ਕੋਟ ਫਤੂਹੀ, 1 ਮਾਰਚ : ਪੰਜਾਬ ਸਰਕਾਰ ਵੱਲੋਂ 500 ਕਿਲੋਮੀਟਰ ਲੰਬੀਆਂ ਪੇਂਡੂ ਲਿੰਕ ਸੜਕਾਂ ਨੂੰ ਬੇਹਤਰ ਬਣਾਉਣ ਲਈ 600 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ੍ਰ: ਸੋਹਨ ਸਿੰਘ ਠੰਡਲ ਮੁੱਖ ਪਾਰਲੀਮਾਨੀ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਨੇ ਪਿੰਡ ਕੋਟਫਤੂਹੀ ਤੋਂ ਗੁਰਦੁਆਰਾ ਸੰਤ ਹਰੀ ਸਿੰਘ ਤੱਕ ਜਾਂਦੀ 1. 20 ਕਿਲੋਮੀਟਰ ਲੰਬੀ ਸੜਕ ਦਾ ਨੀਂਹ ਪੱਥਰ ਰੱਖਣ ਉਪਰੰਤ ਇਤਿਹਾਸਕ ਪਿੰਡ ਕੋਟਫਤੂਹੀ ਵਿਖੇ ਇੱਕ ਭਾਰੀ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਸ੍ਰ: ਠੰਡਲ ਨੇ ਦੱਸਿਆ ਕਿ ਇਸ ਸੜਕ ਤੇ 29 ਲੱਖ 12 ਹਜ਼ਾਰ ਰੁਪਏ ਖਰਚ ਕੀਤੇ ਜਾ ਰਹੇ ਹਨ।
ਸ੍ਰ: ਠੰਡਲ ਨੇ ਦੱਸਿਆ ਕਿ ਇਸ ਹਲਕੇ ਵਿੱਚ ਪੇਂਡੂ ਲਿੰਕ ਸੜਕਾਂ ਦੀ ਨਵ-ਉਸਾਰੀ ਤੇ ਮੁਰੰਮਤ ਲਈ 2 ਕਰੋੜ ਰੁਪਏ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਸ ਹਲਕੇ ਵਿੱਚ 20 ਕਿਲੋਮੀਟਰ ਲੰਬੀਆਂ ਹੋਰ ਨਵੀਆਂ ਲਿੰਕ ਸੜਕਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਦਿਅਕ ਸੰਸਥਾਵਾਂ, ਧਾਰਮਿਕ ਸਥਾਨਾਂ ਅਤੇ ਡੇਰਿਆਂ ਨੂੰ ਜਾਂਦੀਆਂ ਸੜਕਾਂ ਨੂੰ ਪਹਿਲ ਦੇ ਆਧਾਰ ਤੇ ਬਣਾਇਆ ਜਾਵੇਗਾ ਅਤੇ ਅਧੂਰੇ ਪਏ ਵਿਕਾਸ ਦੇ ਕਾਰਜਾਂ ਨੂੰ ਵੀ ਪਹਿਲ ਦੇ ਆਧਾਰ ਤੇ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿੱਚ ਸ੍ਰ: ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਅਕਾਲੀ-ਭਾਜਪਾ ਸਰਕਾਰ ਬਣੀ ਹੈ, ਉਦੋਂ ਹੀ ਸੂਬੇ ਦਾ ਵਿਕਾਸ ਤੇਜ਼ੀ ਨਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਤਾਂ ਹਮੇਸ਼ਾਂ ਹੀ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਗੁੰਮਰਾਹ ਕਰਦੀਆਂ ਰਹੀਆਂ ਅਤੇ ਪੰਜਾਬ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ।
