ਹੁਸ਼ਿਆਰਪੁਰ, 28 ਫਰਵਰੀ: ਸਲੱਮ ਏਰੀਏ ਅਤੇ ਝੂੱਗੀ-ਝੌਂਪੜੀਆਂ ਵਿੱਚ ਰਹਿ ਰਹੇ ਗਰੀਬ ਪ੍ਰੀਵਾਰਾਂ, ਮਜ਼ਦੂਰਾਂ ਦੀ ਸਿਹਤ ਸੰਭਾਲ ਲਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉਚਾ ਚੁਕਣ ਲਈ ਸਿਹਤ ਵਿਭਾਗ ਅਤੇ ਸਵੈਸੇਵੀ ਸੰਸਥਾਵਾਂ ਨੂੰ ਅੱਗੇ ਆਉਣਾ ਚਾਹੀਦਾ ਹੈ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਫੋਕਲ ਪੁਆਇੰਟ ਦੇ ਨਜ਼ਦੀਕ ਰਾਮ ਨਗਰ ਵਿਖੇ ਝੂੱਗੀ-ਝੌਂਪੜੀਆਂ ਦਾ ਦੌਰਾ ਕਰਨ ਮੌਕੇ ਕੀਤਾ। ਸਿਵਲ ਸਰਜਨ ਡਾ ਸ਼ਾਮ ਲਾਲ ਮਹਾਜਨ, ਸੀਨੀਅਰ ਮੈਡੀਕਲ ਅਫ਼ਸਰ ਨੀਲਮ ਸਿੱਧੂ, ਡਾ ਅਜੇ ਬੱਗਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਮਨਮੋਹਨ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ ਯਸ਼ ਮਿੱਤਰਾ, ਪ੍ਰਧਾਨ ਰਾਮ ਚਰਿੱਤਰ ਮਾਨਸ ਪ੍ਰਚਾਰ ਮੰਡਲ ਹਰੀਸ਼ ਸੈਣੀ, ਸ੍ਰੀ ਸ਼ਾਮ ਨਰੂਲਾ, ਅਸ਼ਵਨੀ ਚੌਪੜਾ, ਰਾਕੇਸ਼ ਭੱਲਾ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸਨ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਝੂਗੀ-ਝੌਪੜੀਆਂ ਵਿੱਚ ਰਹਿ ਰਹੇ ਗਰੀਬ ਪ੍ਰੀਵਾਰਾਂ ਨੂੰ ਸਿਹਤ ਸੁਵਿਧਾਵਾਂ ਦੀ ਦੇਣ ਦੀ ਬਹੁਤ ਹੀ ਜਰੂਰਤ ਹੈ। ਇਸ ਲਈ ਸਲੱਮ ਏਰੀਏ ਅਤੇ ਝੂਗੀ ਝੌਪੜੀਆਂ ਵਿੱਚ ਜਾ ਕੇ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਜਾਣ ਅਤੇ ਇਨ੍ਹਾਂ ਗਰੀਬ ਪ੍ਰੀਵਾਰਾਂ ਨੂੰ ਸਿਹਤ ਸਹੂਲਤਾਂ ਦਿੱਤੀਆਂ ਜਾਣ ਤਾਂ ਜੋ ਇਹਨਾਂ ਪ੍ਰੀਵਾਰਾਂ ਵਿੱਚ ਹੋਣ ਵਾਲੀਆਂ ਬੀਮਾਰੀਆਂ ਨੂੰ ਘੱਟ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਗਰੀਬ ਬਸਤੀਆਂ ਵਿੱਚ ਮੈਡੀਕਲ ਕੈਂਪ ਲਗਾਉਣ ਲਈ ਸਵੈਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇ। ਇਸ ਮੌਕੇ ਤੇ ਉਨ੍ਹਾਂ ਨੇ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਸ਼ਿਵ ਸੂਦ ਨੂੰ ਵੀ ਕਿਹਾ ਕਿ ਇਨ੍ਹਾਂ ਗਰੀਬ ਬਸਤੀਆਂ ਵਿੱਚ ਸਾਫ਼-ਸਫ਼ਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ ।
ਇਸ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਧਰਮ ਦੱਤ ਤਰਨਾਚ ਨੇ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਜਾ ਕੇ ਟਰੈਫਿਕ ਲਾਈਟਾਂ/ ਟਰੈਫਿਕ ਸਬੰਧੀ ਮੁਆਇਨਾ ਕੀਤਾ ਅਤੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਚੌਕਾਂ ਵਿੱਚ ਲਗੀਆਂ ਲਾਈਟਾਂ ਅਤੇ ਟਰੈਫਿਕ ਨਿਯਮਾਂ ਦਾ ਪਾਲਣ ਕਰਨ। ਸੜਕਾਂ ਵਿੱਚ ਦੁਕਾਨਦਾਰਾਂ ਅਤੇ ਆਮ ਪਬਲਿਕ ਵੱਲੋਂ ਕੀਤੇ ਗਏ ਨਜਾਇਜ਼ ਕਬਜਿਆਂ ਨੂੰ ਹਟਾਉਣ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਤਾਂ ਜੋ ਸ਼ਹਿਰ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ ਅਤੇ ਸੜਕਾਂ ਤੇ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ। ਇਸ ਮੌਕੇ ਤੇ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਸੜਕਾਂ ਤੇ ਲੱਗੀਆਂ ਟਰੈਫਿਕ ਲਾਈਟਾਂ ਨੂੰ ਠੀਕ ਕਰਨ ਦੇ ਉਪਰਾਲੇ ਕੀਤੇ ਜਾਣ। ਡਿਪਟੀ ਕਮਿਸ਼ਨਰ ਸ੍ਰੀ ਤਰਨਾਚ ਨੇ ਦੱਸਿਆ ਕਿ ਸੜਕਾਂ ਉਪਰ ਆਮ ਲੋਕਾਂ ਵੱਲੋਂ ਕੀਤੇ ਗਏ ਨਜਾਇਜ਼ ਕਬਜੇ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਵਿਭਾਗ ਅਤੇ ਨਗਰ ਕੌਂਸਲ ਦਾ ਸਹਿਯੋਗ ਲੈ ਕੇ ਨਜਾਇਜ਼ ਕਬਜੇ ਹਟਾਉਣ ਦਾ ਕੰਮ ਜਾਰੀ ਰੱਖਿਆ ਜਾਵੇਗਾ।

No comments:
Post a Comment