲ ਮੈਰਿਟ ਨੂੰ ਅਧਾਰ ਬਣਾਇਆ ਗਿਆ ਹੈ। ਸ. ਸੇਖਵਾਂ ਨੇ ਕਿਹਾ ਕਿ ਸਕੂਲਾਂ ਵਿੱਚ ਪ੍ਰਿੰਸੀਪਲਾਂ ਤੇ ਹੈਡਮਾਸਟਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਪੁਰ ਕਰਨ ਲਈ ਅਧਿਆਪਕਾਂ ਦੀਆਂ ਤਰੱਕੀਆਂ ਜਲਦੀ ਹੀ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ’ਤੇ ਸ. ਸੇਖਵਾਂ ਨੂੰ ਮੰਜਪੁਰ ਪਰਿਵਾਰ ਤੇ ਸਕੂਲ ਦੀ ਪ੍ਰੰਬਧਕੀ ਕਮੇਟੀ ਵਲੋਂ ਸਨਮਾਨਿਤ ਵੀ ਕੀਤਾ ਗਿਆ।
ਸ੍ਰੀਮਤੀ ਮਹਿੰਦਰ ਕੌਰ ਜ਼ੋਸ, ਮੁੱਖ ਸੰਸਦੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੰਜਪੁਰ ਪਰਿਵਾਰ ਵਲੋਂ ਸਿੱਖਿਆ ਦੇ ਵਿਕਾਸ ਅਤੇ ਇਲਾਕੇ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਸਹੂਲਤਾਂ ਮੁਹੱਈਆ ਕਰਾਉਣ ਲਈ ਉਪਰੋਕਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ ਲਈ ਪਾਇਆ 15 ਲੱਖ ਦਾ ਯੋਗਦਾਨ ਇੱਕ ਵਧੀਆ ਕਦਮ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਮੰਜਪੁਰ ਪਰਿਵਾਰ ਵਾਂਗ ਸਿੱਖਿਆ ਦੇ ਵਿਕਾਸ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ। ਸ੍ਰੀਮਤੀ ਜੋਸ਼ ਨੇ ਮਾਪਿਆਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖਿਆ ਦੁਆਉਣ। ਉਨ੍ਹਾਂ ਨੇ ਅਧਿਆਪਕਾਂ ਨੂੰ ਪ੍ਰੇਰਣਾ ਦਿੱਤੀ ਕਿ ਉਹ ਬੱਚਿਆਂ ਨੂੰ ਮੇਹਨਤ ਅਤੇ ਲਗਨ ਨਾਲ ਪੜਾਉਣ ਅਤੇ ਸਹੀ ਸੇਧ ਦੇਣ ਤਾਂ ਜੋ ਬੱਚੇ ਆਪਣੀ ਵਿੱਿਦਆ ਮੁਕੰਮਲ ਕਰਨ ਉਪਰੰਤ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ।
ਸ੍ਰੀ ਅਰੁਨੇਸ਼ ਸ਼ਾਕਰ, ਮੁੱਖ ਸੰਸਦੀ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਇਸ ਸਕੂਲ ਨੂੰ ਇਲਾਕੇ ਦੇ ਨਮੂਨੇ ਦਾ ਸਕੂਲ ਬਣਾਇਆ ਜਾਵੇਗਾ ਅਤੇ ਜਿੰਨੀ ਰਕਮ ਇਸ ਸਕੂਲ ਲਈ ਲੋੜੀਂਦੀ ਹੋਵੇਗੀ, ਉਹ ਮੁਹੱਈਆ ਕਰਵਾਈ ਜਾਵੇਗੀ। ਸ. ਹਰਬੰਸ ਸਿੰਘ ਮੰਜਪੁਰ ਅਤੇ ਪਰਮਿੰਦਰਜੀਤ ਕੌਰ ਲਵਲੀ ਨੇ ਮੁੱਖ ਮਹਿਮਾਨ ਤੇ ਆਏ ਹੋਏ ਮਹਿਮਾਨਾ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਸ ਸਕੂਲ ਦੇ ਵਿਕਾਸ ਲਈ ਉਨ੍ਹਾਂ ਵਲੋਂ ਹਰ ਸੰਭਵ ਮੱਦਦ ਕੀਤੀ ਜਾਵੇਗੀ। ਇਸ ਮੌਕੇ ’ਤੇ ਸਕੂਲ ਦੀ ਪ੍ਰਬੰਧਕੀ ਕਮੇਟੀ ਵਲੋਂ ਸ੍ਰੀਮਤੀ ਮਹਿੰਦਰ ਕੌਰ ਜ਼ੋਸ, ਅਰਨੇਸ਼ ਸ਼ਾਕਰ (ਦੋਵੇਂ ਮੁੱਖ ਸੰਸਦੀ ਸਕੱਤਰ), ਪਰਮਿੰਦਰਜੀਤ ਕੌਰ ਲਵਲੀ, ਉਮੇਸ਼ ਸ਼ਾਕਰ ਨੂੰ ਵੀ ਸਨਮਾਨਿਤ ਕੀਤਾ ਗਿਆ। ਸਕੂਲ ਦੇ ਇੰਚਾਰਜ ਪ੍ਰਿੰਸੀਪਲ ਸ੍ਰੀ ਜਸਵੰਤ ਸਿੰਘ ਕਲਸੀ ਨੇ ਸਕੂਲ ਦੀ ਪ੍ਰਾਪਤੀਆਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਹੋਰਨਾ ਤੋਂ ਇਲਾਵਾ ਇੰਦਰਜੀਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ, ਸਲਿੰਦਰ ਸਿੰਘ, ਡਿਪਟੀ ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ), ਤਹਿਸੀਲਦਾਰ ਜਸਵੀਰ ਸਿੰਘ, ਸ. ਗੁਰਮੀਤ ਸਿੰਘ, ਇੰਜੀ. ਸਤਨਾਮ ਸਿੰਘ ਧਨੋਆ, ਵਰਿੰਦਰ ਸਿੰਘ ਜੀਆ ਨੱਥਾ, ਈਸ਼ਰ ਸਿੰਘ ਮੰਜਪੁਰ, ਕਮਲਜੀਤ ਸਿੰਘ ਕਾਕੀ ਚੇਅਰਮੈਨ ਬਲਾਕ ਸੰਮਤੀ ਕਾਹਨੂੰਵਾਨ, ਠੇਕੇਦਾਰ ਗੁਰਨਾਮ ਸਿੰਘ, ਪਰਮਜੀਤ ਸਿੰਘ ਪੰਮਾ ਮਹਿਤਾਬਪੁਰ, ਜਸਵੰਤ ਸਿੰਘ ਪਾਮਾ, ਬੀਬੀ ਗਿਆਨ ਕੌਰ ਅਤੇ ਇਲਾਕੇ ਦੇ ਅਕਾਲੀ-ਭਾਜਪਾ ਆਗੂ ਵੀ ਹਾਜ਼ਰ ਸਨ।

No comments:
Post a Comment