ਸ਼ਾਮਚੁਰਾਸੀ, 28 ਮਾਰਚ: ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਵਿਦਿਆ ਦੇ ਮਿਆਰ ਨੂੰ ਉਚਾ ਚੁਕਣ ਲਈ ਐਲੀਮੈਂਟਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਉਤੇ 634 ਕਰੋੜ ਰੁਪਏ ਖਰਚ ਕੀਤੇ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਮੁੱਖ ਪਾਰਲੀਮਾਨੀ ਸਕੱਤਰ ਸਿੱਖਿਆ ਵਿਭਾਗ ਪੰਜਾਬ ਬੀਬੀ ਮਹਿੰਦਰ ਕੌਰ ਜੋਸ਼ ਨੇ ਪਿੰਡ ਪੰਡੋਰੀ ਮਹਿਤਮਾ (ਰਾਜਪੂਤਾਂ) ਵਿਖੇ ਵਿਸ਼ਵ ਬੈਂਕ ਦੀ ਸਹਾਇਤਾ ਨਾਲ ਬਾਈਫਰਕੇਸ਼ਨ ਜਲ ਸਪਲਾਈ ਸਕੀਮ ਅਧੀਨ 28.68 ਲੱਖ ਰੁਪਏ ਦੀ ਨਵੀਂ ਬਣੀ ਜਲ ਸਪਲਾਈ ਸਕੀਮ ਦਾ ਉਦਘਾਟਨ ਕਰਨ ਉਪਰੰਤ ਕੀਤਾ।
ਇਸ ਮੌਕੇ ਤੇ ਸਮਾਗਮ ਨੂੰ ਸੰਬੋਧਨ ਕਰਦਿਆਂ ਬੀਬੀ ਜੋਸ਼ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਖਾਲੀ ਪਈਆਂ ਅਧਿਆਪਕਾਂ ਦੀਆਂ 40,000 ਆਸਾਮੀਆਂ ਭਰੀਆਂ ਗਈਆਂ ਹਨ ਅਤੇ ਵਿਦਿਆ ਦੇ ਮਿਆਰ ਨੂੰ ਉਚਾ ਚੁਕਣ ਲਈ ਸਕੂਲਾਂ ਦੀਆਂ ਇਮਾਰਤਾਂ ਦਾ ਨਵ-ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 141 ਕਰੋੜ ਰੁਪਏ ਨਾਲ 331 ਸਕੂਲਾਂ ਵਿੱਚ ਸਾਇੰਸ ਸਿੱਖਿਆ ਪ੍ਰਣਾਲੀ ਤੇ ਹੋਰ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵਿਧਾਨ ਸਭਾ ਹਲਕੇ ਵਿੱਚ ਤਿੰਨ-ਤਿੰਨ ਸੀਨੀਅਰ ਸੈਕੰਡਰੀ ਸਕੂਲ ਅਪਗਰੇਡ ਕਰਕੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਹੋਰ ਕਿਹਾ ਕਿ ਪਿੰਡ ਪੰਡੋਰੀ ਮਹਿਤਮਾ ਦੇ ਨਿਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕਾਫ਼ੀ ਦਿਕੱਤ ਪੇਸ਼ ਆ ਰਹੀ ਸੀ ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਜਲ ਸਪਲਾਈ ਸਕੀਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਲਕਾ ਸ਼ਾਮਚਰਾਸੀ ਦੇ ਸਾਰੇ ਪਿੰਡਾਂ ਨੂੰ ਪੀਣ ਵਾਲੇ ਸਾਫ਼-ਸੁਥਰੇ ਪਾਣੀ ਦੀ ਸਹੂਲਤ ਮਿਲ ਗਈ ਹੈ ਅਤੇ ਜੇਕਰ ਕੋਈ ਵਿਅਕਤੀ ਇਸ ਸਹੂਲਤ ਤੋਂ ਵਾਂਝਾ ਹੈ ਤਾਂ ਉਹ ਇਸ ਸਬੰਧੀ ਉਨ੍ਹਾਂ ਦੇ ਧਿਆਨ ਵਿੱਚ ਲਿਆ ਸਕਦਾ ਹੈ। ਬੀਬੀ ਜੋਸ਼ ਨੇ ਇਸ ਮੌਕੇ ਤੇ ਪਿੰਡ ਦੇ ਵਿਕਾਸ ਕਾਰਜਾਂ ਲਈ 2. 50 ਲੱਖ ਰੁਪਏ ਦਾ ਚੈਕ ਵੀ ਦਿੱਤਾ।
ਇਸ ਮੌਕੇ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਆਰ ਐਲ ਢਾਂਡਾ ਨੇ ਦੱਸਿਆ ਕਿ ਇਸ ਜਲ ਸਪਲਾਈ ਸਕੀਮ ਤਹਿਤ 8 ਇੰਚ ਡਾਇਆ ਦਾ 150 ਮੀਟਰ ਡੂੰਘਾ ਟਿਊਬਵੈਲ ਵਰਮਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸਾਰੇ ਪਿੰਡ ਵਾਸੀਆਂ ਨੂੰ 70 ਲੀਟਰ ਪ੍ਰਤੀ ਦਿਨ ਪ੍ਰਤੀ ਵਿਅਕਤੀ ਦੇ ਹਿਸਾਬ ਨਾਲ ਸਾਫ਼-ਸੁਥਰਾ ਪਾਣੀ ਨਵੀਂ ਤਕਨੀਕ ਸਿਲਵਰ ਆਇਓਨਾਈਜੇਸ਼ਨ ਨਾਲ ਸਾਫ਼ ਕਰਕੇ ਮੁਹੱਈਆ ਕਰਵਾਇਆ ਜਾਵੇਗਾ ਅਤੇ ਲੋਕਾਂ ਦੀ ਮੰਗ ਅਨੁਸਾਰ ਨਿਜੀ ਕੁਨੈਕਸ਼ਨ ਵੀ ਦਿੱਤੇ ਜਾਣਗੇ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਜੇ ਈ ਅਰਵਿੰਦ ਸੈਣੀ, ਐਸ ਡੀ ਈ ਜਸਪਾਲ ਸਿੰਘ, ਡੀ ਪੀ ਐਮ ਸੀ ਹੁਸ਼ਿਆਰਪੁਰ ਦੇ ਐਸ ਡੀ ਓ ਨਵਨੀਤ ਕੁਮਾਰ ਜਿੰਦਲ, ਜੇ ਈ ਸੁਖਬੀਰ ਸਿੰਘ, ਆਈ ਈ ਸੀ ਦੇ ਸਪੈਸ਼ਲਿਸਟ ਅੰਜੂ ਸ਼ਰਮਾ, ਪਾਵਰ ਕਾਰਪੋਰੇਸ਼ਨ ਦੇ ਜੇ ਈ ਕੁਲਦੀਪ ਸਿੰਘ, ਐਸ ਆਈ ਬਿਕਰਮਜੀਤ ਸਿੰਘ, ਸਰਪੰਚ ਹਰਨਾਮ ਦਾਸ, ਪੰਚ ਜਸਵੰਤ ਸਿੰਘ, ਪੰਚ ਬੀਬੀ ਸਤਿਆ, ਪੰਚ ਰਤਨ ਕੌਰ, ਸਪੋਰਟਸ ਕਲੱਬ ਪੰਡੋਰੀ ਮਹਿਤਾ ਤਰਨਜੀਤ ਸਿੰਘ ਪ੍ਰਿੰਸ, ਕਰਨੈਲ ਸਿੰਘ, ਰਘਬੀਰ ਸਿੰਘ ਨੰਬਰਦਾਰ, ਸਕੱਤਰ ਤਰਲੋਚਨ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

No comments:
Post a Comment