ਹੁਸ਼ਿਆਰਪੁਰ, 5 ਮਾਰਚ: ਸਿੱਖ ਵੈਲਫੇਅਰ ਸੁਸਾਇਟੀ (ਰਜਿ:) ਹੁਸ਼ਿਆਰਪੁਰ ਵੱਲੋਂ ਹਰ ਸਾਲ ਅੰਤਰ ਰਾਸ਼ਟਰੀ ਪੱਧਰ ਦਾ ਕੀਰਤਨ ਦਰਬਾਰ ਕਰਵਾਏ ਜਾਣ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿੱਚ ਸਮਾਜ ਸੇਵਾ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ ਜੋ ਕਿ ਬਹੁਤ ਹੀ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਜੰਗਲਾਤ, ਜੰਗਲੀ ਜੀਵ ਸੁਰੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਕਿਰਤ ਮੰਤਰੀ ਪੰਜਾਬ ਸ੍ਰੀ ਤੀਕਸ਼ਨ ਸੂਦ ਨੇ ਸਿੱਖ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਨੂੰ ਸ੍ਰੀ ਅਜਵਿੰਦਰ ਸਿੰਘ ਨੂੰ 50 ਹਜ਼ਾਰ ਰੁਪਏ ਦਾ ਚੈਕ ਦੇਣ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਸਵੈਸੇਵੀ ਸੰਸਥਾਵਾਂ ਨੂੰ ਵੀ ਸਮਾਜ ਸੇਵਾ ਦੇ ਕੰਮਾਂ ਵਿੱਚ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਗਰੀਬ ਪ੍ਰੀਵਾਰਾਂ ਦੇ ਜੀਵਨ ਪੱਧਰ ਨੂੰ ਉਚਾ ਚੁਕਿਆ ਜਾ ਸਕੇ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਭਾਜਪਾ ਜਗਤਾਰ ਸਿੰਘ ਸੈਣੀ, ਪ੍ਰਧਾਨ ਨਗਰ ਕੌਂਸਲ ਸ਼ਿਵ ਸੂਦ, ਰਮੇਸ਼ ਜ਼ਾਲਮ, ਮੰਡਲ ਪ੍ਰਧਾਨ ਅਸ਼ਵਨੀ ਓਹਰੀ, ਅਨੰਦ ਸ਼ਰਮਾ, ਡੀ ਐਸ ਪੀ (ਰਿਟਾ:) ਗੁਰਬਚਨ ਸਿੰਘ, ਵਿਜੇ ਠਾਕਰ, ਅਵਤਾਰ ਸਿੰਘ ਜੌਹਲ, ਜਸਬੀਰ ਸਿੰਘ, ਸੁਰਜੀਤ ਸਿੰਘ ਸੈਣੀ, ਜਸਵਿੰਦਰ ਸਿੰਘ ਪਰਮਾਰ, ਗਰਦੇਵ ਸਿੰਘ ਭੋਗਲ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

No comments:
Post a Comment