ਹੁਸ਼ਿਆਰਪੁਰ, 11 ਮਾਰਚ: ਜ਼ਿਲ੍ਹਾ ਮੈਜਿਸਟਰੇਟ ਸ੍ਰੀ ਧਰਮ ਦੱਤ ਤਰਨਾਚ ਨੇ ਧਾਰਾ 144 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਸਮੂਹ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 200 ਮੀਟਰ ਦੇ ਘੇਰੇ ਅੰਦਰ 2 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਕੀਤੇ ਹਨ ਕਿ ਪ੍ਰੀਖਿਆਵਾਂ ਦੌਰਾਨ ਪ੍ਰੀਖਿਆਰਥੀਆਂ ਦੇ ਰਿਸ਼ਤੇਦਾਰ ਅਤੇ ਹੋਰ ਵਿਅਕਤੀ ਆਦਿ ਪ੍ਰੀਖਿਆ ਕੇਂਦਰਾਂ ਦੇ ਇਰਦ-ਗਿਰਦ ਇਕੱਠੇ ਹੋ ਜਾਂਦੇ ਹਨ, ਜਿਸ ਕਾਰਨ ਕੋਈ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ ਅਤੇ ਪ੍ਰੀਖਿਆਵਾਂ ਦੀ ਪਵਿੱਤਰਤਾ ਭੰਗ ਹੁੰਦੀ ਹੈ।
ਇਹ ਹੁਕਮ 9 ਅਪ੍ਰੈਲ 2011 ਤੱਕ ਲਾਗੂ ਰਹੇਗਾ।
ਇਹ ਹੁਕਮ 9 ਅਪ੍ਰੈਲ 2011 ਤੱਕ ਲਾਗੂ ਰਹੇਗਾ।
No comments:
Post a Comment