ਸ੍ਰ: ਠੰਡਲ ਨੇ ਇਸ ਉਪਰੰਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਫਤੂਹੀ ਦੀ ਇਮਾਰਤ ਵਿੱਚ ਬਣੇ ਨਵੇਂ ਕਮਰਿਆਂ ਦਾ ਉਦਘਾਟਨ ਕੀਤਾ ਅਤੇ ਦੱਸਿਆ ਕਿ ਇਨ੍ਹਾਂ ਕਮਰਿਆਂ ਤੇ 2 ਲੱਖ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਨੇ ਅਧਿਆਪਕਾਂ ਨੂੰ ਕਿਹਾ ਕਿ ਉਹ ਬੱਚਿਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਉਣ ਅਤੇ ਆਪਣੀ ਹਾਜ਼ਰੀ ਸਮੇਂ ਸਿਰ ਯਕੀਨੀ ਬਣਾਉਣ। ਬਾਅਦ ਵਿੱਚ ਸ੍ਰ: ਠੰਡਲ ਨੇ ਪਿੰਡ ਕੋਟਫਤੂਹੀ ਵਿਖੇ ਆਜ਼ਾਦੀ ਦੀ ਬੱਬਰ ਲਹਿਰ ਦੇ ਸ਼ਹੀਦਾਂ ਦੀ ਯਾਦ ਵਿੱਚ 5 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ ਅਤੇ 56 ਪਿੰਡਾਂ ਦੇ 1000 ਗਰੀਬ ਪ੍ਰੀਵਾਰਾਂ ਨੂੰ ਆਟਾ-ਦਾਲ ਸਕੀਮ ਤਹਿਤ ਨੀਲੇ ਕਾਰਡ ਵੰਡੇ ਅਤੇ ਕਿਹਾ ਕਿ ਇਨ੍ਹਾਂ ਨੀਲੇ ਕਾਰਡਾਂ ਤੇ ਕੱਲ੍ਹ ਤੋਂ ਹੀ 4/- ਰੁਪਏ ਕਿਲੋ ਆਟਾ ਅਤੇ 20/- ਰੁਪਏ ਕਿਲੋ ਦਾਲ ਮਿਲਣੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਕੋਈ ਵੀ ਗਰੀਬ ਵਿਅਕਤੀ ਆਟਾ-ਦਾਲ ਸਕੀਮ ਦੇ ਲਾਭ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 16. 50 ਲੱਖ ਗਰੀਬ ਪ੍ਰੀਵਾਰਾਂ ਨੂੰ ਸਸਤਾ ਆਟਾ-ਦਾਲ ਸਕੀਮ ਦਾ ਲਾਭ ਦੇਣ ਲਈ ਹਰ ਸਾਲ 700 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 96000 ਤੋਂ ਵੱਧ ਗਰੀਬ ਪ੍ਰੀਵਾਰ ਇਸ ਸਕੀਮ ਦਾ ਲਾਭ ਉਠਾ ਰਹੇ ਹਨ। ਸ੍ਰ: ਠੰਡਲ ਨੇ ਇਸ ਮੌਕੇ ਤੇ ਵੱਖ-ਵੱਖ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 6 ਲੱਖ ਰੁਪਏ ਦੇ ਚੈਕ ਵੀ ਵੰਡੇ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਪਰਮਜੀਤ ਸਿੰਘ ਪੰਜੌੜ ਚੇਅਰਮੈਨ ਬਲਾਕ ਸੰਮਤੀ ਮਾਹਿਲਪੁਰ, ਰਵਿੰਦਰ ਠੰਡਲ, ਰਾਜੇਸ ਅਰੋੜਾ ਮੰਡਲ ਪ੍ਰਧਾਨ ਭਾਜਪਾ, ਗੁਰਮੇਲ ਸਿੰਘ ਸਰਪੰਚ, ਨਿਰਮਲ ਸਿੰਘ ਅਤੇ ਇਲਾਕੇ ਦੇ ਅਕਾਲੀ-ਭਾਜਪਾ ਨੇਤਾ ਤੇ ਹੋਰ ਪਤਵੰਤੇ ਹਾਜਰ ਸਨ।

No comments:
Post a Comment